Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡੇਰਾ ਬਾਬਾ ਨਾਨਕ ਵਿੱਚ 'ਆਪ' ਨੂੰ ਮਿਲੀ ਵੱਡੀ ਮਜ਼ਬੂਤੀ

ਸੈਂਕੜੇ ਅਕਾਲੀ ਅਤੇ ਕਾਂਗਰਸੀ ਆਗੂ 'ਆਪ' ਵਿੱਚ ਸ਼ਾਮਲ

Gurdeep Singh Randhawa, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਡੇਰਾ ਬਾਬਾ ਨਾਨਕ , 06 Feb 2026

Last updated on: Feb 07, 2026, 10:56 IST

ਡੇਰਾ ਬਾਬਾ ਨਾਨਕ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਹੇਠ ਸੈਂਕੜੇ ਅਕਾਲੀ ਅਤੇ ਕਾਂਗਰਸੀ ਆਗੂ ਤੇ ਵਰਕਰ ਆਪਣੀ ਪਾਰਟੀ ਛੱਡ ਕੇ 'ਆਪ' ਵਿੱਚ ਸ਼ਾਮਲ ਹੋ ਗਏ। ਵਿਧਾਇਕ ਰੰਧਾਵਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਨਿੱਘਾ ਸਵਾਗਤ ਕੀਤਾ।

ਉਨ੍ਹਾਂ ਉਮੀਦ ਜਤਾਈ ਕਿ ਨਵੇਂ ਮੈਂਬਰਾਂ ਦੇ ਆਉਣ ਨਾਲ ਡੇਰਾ ਬਾਬਾ ਨਾਨਕ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਪਾਰਟੀ ਦਾ ਆਧਾਰ ਹੋਰ ਵੀ ਮਜ਼ਬੂਤ ਹੋਵੇਗਾ। ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਬਹੁਤ ਖੁਸ਼ ਹਨ। 

ਇਸੇ ਦਾ ਨਤੀਜਾ ਹੈ ਕਿ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਲੋਕ ਲਗਾਤਾਰ 'ਆਪ' ਨਾਲ ਜੁੜ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵੱਡੀਆਂ ਜੁਆਇਨਿੰਗਜ਼ ਦੇਖਣ ਨੂੰ ਮਿਲਣਗੀਆਂ। ਰੰਧਾਵਾ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਸੂਬੇ ਦੀ ਜਨਤਾ ਦਾ ਝੁਕਾਅ 'ਆਪ' ਵੱਲ ਹੈ। 

ਉਨ੍ਹਾਂ ਭਰੋਸਾ ਜਤਾਇਆ ਕਿ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਆਪਣਾ ਪਿਛਲਾ ਰਿਕਾਰਡ ਤੋੜਦਿਆਂ 100 ਤੋਂ ਵੱਧ ਸੀਟਾਂ 'ਤੇ ਇਤਿਹਾਸਕ ਜਿੱਤ ਦਰਜ ਕਰੇਗੀ।

 

Tags: Gurdeep Singh Randhawa , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD