Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

“ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਰਾਮਬਾਗ ਬਿਰਧ ਸੇਵਾ ਆਸ਼ਰਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਤੇ ਮੈਗਾ ਕੈਂਪ ਆਯੋਜਿਤ

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 05 Feb 2026

Last updated on: Feb 06, 2026, 12:32 IST

ਪੰਜਾਬ ਸਰਕਾਰ ਵੱਲੋਂ ਬਜ਼ੁਰਗ ਨਾਗਰਿਕਾਂ ਦੀ ਭਲਾਈ, ਦੇਖਭਾਲ ਅਤੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਨਾਲ ਜੋੜਨ ਦੇ ਉਦੇਸ਼ ਨਾਲ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਅੱਜ ਰਾਮਬਾਗ ਬਿਰਧ ਸੇਵਾ ਆਸ਼ਰਮ, ਫ਼ਿਰੋਜ਼ਪੁਰ ਛਾਉਣੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਮੈਗਾ ਕੈਂਪ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਐਸ.ਡੀ.ਐਮ. ਫ਼ਿਰੋਜ਼ਪੁਰ ਮੈਡਮ ਲਿੰਦਿਆ (ਆਈ.ਏ.ਐਸ.) ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। 

ਸਮਾਗਮ ਦੀ ਸ਼ੁਰੂਆਤ ਵੈਦਿਕ ਮੰਤਰਾਂ ਅਤੇ ਸ਼ਮਾ ਰੌਸ਼ਨ ਨਾਲ ਕੀਤੀ ਗਈ। ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗ ਸਾਡੀ ਸਮਾਜਿਕ ਵਿਰਾਸਤ ਹਨ ਅਤੇ ਉਨ੍ਹਾਂ ਦੀ ਸੰਭਾਲ ਕਰਨਾ ਸਾਡਾ ਸਾਰਿਆਂ ਦਾ ਨੈਤਿਕ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਜ਼ੁਰਗ ਨਾਗਰਿਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। 

ਇਸ ਮੌਕੇ ਉਨ੍ਹਾਂ ਨੇ ਪਰਿਵਾਰ ਅਤੇ ਸਮਾਜ ਵਿੱਚ ਬਜ਼ੁਰਗਾਂ ਦੀ ਅਹਿਮੀਅਤ ਅਤੇ ਨੈਤਿਕ ਕਦਰਾਂ ਕੀਮਤਾਂ ’ਤੇ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਇਸ ਮੈਗਾ ਕੈਂਪ ਦੌਰਾਨ ਜ਼ਿਲ੍ਹੇ ਦੇ ਸੀਨੀਅਰ ਸਿਟੀਜਨਾਂ ਨੂੰ ਬਜ਼ੁਰਗਾਂ ਦੀ ਸਿਹਤ ਜਾਂਚ, ਈ.ਐਨ.ਟੀ. ਚੈਕਅੱਪ, ਅੱਖਾਂ ਦੀ ਜਾਂਚ, ਕੈਂਸਰ ਸਕ੍ਰੀਨਿੰਗ, ਆਰਥੋਪੈਡਿਕ ਚੈਕਅੱਪ ਆਦਿ ਸਿਹਤ ਸੇਵਾਵਾਂ, ਬੁਢਾਪਾ ਪੈਨਸ਼ਨ ਲਈ ਰਜਿਸਟ੍ਰੇਸ਼ਨ, ਸੀਨੀਅਰ ਸਿਟੀਜਨ ਕਾਰਡ ਅਤੇ ਰਿਟਾਇਰਡ ਪੈਨਸ਼ਨਰਜ਼ ਦੀ ਕੇਵਾਈਸੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ।

ਇਸ ਕੈਂਪ ਦੌਰਾਨ ਨਟਰਾਜ ਰੰਗ ਮੰਚ ਕੋਟਕਪੂਰਾ ਵੱਲੋਂ ਨੁੱਕੜ ਨਾਟਕ ਰਾਹੀਂ ਬਜ਼ੁਰਗਾਂ ਨੂੰ ਜਾਗਰੂਕ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਐਡਵੋਕੇਟ ਅਮਿਤੋਜ ਨੇ ਬਜ਼ੁਰਗਾਂ ਨੂੰ ਵੱਖ-ਵੱਖ ਐਕਟਾਂ ਅਤੇ ਕਾਨੂੰਨਾਂ ਬਾਰੇ ਜ਼ਰੂਰੀ ਜਾਣਕਾਰੀ ਕੀਤੀ। ਇਸ ਮੌਕੇ ਬਜ਼ੁਰਗਾਂ ਦੇ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਵਿਧਾਇਕ ਵੱਲੋਂ ਸਨਮਾਨਿਤ ਕੀਤਾ ਗਿਆ। 

ਸਮਾਗਮ ਦੀ ਸਮਾਪਤੀ ਲੋਕ ਨਾਚ ਗਿੱਧੇ ਨਾਲ ਹੋਈ। ਸਮਾਗਮ ਉਪਰੰਤ ਵਿਧਾਇਕ ਅਤੇ ਐਸ.ਡੀ.ਐਮ. ਵੱਲੋਂ ਬਜ਼ੁਰਗਾਂ ਨੂੰ ਪੈਨਸ਼ਨ ਮੰਜ਼ੂਰੀ ਪੱਤਰ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਕੰਵਲਜੀਤ ਸਿੰਘ, ਹਿਮਾਂਸ਼ੂ ਠੱਕਰ, ਹਰੀਸ਼ ਮੋਂਗਾ, ਪੀ.ਡੀ. ਸ਼ਰਮਾ, ਹਰੀਸ਼ ਗੋਇਲ, ਸਰਬਜੀਤ ਸਿੰਘ ਸਮੇਤ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਬਜ਼ੁਰਗ ਆਦਿ ਹਾਜ਼ਰ ਸਨ। 

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD