Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਲੱਕੀ ਓਬਰਾਏ ਕਤਲ ਕੇਸ: ਡੀਜੀਪੀ ਗੌਰਵ ਯਾਦਵ ਨੇ ਵਾਰਦਾਤ ਵਾਲੀ ਥਾਂ ਦਾ ਲਿਆ ਜਾਇਜ਼ਾ

ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਉਣ ਦਾ ਦਿੱਤਾ ਭਰੋਸਾ

Gaurav Yadav, Punjab Police, Police, Punjab Admin, Director General of Police Punjab, DGP Punjab, Crime News Punjab, Jalandhar Police, Jalandhar

Web Admin

Web Admin

5 Dariya News

ਜਲੰਧਰ , 06 Feb 2026

Last updated on: Feb 07, 2026, 11:28 IST

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਮ ਆਦਮੀ ਪਾਰਟੀ (ਆਪ) ਦੇ ਕਾਰਜਕਾਰੀ ਸਤਵਿੰਦਰਪਾਲ ਸਿੰਘ ਉਰਫ਼ ਲੱਕੀ ਓਬਰਾਏ ਦੇ ਕਤਲ ਸਬੰਧੀ ਚੱਲ ਰਹੀ ਜਾਂਚ ਦਾ ਜਾਇਜ਼ਾ ਲੈਣ ਲਈ ਨੇ ਅੱਜ ਜਲੰਧਰ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ  ਉੱਚ-ਪੱਧਰੀ ਮੀਟਿੰਗ ਕੀਤੀ। ਉਨ੍ਹਾਂ ਨੇ ਖੁਦ ਵਾਰਦਾਤ ਵਾਲੀ ਥਾਂ ’ਤੇ ਜਾ ਕੇ ਮੌਕੇ ਦਾ ਜਾਇਜ਼ਾ ਵੀ ਲਿਆ।

ਵਾਰਦਾਤ ਵਾਲੀ ਥਾਂ ’ਤੇ ਮੀਡੀਆ ਨਾਲ ਗੱਲਬਾਤ ਕਰਦਿਆਂ  ਡੀਜੀਪੀ ਨੇ, ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਨੂੰਨ ਵਿਵਸਥਾ ਬਣਾਈ ਰੱਖਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਕਿਹਾ ਕਿ ਇਸ ਅਪਰਾਧ ਦੇ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਕਾਨੂੰਨ ਅਨੁਸਾਰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜਲੰਧਰ ਦੇ ਪੁਲਿਸ ਕਮਿਸ਼ਨਰ (ਸੀਪੀ) ਧਨਪ੍ਰੀਤ ਕੌਰ ਵੀ ਮੌਜੂਦ ਸਨ।

ਉਨ੍ਹਾਂ ਕਿਹਾ ‘‘ਮੁੱਖ ਮੰਤਰੀ ਸਾਹਿਬ ਨਿੱਜੀ ਤੌਰ ’ਤੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਲਗਾਤਾਰ ਘਟਨਾਕ੍ਰਮ ਬਾਰੇ ਅਪਡੇਟ ਦਿੱਤੇ ਜਾ ਰਹੇ ਹਨ’’। ਜਾਣਕਾਰੀ ਅਨੁਸਾਰ, ਸਤਵਿੰਦਰਪਾਲ ਸਿੰਘ ਉਰਫ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਸਵੇਰੇ ਮਾਡਲ ਟਾਊਨ, ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਪਾਰਕਿੰਗ ਵਿੱਚ ਇੱਕ ਚਿੱਟੀ ਐਕਟਿਵਾ ’ਤੇ ਆਏ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ, ਜਦੋਂ ਉਹ (ਲੱਕੀ) ਮੱਥਾ ਟੇਕ ਕੇ ਵਾਪਸ ਜਾ ਰਹੇ ਸਨ। 

ਪੀੜਤ ਨੇ ਬਾਅਦ ਵਿੱਚ ਦਮ ਤੋੜ ਦਿੱਤਾ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ, ‘‘ਅਸੀਂ ਹੁਣ ਤੱਕ ਹੋਈ ਤਫ਼ਤੀਸ਼ ਦੀ ਸਮੀਖਿਆ ਕੀਤੀ ਹੈ ਅਤੇ ਸ਼ੱਕੀਆਂ ਦੀਆ ਸਾਰੀਆਂ ਅਲਗਲੀਆਂ-ਪਿਛਲੀਆਂ  ਗਤੀਵਿਧੀਆਂ ’ਤੇ ਨਜ਼ਰ ਰੱਖੀ ਜਾ ਰਹੀ ਹੈ।’’

ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਤਕਨੀਕੀ ਵਿਸ਼ਲੇਸ਼ਣ ਰਾਹੀਂ ਜਾਂਚ ਨੂੰ ਅੱਗੇ ਵਧਾਉਣ ਲਈ ਮੋਬਾਈਲ ਟਾਵਰ ਡੰਪਸ ਤੋਂ ਜਾਣਕਾਰੀ ਵੀ ਜੁਟਾਈ  ਹੈ। ਡੀਜੀਪੀ ਨੇ ਅੱਗੇ ਕਿਹਾ, ‘‘ਅਪਰਾਧ ਦੀ ਗੁੱਥੀ ਸੁਲਝਾਉਣ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।’’ ਮੌਜੂਦਾ ਸਥਿਤੀ ਬਾਰੇ ਵੇਰਵੇ ਸਾਂਝੇ ਕਰਦਿਆਂ  ਸੀ.ਪੀ. ਧਨਪ੍ਰੀਤ ਕੌਰ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਪਾਇਆ ਗਿਆ ਹੈ ਕਿ ਦੋਵੇਂ ਦੋਸ਼ੀ ਜਿਨ੍ਹਾਂ ਨੇ ਕਾਲੀਆਂ ਹੁੱਡੀਆਂ ਪਾਈਆਂ ਸਨ, ਆਪਣੇ ਐਕਟਿਵਾ ਸਕੂਟਰ ’ਤੇ ਮੌਕੇ ਤੋਂ ਫ਼ਰਾਰ ਹੋ ਗਏ । 

ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ, ਐਫਆਈਆਰ ਨੰਬਰ 25 ਮਿਤੀ 6/2/2026  ਨੂੰ ਬੀਐਨਐਸ ਦੀ ਧਾਰਾ 103(1), 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਜਲੰਧਰ ਕਮਿਸ਼ਨਰੇਟ ਦੇ ਪੁਲਿਸ ਸਟੇਸ਼ਨ ਡਿਵੀਜ਼ਨ -6 ਵਿਖੇ  ਕੇਸ ਦਰਜ ਕੀਤਾ ਗਿਆ ਹੈ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Crime News Punjab , Jalandhar Police , Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD