Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ - ਕੁਲਵੰਤ ਸਿੰਘ ਸਿੱਧੂ ਨੇ ਸ਼ਰਧਾਲੂਆਂ ਦੀ ਭਰੀ ਬੱਸ ਨੂੰ ਹਰੀ ਝੰਡੀ ਦੇ ਕੀਤਾ ਰਵਾਨਾ

ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਿਰ ਜਾ ਕੇ ਹੋਣਗੇ ਨਤਮਸਤਕ

Kulwant Singh Sidhu, Ludhiana, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਲੁਧਿਆਣਾ , 05 Feb 2026

Last updated on: Feb 06, 2026, 11:58 IST

ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਲਈ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਿਰ, ਵਾਹਗਾ ਬਾਰਡਰ ਅਤੇ ਜਲਿਆਂਵਾਲਾ ਬਾਗ ਨੂੰ ਜਾਣ ਵਾਲੀ ਮੁਫ਼ਤ ਬੱਸ ਸੇਵਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਦੂਸਰੇ ਪੜਾਅ ਤਹਿਤ, ਪੰਜਾਬ ਸਰਕਾਰ ਨੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ। 

ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਹੋਰ ਧਾਰਮਿਕ ਸਥਾਨਾਂ ਦੇ ਦਰਸ਼ਨ ਦਿਦਾਰੇ ਕਰਵਾਏ ਜਾਣਗੇ। ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਹੋਣ ਕਰਕੇ ਸੈਂਕੜਿਆਂ ਸਾਲਾਂ ਤੋਂ ਇਸ ਸੂਬੇ ਨੂੰ ਧਾਰਮਿਕ ਆਸਥਾ ਵਾਲਾ ਸੂਬਾ ਹੋਣ ਦਾ ਮਾਣ ਪ੍ਰਾਪਤ ਹੈ। 

ਉਨ੍ਹਾਂ ਕਿਹਾ ਕਿ "ਅਕਸਰ ਬਜ਼ੁਰਗਾਂ ਤੋਂ ਸੁਣਦੇ ਹਾਂ ਕਿ ਜੇਕਰ ਕਿਸੇ ਨੂੰ ਧਾਰਮਿਕ ਅਸਥਾਨ ਦੀ ਯਾਤਰਾ ਕਰਵਾ ਦਿੱਤੀ ਜਾਵੇ ਤਾਂ ਸਵਾ ਮਣ ਸੋਨੇ ਦੇ ਬਰਾਬਰ ਪੁੰਨ ਲੱਗਦਾ ਹੈ।  ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਲਈ ਇਹ ਸੇਵਾ ਸ਼ੁਰੂ ਕਰਕੇ ਆਪਣੀ ਉੱਚੀ-ਸੁੱਚੀ ਤੇ ਨੇਕ ਨੀਤੀ ਦਾ ਸਬੂਤ ਦਿੱਤਾ ਹੈ।"

ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ ਸਥਾਨਾਂ ਦੀ ਯਾਤਰਾ ਦੌਰਾਨ ਰਿਹਾਇਸ਼ ਤੇ ਭੋਜਨ ਦਾ ਸਾਰਾ ਖਰਚ, ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਇਸ ਯੋਜਨਾ ਤਹਿਤ ਪੰਜਾਬ ਸਰਕਾਰ ਨੇ ਸ਼ਰਧਾਲੂਆਂ ਦੀ ਸੁਖਾਵੀਂ ਯਾਤਰਾ ਲਈ ਵਿਆਪਕ ਪ੍ਰਬੰਧ ਕੀਤੇ ਹਨ ਜਿਸ ਵਿੱਚ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਗਿਆ, ਰਜਿਸਟ੍ਰੇਸ਼ਨ ਲਈ ਵੋਟਰ ਆਈ.ਡੀ. ਕਾਰਡ ਵੀ ਲਾਜ਼ਮੀ ਕੀਤਾ ਗਿਆ ਹੈ।  

ਵਿਧਾਇਕ ਸਿੱਧੂ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਏ.ਸੀ ਬੱਸਾਂ, ਠਹਿਰਨ ਲਈ ਚੰਗੇ ਹੋਟਲ ਅਤੇ ਖਾਣਾ ਮੁਫ਼ਤ ਪ੍ਰਦਾਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਹਰੇਕ ਬੱਸ ਵਿੱਚ ਯਾਤਰੀਆਂ ਦੇ ਸਹਿਯੋਗ ਲਈ ਇੱਕ ਸਹਾਇਕ ਹੋਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਸਿਹਤ ਸਮੱਸਿਆ ਦੀ ਸੂਰਤ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰਨ ਲਈ ਇੱਕ ਮੈਡੀਕਲ ਟੀਮ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

ਇਸ ਮੌਕੇ ਸ਼ਰਧਾਲੂਆਂ ਵੱਲੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਬੱਚਿਆਂ ਦੇ ਰੁਝੇਵਿਆਂ ਤੇ ਹੋਰ ਪਰਿਵਾਰਕ ਜਿੰਮੇਵਾਰੀਆਂ ਕਾਰਨ ਉਹ ਧਾਰਮਿਕ ਯਾਤਰਾ ਕਰਨ ਤੋਂ ਅਸਮਰੱਥ ਸਨ, ਪਰ ਸੂਬਾ ਸਰਕਾਰ ਨੇ ਉਨ੍ਹਾਂ ਦੀ ਇਹ ਰੀਝ ਵੀ ਪੂਰੀ ਕਰ ਦਿੱਤੀ ਹੈ।

 

Tags: Kulwant Singh Sidhu , Ludhiana , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD