Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗੁਲਾਬ ਚੰਦ ਕਟਾਰੀਆ ਦੀ ਅਗਵਾਈ ਵਿੱਚ ’ਨਸ਼ਿਆਂ ਵਿਰੁੱਧ ਪੈਦਲ ਯਾਤਰਾ’ 9 ਫ਼ਰਵਰੀ ਨੂੰ

ਅਗਾਊਂਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 06 Feb 2026

Last updated on: Feb 07, 2026, 12:43 IST

ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨੂੰ ਨੱਥ ਪਾਉਣ ਲਈ ਰਾਜਪਾਲ ਪੰਜਾਬ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਵੱਡੀ ਪਹਿਲਕਦਮੀ ਤਹਿਤ ਤਰਨ ਤਾਰਨ ਵਿੱਚ 09 ਫ਼ਰਵਰੀ ਨੂੰ ‘ਨਸ਼ਿਆਂ ਵਿਰੁੱਧ ਪੈਦਲ ਯਾਤਰਾ’ ਕੱਢੀ ਜਾਵੇਗੀ। ਇਸ ਪੈਦਲ ਯਾਤਰਾ ਦੀ ਅਗਵਾਈ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਖ਼ੁਦ ਨਿੱਜੀ ਤੌਰ ’ਤੇ ਕਰਨਗੇ। 

ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਰਾਹੁਲ ਆਈ. ਏ. ਐੱਸ. ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਾਜਪਾਲ ਦੇ ਤਰਨ ਤਾਰਨ ਜ਼ਿਲ੍ਹੇ ਦੇ ਦੌਰੇ ਸਬੰਧੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਮੀਟਿੰਗ ਵਿੱਚ ਐੱਸ.ਐੱਸ.ਪੀ. ਤਰਨ ਤਾਰਨ ਸ੍ਰੀ ਸੁਰੇਂਦਰ ਲਾਂਬਾ ਵੀ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਡਿਪਟੀ ਕਮਿਸ਼ਨਰ ਨੇ ਰਾਜਪਾਲ ਦੇ ਤਰਨ ਤਾਰਨ ਜ਼ਿਲ੍ਹੇ ਦੇ ਦੌਰੇ ਅਤੇ ਪੈਦਲ ਯਾਤਰਾ ਸਬੰਧੀ ਤਿਆਰੀਆਂ ਨੂੰ ਲੈ ਕੇ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਰਾਜਪਾਲ ਦੀ ਅਗਵਾਈ ਵਿੱਚ ਨਸ਼ਿਆਂ ਵਿਰੁੱਧ ਪੈਦਲ ਯਾਤਰਾ 09 ਫ਼ਰਵਰੀ 2026 ਨੂੰ ਸਵੇਰੇ 11:30 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤੋਂ ਸ਼ੁਰੂ ਹੋ ਕੇ ਪੁਲਿਸ ਲਾਈਨ ਤੱਕ ਜਾਵੇਗੀ। 

ਇਸ ਪੈਦਲ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਆਦਿ ਸ਼ਾਮਿਲ ਹੋ ਕੇ ਨਸ਼ੇ ਤਿਆਗਣ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਇਕਜੁੱਟ ਹੋਣ ਦਾ ਸੱਦਾ ਦੇਣਗੇ। ਡਿਪਟੀ ਕਮਿਸ਼ਨਰ ਨੇ ਇਸ ਪੈਦਲ ਯਾਤਰਾ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੁਰੱਖਿਆ ਪ੍ਰਬੰਧਾਂ, ਟ੍ਰੈਫਿਕ ਨਿਯੰਤਰਣ, ਸਾਫ਼-ਸਫ਼ਾਈ, ਸਿਹਤ ਸਹੂਲਤਾਂ, ਮੈਡੀਕਲ ਟੀਮਾਂ, ਰਿਫਰੈਸ਼ਮੈਂਟ, ਪੀਣ ਵਾਲਾ ਪਾਣੀ ਅਤੇ ਸਮਾਗਮ ਦੌਰਾਨ ਲੋੜੀਂਦੀਆਂ ਵਿਵਸਥਾਵਾਂ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। 

ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲ-ਮੇਲ ਨਾਲ ਕੰਮ ਕਰਦੇ ਹੋਏ ਇਸ ਜਾਗਰੂਕਤਾ ਪੈਦਲ ਯਾਤਰਾ ਨੂੰ ਸਫਲ ਬਣਾਉਣ ਦੀ ਹਦਾਇਤ ਕੀਤੀ। ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ ਡਾ. ਕਰਨਵੀਰ ਸਿੰਘ, ਐੱਸ.ਡੀ.ਐੱਮ. ਤਰਨ ਤਾਰਨ ਸ੍ਰੀ ਗੁਰਮੀਤ ਸਿੰਘ, ਮਾਈ ਭਾਰਤ ਤਰਨ ਤਾਰਨ ਦੀ ਡਿਪਟੀ ਡਾਇਰੈਕਟਰ ਸ਼੍ਰੀਮਤੀ ਜਸਲੀਨ ਕੌਰ, ਜਿਲਾ ਸਿੱਖਿਆ ਅਫਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ ਬਾਠ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD