Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਕਸ਼ੈ ਸ਼ਰਮਾ ਦੀ ਅਗਵਾਈ ਹੇਠ ‘ਰਨ ਫਾਰ ਸਵਦੇਸ਼ੀ’ ਦਾ ਭવ્ય ਆਯੋਜਨ

ਭਾਜਪਾ ਆਗੂ ਤਰਨਜੀਤ ਸੰਧੂ ਨੇ ਵੀ ਦਿੱਤਾ ਸਮਰਥਨ

Akshay Sharma, Bharatiya Janata Party, BJP, BJP Punjab, Amritsar

5 Dariya News

5 Dariya News

5 Dariya News

ਅੰਮ੍ਰਿਤਸਰ , 06 Feb 2026

Last updated on: Feb 07, 2026, 11:48 IST

ਅੰਮ੍ਰਿਤਸਰ ਨਾਰਥ ਹਲਕੇ ਤੋਂ ਭਾਜਪਾ ਆਗੂ ਅਕਸ਼ੈ ਸ਼ਰਮਾ ਦੀ ਅਗਵਾਈ ਵਿੱਚ ਸਵਦੇਸ਼ੀ ਅਪਣਾਉਣ ਅਤੇ ਆਤਮਨਿਰਭਰ ਭਾਰਤ ਦੇ ਵਿਚਾਰ ਨੂੰ ਘਰ–ਘਰ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਅੱਜ ਇਤਿਹਾਸਕ ‘ਰਨ ਫਾਰ ਸਵਦੇਸ਼ੀ’ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਵੀ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ ਅਤੇ ਇਸ ਉਪਰਾਲੇ ਨੂੰ ਆਪਣਾ ਸਮਰਥਨ ਦਿੱਤਾ। 

ਲਾਰੈਂਸ ਰੋਡ ਸਥਿਤ ਡੀ-ਮਾਰਟ ਤੋਂ ਸ਼ੁਰੂ ਹੋਈ ਇਹ ਦੌੜ ਕੰਪਨੀ ਬਾਗ ਤੱਕ ਪਹੁੰਚੀ, ਜਿਸ ਵਿੱਚ ਸ਼ਹਿਰ ਦੇ ਨੌਜਵਾਨਾਂ, ਵਿਦਿਆਰਥੀਆਂ, ਕਾਰੀਗਰਾਂ, ਮਹਿਲਾਵਾਂ, ਵਪਾਰੀਆਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਨੇ ਭਰਪੂਰ ਉਤਸ਼ਾਹ ਨਾਲ ਹਿੱਸਾ ਲਿਆ। ਪੂਰਾ ਮਾਰਗ ਦੇਸ਼ਭਗਤੀ ਅਤੇ ਸਵਦੇਸ਼ੀ ਦੇ ਨਾਰਿਆਂ ਨਾਲ ਗੂੰਜ ਉਠਿਆ।

ਕਾਰਜਕ੍ਰਮ ਨੂੰ ਸੰਬੋਧਨ ਕਰਦਿਆਂ ਅਕਸ਼ੈ ਸ਼ਰਮਾ ਨੇ ਕਿਹਾ ਕਿ ਭਾਰਤ ਦੀ ਅਸਲੀ ਤਾਕਤ ਉਸਦੇ ਹੱਥਾਂ ਦਾ ਹੁਨਰ ਹੈ। ਛੋਟੇ ਕਾਰੀਗਰ, ਹਸਤਸ਼ਿਲਪੀ, ਬੁਨਕਰ ਅਤੇ ਲਘੂ ਉਦਯੋਗੀ ਹੀ ਆਤਮਨਿਰਭਰ ਭਾਰਤ ਦੀ ਮਜ਼ਬੂਤ ਨੀਂਹ ਹਨ। ਉਨ੍ਹਾਂ ਕਿਹਾ ਕਿ ਜਦ ਤੱਕ ਅਸੀਂ ਆਪਣੇ ਦੇਸ਼ ਵਿੱਚ ਬਣੀਆਂ ਵਸਤੂਆਂ ਨੂੰ ਮਾਣ ਨਾਲ ਨਹੀਂ ਅਪਣਾਵਾਂਗੇ, ਤਦ ਤੱਕ ਆਰਥਿਕ ਆਜ਼ਾਦੀ ਦਾ ਸੁਪਨਾ ਅਧੂਰਾ ਰਹੇਗਾ। 

ਸਵਦੇਸ਼ੀ ਕੇਵਲ ਇੱਕ ਸੋਚ ਨਹੀਂ, ਸਗੋਂ ਦੇਸ਼ ਦੀ ਖੁਸ਼ਹਾਲੀ ਦਾ ਮੂਲ ਮੰਤਰ ਹੈ। ਅਕਸ਼ੈ ਸ਼ਰਮਾ ਨੇ ਆਗੇ ਕਿਹਾ ਕਿ ਵਿਦੇਸ਼ੀ ਉਤਪਾਦਾਂ ਦੇ ਨਾਲ ਸਥਾਨਕ ਉਦਯੋਗ ਕਮਜ਼ੋਰ ਹੁੰਦੇ ਹਨ, ਜਦਕਿ ਸਵਦੇਸ਼ੀ ਅਪਣਾਉਣ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੁੰਦੇ ਹਨ ਅਤੇ ਨੌਜਵਾਨ ਪੀੜ੍ਹੀ ਦਾ ਆਪਣੇ ਹੁਨਰ ’ਤੇ ਭਰੋਸਾ ਵਧਦਾ ਹੈ। 

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ “ਮੇਡ ਇਨ ਇੰਡੀਆ” ਉਤਪਾਦਾਂ ਨੂੰ ਆਪਣੀ ਪਹਿਲੀ ਪਸੰਦ ਬਣਾਉਣ ਅਤੇ ਡਿਜ਼ੀਟਲ ਮਾਧਿਅਮਾਂ ਰਾਹੀਂ ਵੀ ਸਵਦੇਸ਼ੀ ਅਭਿਆਨ ਨੂੰ ਅੱਗੇ ਵਧਾਉਣ। ਦੌੜ ਦੌਰਾਨ “ਸਵਦੇਸ਼ੀ ਅਪਣਾਓ – ਦੇਸ਼ ਬਚਾਓ”, “ਆਤਮਨਿਰਭਰ ਭਾਰਤ – ਸਸ਼ਕਤ ਭਾਰਤ” ਅਤੇ “ਲੋਕਲ ਪਰ ਵੋਕਲ” ਵਰਗੇ ਨਾਰਿਆਂ ਨੇ ਪੂਰੇ ਮਾਹੌਲ ਵਿੱਚ ਨਵੀਂ ਉਰਜਾ ਭਰ ਦਿੱਤੀ। 

ਕਈ ਥਾਵਾਂ ’ਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕਰਕੇ ਧਾਵਕਾਂ ਦਾ ਸਵਾਗਤ ਕੀਤਾ। ਕਈ ਕਾਰੀਗਰ ਆਪਣੇ ਹੱਥਾਂ ਨਾਲ ਬਣੇ ਉਤਪਾਦ ਲੈ ਕੇ ਪਹੁੰਚੇ, ਜਿਨ੍ਹਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ ਤਾਂ ਜੋ ਆਮ ਲੋਕ ਸਵਦੇਸ਼ੀ ਵਸਤੂਆਂ ਦੀ ਗੁਣਵੱਤਾ ਨੂੰ ਨੇੜੇ ਤੋਂ ਦੇਖ ਸਕਣ। ਅਕਸ਼ੈ ਸ਼ਰਮਾ ਨੇ ਕਿਹਾ ਕਿ ਇਸ ਆਯੋਜਨ ਦਾ ਉਦੇਸ਼ ਸਿਰਫ ਇੱਕ ਦਿਨ ਦੀ ਦੌੜ ਕਰਵਾਉਣਾ ਨਹੀਂ, ਬਲਕਿ ਸਵਦੇਸ਼ੀ ਨੂੰ ਸਮਾਜਿਕ ਆੰਦੋਲਨ ਬਣਾਉਣਾ ਹੈ। 

ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਸਕੂਲਾਂ, ਕਾਲਜਾਂ, ਬਾਜ਼ਾਰਾਂ ਅਤੇ ਪਿੰਡਾਂ ਵਿੱਚ ਵੀ ਜਾਗਰੂਕਤਾ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ ਹਰ ਘਰ ਤੱਕ ਇਹ ਸੰਦੇਸ਼ ਪਹੁੰਚੇ ਕਿ ਸਵਦੇਸ਼ੀ ਅਪਣਾਉਣਾ ਹੀ ਸੱਚੀ ਰਾਸ਼ਟਰ ਸੇਵਾ ਹੈ। ਕਾਰਜਕ੍ਰਮ ਵਿੱਚ ਸ਼ਾਮਿਲ ਕਾਰੀਗਰਾਂ ਅਤੇ ਛੋਟੇ ਉਦਯੋਗੀਆਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਉਨ੍ਹਾਂ ਨੂੰ ਨਵੀਂ ਪਛਾਣ ਅਤੇ ਹੌਸਲਾ ਮਿਲਦਾ ਹੈ। 

ਸਥਾਨਕ ਵਪਾਰੀਆਂ ਨੇ ਵੀ ਸੰਕਲਪ ਲਿਆ ਕਿ ਉਹ ਆਪਣੇ ਕਾਰੋਬਾਰਾਂ ਵਿੱਚ ਸਵਦੇਸ਼ੀ ਉਤਪਾਦਾਂ ਨੂੰ ਵਧ ਤੋਂ ਵਧ ਪ੍ਰੋਤਸਾਹਨ ਦੇਣਗੇ। ਅੰਤ ਵਿੱਚ ਅਕਸ਼ੈ ਸ਼ਰਮਾ ਨੇ ਸਾਰੇ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਤੋਂ ਸ਼ੁਰੂ ਹੋਈ ਇਹ ਮੁਹਿੰਮ ਪੂਰੇ ਪੰਜਾਬ ਅਤੇ ਦੇਸ਼ ਵਿੱਚ ਨਵੀਂ ਚੇਤਨਾ ਜਗਾਏਗੀ।

ਉਨ੍ਹਾਂ ਅਪੀਲ ਕੀਤੀ ਕਿ ਹਰ ਨਾਗਰਿਕ ਹਫ਼ਤੇ ਵਿੱਚ ਘੱਟੋ-ਘੱਟ ਇੱਕ ਸਵਦੇਸ਼ੀ ਵਸਤੂ ਜ਼ਰੂਰ ਖਰੀਦੇ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰੇ। ਪੂਰਾ ਆਯੋਜਨ ਅਨੁਸ਼ਾਸਨ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਭਰਪੂਰ ਰਿਹਾ। ਇਸ ਮੌਕੇ ਪੂਰਵ ਪਾਰਸ਼ਦ ਪੱਪੂ ਮਹਾਜਨ, ਵਿਕਰਾਂਤ ਸ਼ੋਰੀ, ਸਹਜਪ੍ਰੀਤ ਸਮੇਤ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Akshay Sharma , Bharatiya Janata Party , BJP , BJP Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD