Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

ਭਗਵੰਤ ਮਾਨ ਸਰਕਾਰ ਨੇ 'ਕੋਪਾ' ਟਰੇਡ ਵਿੱਚ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਆਈ.ਟੀ.ਆਈ. ਫੀਸ ਕੀਤੀ ਮੁਆਫ: ਹਰਪਾਲ ਸਿੰਘ ਚੀਮਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 05 Feb 2026

Last updated on: Feb 05, 2026, 17:09 IST

ਸਮਾਜ ਦੇ ਕਮਜੋਰ ਵਰਗਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ ਇੱਕ ਵੱਡਾ ਲੋਕ-ਪੱਖੀ ਫੈਸਲਾ ਲੈਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈ.ਟੀ.ਆਈ.) ਵਿੱਚ ਕੰਪਿਊਟਰ ਆਪਰੇਟਰ ਐਂਡ ਪ੍ਰੋਗਰਾਮਿੰਗ ਅਸਿਸਟੈਂਟ (ਕੋਪਾ-ਵੀ.ਆਈ.) ਟਰੇਡ ਵਿੱਚ ਦਾਖ਼ਲ ਅਨਾਥ ਅਤੇ ਨੇਤਰਹੀਣ ਵਿਦਿਆਰਥੀਆਂ ਦੀ ਸਿਖਲਾਈ ਫੀਸ ਮੁਆਫ ਕਰਨ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਸਬੰਧੀ ਫਾਈਲ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਇਸ ਫੈਸਲੇ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਕਦਮ ਭਗਵੰਤ ਮਾਨ ਸਰਕਾਰ ਦੀ ਉਸ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ ਕਿ ਆਰਥਿਕ ਤੰਗੀ ਕਦੇ ਵੀ ਲੋੜਵੰਦ ਵਿਦਿਆਰਥੀਆਂ ਦੀ ਪੇਸ਼ੇਵਰ ਤਰੱਕੀ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ। ਵਿੱਤ ਮੰਤਰੀ ਨੇ ਦੱਸਿਆ ਕਿ ਅਨਾਥ ਆਸ਼ਰਮਾਂ ਅਤੇ ਨੇਤਰਹੀਣ ਬੱਚਿਆਂ ਲਈ ਸਥਾਪਤ ਸਕੂਲਾਂ ਤੋਂ ਆਉਣ ਵਾਲੇ ਵਿਦਿਆਰਥੀ ਹੁਣ 'ਕੋਪਾ-ਵੀ.ਆਈ.' ਟਰੇਡ ਲਈ 100 ਫੀਸਦੀ ਫੀਸ ਮੁਆਫੀ ਦੇ ਯੋਗ ਹੋਣਗੇ। 

ਇਹ ਲਾਭ ਮੌਜੂਦਾ ਸਮੇਂ ਵਿੱਚ ਇਹ ਕੋਰਸ ਚਲਾ ਰਹੀਆਂ 9 ਸਰਕਾਰੀ ਸੰਸਥਾਵਾਂ ਵਿੱਚ ਲਾਗੂ ਕੀਤਾ ਜਾਵੇਗਾ। ਇਸ ਫੈਸਲੇ ਦੇ ਪਿੱਛੇ ਦੇ ਤਰਕ ਦੀ ਵਿਆਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹਾਲਾਂਕਿ ਫੀਸ ਮੁਆਫੀ ਨਾਲ ਮਾਲੀਏ 'ਤੇ ਪ੍ਰਭਾਵ ਪਵੇਗਾ, ਪਰ ਸਰਕਾਰ ਇਸ ਨੂੰ ਵਿੱਤੀ ਬੋਝ ਦੀ ਬਜਾਏ ਮਨੁੱਖੀ ਪੂੰਜੀ ਵਿੱਚ ਇੱਕ ਅਹਿਮ ਨਿਵੇਸ਼ ਵਜੋਂ ਦੇਖਦੀ ਹੈ। 

ਉਨ੍ਹਾਂ ਕਿਹਾ ਕਿ ਇਸ ਪ੍ਰਸਤਾਵ 'ਤੇ 29 ਜਨਵਰੀ 2026 ਨੂੰ ਹੋਈਆਂ ਬਜਟ ਮੀਟਿੰਗਾਂ ਦੌਰਾਨ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ, ਜਿੱਥੇ ਸਬੰਧਤ ਪ੍ਰਸ਼ਾਸਨਿਕ ਵਿਭਾਗ ਦੀ ਸਿਫਾਰਸ਼ ਦੀ ਪੜਚੋਲ ਕਰਨ ਉਪਰੰਤ ਇਹ ਯਕੀਨੀ ਬਣਾਉਣ ਲਈ ਲੋੜੀਂਦੀ ਮਨਜ਼ੂਰੀ ਦਿੱਤੀ ਗਈ ਕਿ ਤਕਨੀਕੀ ਸਿੱਖਿਆ ਸਮਾਜ ਦੇ ਹਰ ਵਰਗ ਤੱਕ ਪਹੁੰਚਯੋਗ ਬਣੀ ਰਹੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਨੂੰ ਹੁਨਰ ਵਿਕਾਸ ਅਤੇ ਡਿਜੀਟਲ ਸਾਖਰਤਾ ਵਿੱਚ ਮੋਹਰੀ ਬਣਾਉਣ ਲਈ ਸਮਰਪਿਤ ਹੈ। 

ਉਨ੍ਹਾਂ ਕਿਹਾ ਕਿ 'ਕੋਪਾ-ਵੀ.ਆਈ.' ਟਰੇਡ ਵਿੱਚ ਸਾਡੇ ਵਿਸ਼ੇਸ਼ ਲੋੜਾਂ ਵਾਲੇ ਅਤੇ ਅਨਾਥ ਨੌਜਵਾਨਾਂ ਲਈ ਵਿੱਤੀ ਬੋਝ ਨੂੰ ਹਟਾ ਕੇ, ਪੰਜਾਬ ਸਰਕਾਰ ਉਨ੍ਹਾਂ ਨੂੰ ਤਕਨੀਕੀ ਮੁਹਾਰਤ ਹਾਸਲ ਕਰਨ ਅਤੇ ਤੇਜ਼ੀ ਨਾਲ ਵੱਧ ਰਹੇ ਆਈ.ਟੀ. ਖੇਤਰ ਵਿੱਚ ਸਨਮਾਨਜਨਕ ਰੋਜ਼ਗਾਰ ਸੁਰੱਖਿਅਤ ਕਰਨ ਲਈ ਇੱਕ ਬਰਾਬਰ ਦਾ ਮੰਚ ਪ੍ਰਦਾਨ ਕਰ ਰਹੀ ਹੈ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD