Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਇਤਿਹਾਸਕ ਸਮਾਗਮ ਦੌਰਾਨ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Hardeep Singh Mundian, Jasvir Singh Garhi, Manish Sisodia

Web Admin

Web Admin

5 Dariya News

ਖੁਰਾਲਗੜ੍ਹ , 06 Feb 2026

Last updated on: Feb 06, 2026, 17:39 IST

ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਸੰਤ ਨਿਰਮਲ ਦਾਸ ਜੀ ਜੌੜੇ ਵਾਲੇ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਸਾਧੂ ਸੰਪਰਦਾ ਸੁਸਾਇਟੀ, ਪੰਜਾਬ ਸਰਕਾਰ ਖਾਸ ਕਰਕੇ ਮੁੱਖ ਮੰਤਰੀ ਨੂੰ ਵਿਆਪਕ ਪ੍ਰਬੰਧ ਕਰਨ ਲਈ ਵਧਾਈ ਦਿੰਦੀ ਹੈ। 

ਉਨ੍ਹਾਂ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮਾਂ ਲਈ ਸਮੁੱਚੇ ਸੰਤ ਸਮਾਜ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਨੇ ਖੁਰਾਲਗੜ੍ਹ ਵਿਖੇ ਚਾਰ ਸਾਲ ਤੋਂ ਵੱਧ ਸਮਾਂ ਭਗਤੀ ਕਰਕੇ ਇਸ ਅਸਥਾਨ ਨੂੰ ਭਾਗ ਲਾਏ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਅੱਜ ਇਸ ਧਰਤੀ 'ਤੇ 649ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾ ਰਹੀ ਹੈ।

ਡੇਰਾ ਬੱਲਾਂ ਤੋਂ ਸੰਤ ਪ੍ਰਦੀਪ ਦਾਸ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ ਕਿਉਂਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਦੇ ਮੌਕੇ ਮੁੱਖ ਮੰਤਰੀ ਸਮੁੱਚੀ ਕੈਬਨਿਟ ਅਤੇ ਸੰਸਦ ਮੈਂਬਰਾਂ ਨਾਲ ਸ਼ਰਧਾ ਅਤੇ ਸਤਿਕਾਰ ਭੇਟ ਕਰਨ ਲਈ ਖੁਰਾਲਗੜ੍ਹ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਸਥਾਪਤ ਕਰਨ ਲਈ ਡੇਰਾ ਬੱਲਾਂ ਨੇੜੇ 10 ਏਕੜ ਜ਼ਮੀਨ ਪ੍ਰਦਾਨ ਕੀਤੀ ਹੈ, ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ। 

ਉਨ੍ਹਾਂ ਨੇ ਇਨ੍ਹਾਂ ਉਪਰਾਲਿਆਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਜੋ ਸ੍ਰੀ ਗੁਰੂ ਰਵਿਦਾਸ ਜੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਬਹੁਤ ਸਹਾਈ ਹੋਣਗੇ। ਇਸ ਦੌਰਾਨ ਆਪਣੇ ਸੰਬੋਧਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਉਣ ਵਾਲੇ 650ਵੇਂ ਪ੍ਰਕਾਸ਼ ਪੁਰਬ ਨੂੰ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰੂਪ-ਰੇਖਾ ਉਲੀਕੀ ਹੈ, ਜੋ ਅੱਜ ਸ਼ੁਰੂ ਹੋਈ ਹੈ। 

ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਦੇਸ਼-ਦੁਨੀਆ ਦੇ ਹਰ ਕੋਨੇ ਵਿੱਚ ਪਹੁੰਚਾਇਆ ਜਾਵੇਗਾ। ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਇਨ੍ਹਾਂ ਸਮਾਗਮਾਂ ਲਈ ਕੈਬਨਿਟ ਸਬ-ਕਮੇਟੀ ਬਣਾਈ ਹੈ, ਜਿਸ ਦੀ ਅਗਵਾਈ ਉਨ੍ਹਾਂ ਨੂੰ ਸੌਂਪੀ ਗਈ ਅਤੇ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਵੀ ਸੰਗਤ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਸ਼ਾਨਦਾਰ ਵਿਰਾਸਤ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਨੇ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਤੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। 

ਉਨ੍ਹਾਂ ਕਿਹਾ ਕਿ ਇਹ ਪਵਿੱਤਰ ਅਸਥਾਨ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਗੜ੍ਹਸ਼ੰਕਰ ਵਿੱਚ ਸਥਿਤ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਸਮੁੱਚੀ ਕੈਬਨਿਟ ਨੇ ਸੰਗਤੀ ਰੂਪ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਮੁੱਖ ਮੰਤਰੀ ਅਤੇ ਕੈਬਨਿਟ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਤਪ ਅਸਥਾਨ 'ਤੇ ਵੀ ਮੱਥਾ ਟੇਕਿਆ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Hardeep Singh Mundian , Jasvir Singh Garhi , Manish Sisodia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD