Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਭਗਵੰਤ ਸਿੰਘ ਮਾਨ ਜੀ ਦੀ ਮਾਤਾ ਹਰਪਾਲ ਕੌਰ ਵੱਲੋਂ ਪਿੰਡ ਪੱਖੀ ਕਲਾ ਦਾ ਦੌਰਾ

ਵਿਆਹ ਸਮਾਗਮ ਵਿੱਚ ਕੀਤੀ ਸ਼ਿਰਕਤ ਅਤੇ ਵਿਕਾਸ ਕਾਰਜਾਂ ਦਾ ਲਿਆ ਜਾਇਜਾ

Gurdit Singh Sekhon, Faridkot, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਰੀਦਕੋਟ , 06 Feb 2026

Last updated on: Feb 06, 2026, 17:26 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਅੱਜ ਪਿੰਡ ਪੱਖੀ ਕਲਾ ਵਿਖੇ ਆਮ ਆਦਮੀ ਪਾਰਟੀ ਦੇ ਆਗੂ ਸ. ਜਗਜੀਤ ਸਿੰਘ ਜੱਗੀ ਦੇ ਵਿਆਹ ਸਮਾਗਮ ਵਿੱਚ ਸ਼ਿਰਕਤ ਕਰਕੇ ਪਰਿਵਾਰ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਉਨ੍ਹਾਂ ਨੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਏ ਲੋਕਾਂ ਨਾਲ ਮੁਲਾਕਾਤ ਕਰਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਮੈਡਮ ਬੇਅੰਤ ਕੌਰ ਸੇਖੋਂ ਧਰਮਪਤਨੀ ਵਿਧਾਇਕ ਸੇਖੋਂ, ਮੈਡਮ ਬਲਜੀਤ ਕੌਰ ਸੇਖੋਂ ਮਾਤਾ ਵਿਧਾਇਕ ਸੇਖੋਂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਪਿੰਡ ਪੱਖੀ ਵਿਖੇ ਪਹੁੰਚਣ ਤੇ ਸਰਦਾਰਨੀ ਹਰਪਾਲ ਕੌਰ ਦਾ ਸਵਾਗਤ ਕੀਤਾ ਅਤੇ ਜੀ ਆਇਆ ਕਿਹਾ।

ਇਸ ਤੋਂ ਉਪਰੰਤ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਪਿੰਡ ਪੱਖੀ ਕਲਾ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਮੌਕੇ ’ਤੇ ਜਾ ਕੇ ਜਾਇਜਾ ਲਿਆ। ਉਨ੍ਹਾਂ ਨੇ ਗਲੀਆਂ-ਨਾਲੀਆਂ, ਸੜਕਾਂ, ਸਾਫ਼-ਸਫ਼ਾਈ ਪ੍ਰਬੰਧ, ਪੀਣ ਵਾਲੇ ਪਾਣੀ, ਸਟਰੀਟ ਲਾਈਟਾਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਸਬੰਧੀ ਹੋ ਰਹੇ ਕੰਮਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। 

ਇਸ ਮੌਕੇ ਉਨ੍ਹਾਂ ਪਿੰਡ ਪੱਖੀ ਕਲਾ ਦੇ ਸਰਕਾਰੀ ਸਕੂਲ ਦਾ ਵੀ ਦੌਰਾ ਕੀਤਾ। ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵ ਸੁਣੇ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਲੋਕ-ਹਿੱਤ ਵਿੱਚ ਕਈ ਇਤਿਹਾਸਕ ਫੈਸਲੇ ਲੈ ਰਹੀ ਹੈ, ਜਿਸ ਨਾਲ ਸੂਬੇ ਦੇ ਹਰ ਵਰਗ ਨੂੰ ਲਾਭ ਮਿਲ ਰਿਹਾ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਇਸ ਲਈ ਉਹ ਖੁਦ ਪਾਰਟੀ ਵਰਕਰ ਦੇ ਵਿਆਹ ਦੀ ਖੁਸ਼ੀ ਵਿੱਚ ਸ਼ਾਮਲ ਹੋਣ ਆਏ ਹਨ। 

ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਤਹਿਤ ਹਰੇਕ ਪਰਿਵਾਰ ਦੇ ਜੀਅ ਦਾ 10 ਲੱਖ ਰੁਪਏ ਤੱਕ ਸਰਕਾਰੀ ਅਤੇ ਇੰਨਪੈਨਲਡ ਹਸਪਤਾਲਾਂ ਵਿੱਚ ਇਲਾਜ ਬਿਲਕੁਲ ਮੁਫਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਅਮਨਦੀਪ ਸਿੰਘ ਬਾਬਾ, ਚੇਅਰਮੈਨ  ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਮੁਕਤਸਰ ਸਾਹਿਬ ਸ. ਸੁਖਜਿੰਦਰ ਸਿੰਘ ਕਾਉਣੀ, ਗੁਰਪ੍ਰੀਤ ਸਿੰਘ ਧਾਲੀਵਾਲ ਹਲਕਾ ਸੰਗਠਨ ਇੰਚਾਰਜ ਫਰੀਦਕੋਟ, ਜਗਮੋਹਨ ਸਿੰਘ ਲੱਕੀ ਯੂਥ ਹਲਕਾ ਇੰਚਾਰਜ ਫਰੀਦਕੋਟ, ਮਾਸਟਰ ਅਮਰਜੀਤ ਸਿੰਘ ਪਰਮਾਰ,ਸਰਪੰਚ ਗੁਰਜੰਟ ਸਿੰਘ ਹਸਨਭੱਟੀ, ਸਰਪੰਚ ਹਰਜੀਤ ਸਿੰਘ ਚੰਨੀਆਂ, ਦਵਿੰਦਰ ਸਿੰਘ ਭਾਗਥਲਾ ਕਲਾਂ ਬਲਾਕ ਪ੍ਰਧਾਨ, ਗਗਨ ਪੱਖੀ ਕਲਾ, ਭਰਪੂਰ ਕਾਉਣੀ, ਗੁਰਪ੍ਰੀਤ ਸੱਗੂ, ਸਿਮਰ ਪੱਖੀ, ਗੁਰਮੇਲ ਪੱਖੀ, ਲੱਖਾ ਬੁੱਟਰ, ਯਾਦਵਿੰਦਰ, ਪਵਨ ਸੇਖੋਂ, ਰਿੰਕੂ ਸਮਾਧਾਂ ਵਾਲਾ ਸਮੇਤ ਹੋਰ ਪਾਰਟੀ ਦੇ ਹੋਰ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Gurdit Singh Sekhon , Faridkot , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD