Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਫਾਜ਼ਿਲਕਾ ਜ਼ਿਲ੍ਹੇ 'ਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 11 ਤੇ 12 ਫ਼ਰਵਰੀ ਨੂੰ : ਅਮਰਪ੍ਰੀਤ ਕੌਰ ਸੰਧੂ

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼

Amarpreet Kaur Sandhu, DC Fazilka, Fazilka, Deputy Commissioner Fazilka

Web Admin

Web Admin

5 Dariya News

ਫਾਜ਼ਿਲਕਾ , 06 Feb 2026

Last updated on: Feb 07, 2026, 12:37 IST

ਪੰਜਾਬ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਜ਼ਿਲ੍ਹਾ ਫਾਜ਼ਿਲਕਾ ਵਿੱਚ 11 ਤੇ 12 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਪੈਦਲ ਯਾਤਰਾ ਦੀਆਂ ਅਗਾਉ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਮੁਕੰਮਲ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਅਤੇ ਪੈਦਲ ਯਾਤਰਾ ਸਬੰਧੀ ਤਿਆਰੀਆਂ ਨੂੰ ਸਮੇਂ ਰਹਿੰਦੇ ਮੁਕੰਮਲ ਕਰਨ ਨੂੰ ਲੈ ਕੇ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 11 ਫਰਵਰੀ 2026 ਨੂੰ ਮਾਨਯੋਗ ਰਾਜਪਾਲ ਪੰਜਾਬ ਜੀ ਫਾਜ਼ਿਲਕਾ ਦੇ ਜੱਟਵਾਲੀ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਨਗੇ। 

ਇਸ ਉਪਰੰਤ ਸੰਜੀਵ ਸਿਨੇਮਾ ਫਾਜ਼ਿਲਕਾ ਤੋਂ ਘੰਟਾ ਘਰ ਫਾਜ਼ਿਲਕਾ ਤੱਕ ਪੈਦਲ ਮਾਰਚ ਦੀ ਅਗਵਾਈ ਕਰਨਗੇ। ਇਸ ਤੋਂ ਇਲਾਵਾ ਮਾਨਯੋਗ ਰਾਜਪਾਲ ਪੰਜਾਬ ਆਸਫ ਵਾਲਾ ਸ਼ਹੀਦੀ ਸਮਾਰਕ ਵਿਖੇ ਵੀ ਨਤਮਸਤਕ ਹੋਣਗੇ| ਇਸ ਮੌਕੇ ਉਨ੍ਹਾਂ ਵੱਲੋਂ ਸਰਹੱਦੀ ਜ਼ਿਲ੍ਹੇ ਦੀਆਂ ਪਿੰਡ ਸੁਰੱਖਿਆ ਕਮੇਟੀਆਂ (ਵੀ.ਡੀ.ਸੀ) ਨਾਲ ਮੀਟਿੰਗ ਕੀਤੀ ਜਾਵੇਗੀ।

ਜ਼ਿਲ੍ਹਾ ਫਾਜ਼ਿਲਕਾ ਦੇ ਦੂਸਰੇ ਦਿਨ ਦੇ ਦੌਰੇ ਦੌਰਾਨ ਮਾਨਯੋਗ ਰਾਜਪਾਲ ਪੰਜਾਬ 12 ਫਰਵਰੀ 2026 ਨੂੰ ਮਿਉਸਪਲ ਕਾਰਪੋਰੇਸ਼ਨ ਦਫਤਰ ਅਬੋਹਰ ਤੋਂ ਡੀ.ਏ.ਵੀ. ਕਾਲਜ ਅਬੋਹਰ ਤੱਕ ਨਸ਼ਿਆਂ ਵਿਰੁੱਧ ਕੱਢੀ ਜਾ ਰਹੀ ਪੈਦਲ ਯਾਤਰਾ ਦੀ ਅਗਵਾਈ ਕਰਨਗੇ। ਇਸ ਦੌਰਾਨ ਪੰਜਾਬ ਦੇ ਰਾਜਪਾਲ ਲੋਕਾਂ ਦੇ ਨਾਮ ਆਪਣਾ ਸੰਦੇਸ਼ ਵੀ ਦੇਣਗੇ। 

ਇਸ ਪੈਦਲ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਅਤੇ ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼) ਆਦਿ ਸ਼ਾਮਿਲ ਹੋ ਕੇ ਨਸ਼ੇ ਤਿਆਗਣ ਅਤੇ ਨਸ਼ਿਆਂ ਦੇ ਖਾਤਮੇ ਲਈ ਇੱਕਜੁਟ ਹੋਣ ਦਾ ਸੱਦਾ ਦੇਣਗੇ। ਡਿਪਟੀ ਕਮਿਸ਼ਨਰ ਨੇ ਇਸ ਪੈਦਲ ਯਾਤਰਾ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਨਿਯੰਤਰਣ, ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਮੈਡੀਕਲ ਟੀਮਾਂ ਅਤੇ ਸਮਾਗਮ ਦੌਰਾਨ ਲੋੜੀਂਦੀਆਂ ਵਿਵਸਥਾਵਾਂ ਯਕੀਨੀ ਬਣਾਉਣ ਲਈ ਕਿਹਾ।

ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਇਸ ਜਾਗਰੂਕਤਾ ਪੈਦਲ ਯਾਤਰਾ ਨੂੰ ਸਫਲ ਬਣਾਉਣ ਦੀ ਹਦਾਇਤ ਕੀਤੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਸਹਾਇਕ ਕਮਿਸ਼ਨਰ ਅਮਨਦੀਪ ਸਿੰਘ ਮਾਵੀ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।  

 

Tags: Amarpreet Kaur Sandhu , DC Fazilka , Fazilka , Deputy Commissioner Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD