Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਨਿੰਦਿਤਾ ਮਿਤਰਾ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਮੀਡੀਆ ਅਤੇ ਚੋਣਾਂ ਬਾਰੇ ਵਿਸ਼ੇਸ਼ ਵਿਚਾਰ ਚਰਚਾ

Anindita Mitra, Election Commision Punjab, ECI, Chief Electoral Officer Punjab, CEO Punjab

Web Admin

Web Admin

5 Dariya News

ਚੰਡੀਗੜ੍ਹ , 06 Feb 2026

Last updated on: Feb 06, 2026, 16:39 IST

ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਅੱਜ ਪੰਜਾਬ ਯੂਨੀਵਰਸਿਟੀ ਦੇ ਜਨ ਸੰਚਾਰ ਦੇ 34 ਵਿਦਿਆਰਥੀਆਂ ਨਾਲ ਇੱਕ ਜਾਣਕਾਰੀ ਭਰਪੂਰ ਸੰਵਾਦ ਸੈਸ਼ਨ ਕੀਤਾ। ਇਸ ਸੈਸ਼ਨ ਨਾਲ ਵਿਦਿਆਰਥੀਆਂ ਨੂੰ ਵਿਸ਼ੇਸ਼ ਵਿਚਾਰ ਚਰਚਾ ਲਈ ਇੱਕ ਪਲੇਟਫਾਰਮ ਮਿਲਿਆ, ਜਿਸ ਵਿੱਚ ਉਨ੍ਹਾਂ ਨੇ ਵੋਟਰ ਜਾਗਰੂਕਤਾ, ਚੋਣ ਭਾਗੀਦਾਰੀ ਅਤੇ ਸਮਕਾਲੀ ਸੰਚਾਰ ਅਭਿਆਸਾਂ ਨਾਲ ਸਬੰਧਤ ਮੁੱਦਿਆਂ 'ਤੇ ਵਿਚਾਰ ਵਟਾਂਦਰਾ ਕੀਤਾ।

ਇਹ ਸੈਸ਼ਨ ਉਤਸ਼ਾਹ ਅਤੇ ਉਤਸੁਕਤਾ ਭਰਪੂਰ ਰਿਹਾ। ਇਸ ਦੌਰਾਨ ਵਿਦਿਆਰਥੀਆਂ ਨੇ ਆਧੁਨਿਕ ਸੰਚਾਰ ਸਾਧਨਾਂ ਤੇ ਆਊਟਰੀਚ ਤਰੀਕਿਆਂ ਨੂੰ ਚੋਣਾਂ ਬਾਰੇ ਜਨਤਕ ਜਾਗਰੂਕਤਾ, ਖਾਸ ਕਰਕੇ ਨੌਜਵਾਨਾਂ ਅਤੇ ਪਹਿਲੀ ਵਾਰ ਵੋਟਰਾਂ ਵਿੱਚ ਵਧਾਉਣ ਲਈ ਕਿਵੇਂ ਵਰਤਿਆ ਜਾ ਸਕਦਾ ਹੈ, ਵਰਗੇ ਕਈ ਅਹਿਮ ਵਿਸ਼ੇ ‘ਤੇ ਵਿਆਪਕ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਵਿਦਿਆਰਥੀਆਂ ਨੇ ਹਰੇਕ ਵਰਗ ਦੇ ਲੋਕਾਂ ਤੱਕ ਪਹੁੰਚ ਵਿੱਚ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਦੀ ਅਹਿਮ ਭੂਮਿਕਾ ਬਾਰੇ ਵੀ ਚਰਚਾ ਕੀਤੀ।

ਅਨਿੰਦਿਤਾ ਮਿਤਰਾ ਨੇ ਸਹੀ ਜਾਣਕਾਰੀ ਦਾ ਪ੍ਰਸਾਰ ਕਰਨ, ਜਨਤਕ ਵਿਚਾਰਾਂ ਨੂੰ ਸਹੀ ਆਕਾਰ ਦੇਣ ਅਤੇ ਨਾਗਰਿਕਾਂ ਨੂੰ ਵੋਟ ਦੀ ਸਹੀ ਵਰਤੋਂ ਕਰਨ ਯੋਗ ਬਣਾਉਣ ਲਈ ਲੋਕਤੰਤਰੀ ਢਾਂਚੇ ਵਿੱਚ ਜਨ ਸੰਚਾਰ ਦੀ ਅਹਿਮ ਭੂਮਿਕਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਵਿੱਖੀ ਮੀਡੀਆ ਪੇਸ਼ੇਵਰਾਂ ਵਜੋਂ ਜਨ ਸੰਚਾਰ ਦੇ ਵਿਦਿਆਰਥੀ ਚੋਣ ਪ੍ਰਕਿਰਿਆ ਦੌਰਾਨ ਨੈਤਿਕ ਪੱਤਰਕਾਰੀ ਅਤੇ ਜ਼ਿੰਮੇਵਾਰ ਸੰਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਮੁੱਖ ਚੋਣ ਅਧਿਕਾਰੀ ਨੇ ਵਿਦਿਆਰਥੀਆਂ ਨੂੰ ਜਨਤਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਅਤੇ ਮੀਡੀਆ ਅਭਿਆਸਾਂ ਵਿੱਚ ਨਿਰਪੱਖਤਾ, ਪਾਰਦਰਸ਼ਤਾ ਅਤੇ ਭਰੋਸੇਯੋਗਤਾ ਦੀਆਂ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਆਪਣੀ ਅਕਾਦਮਿਕ ਸਿੱਖਿਆ ਅਤੇ ਰਚਨਾਤਮਕ ਹੁਨਰਾਂ ਨੂੰ ਲਾਗੂ ਕਰਨ ਲਈ ਪ੍ਰੇਰਿਤ ਵੀ ਕੀਤਾ। ਵਿਦਿਆਰਥੀਆਂ ਨੇ ਸੈਸ਼ਨ ਨੂੰ ਮੁੱਲਵਾਨ ਅਤੇ ਪ੍ਰੇਰਣਾਦਾਇਕ ਦੱਸਦਿਆਂ ਮੁੱਖ ਚੋਣ ਅਧਿਕਾਰੀ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਨ ਦੇ ਮੌਕੇ ਲਈ ਵਿਸ਼ੇਸ਼ ਧੰਨਵਾਦ ਕੀਤਾ। 

ਇਸ ਸੈਸ਼ਨ ਦੌਰਾਨ ਚੋਣ ਅਧਿਕਾਰੀਆਂ ਅਤੇ ਅਕਾਦਮਿਕ ਸੰਸਥਾਵਾਂ ਦਰਮਿਆਨ ਨਿਰੰਤਰਤਾ ਦੀ ਮਹੱਤਤਾ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ, ਤਾਂ ਜੋ ਨੌਜਵਾਨਾਂ ਨੂੰ ਨਾਗਰਿਕ ਪ੍ਰਕਿਰਿਆਵਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ।

 

Tags: Anindita Mitra , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD