Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਨਿੰਦਿਤਾ ਮਿਤਰਾ ਵੱਲੋਂ ਚੋਣਾਂ ਨਾਲ ਸਬੰਧਤ ਸਾਜੋ-ਸਮਾਨ ਦੇ ਪਟਿਆਲਾ ਸਥਿਤ ਸੂਬਾ ਪੱਧਰੀ ਚੋਣ ਭੰਡਾਰ ਦਾ ਅਚਨਚੇਤ ਨਿਰੀਖਣ

ਚੋਣ ਕਮਿਸ਼ਨ ਵੱਲੋਂ ਤਬਦੀਲ ਕੀਤੀ ਜਾ ਚੁੱਕੀ ਵਾਧੂ ਚੋਣ ਸਮੱਗਰੀ ਦਾ ਨਿਯਮਾਂ ਮੁਤਾਬਕ ਨਿਪਟਾਰਾ ਕਰਨ ਦੀ ਹਦਾਇਤ

Anindita Mitra, Election Commision Punjab, ECI, Chief Electoral Officer Punjab, CEO Punjab

Web Admin

Web Admin

5 Dariya News

ਪਟਿਆਲਾ , 06 Feb 2026

Last updated on: Feb 07, 2026, 13:03 IST

ਪੰਜਾਬ ਦੇ ਮੁੱਖ ਚੋਣ ਅਫ਼ਸਰ-ਕਮ-ਪ੍ਰਬੰਧਕੀ ਸਕੱਤਰ ਚੋਣਾਂ ਅਨਿੰਦਿਤਾ ਮਿਤਰਾ ਨੇ ਅੱਜ ਪਟਿਆਲਾ ਦੇ ਬਾਰਾਂਦਰੀ ਬਾਗ ਵਿਖੇ ਚੋਣਾਂ ਨਾਲ ਸਬੰਧਤ ਸਾਜੋ-ਸਮਾਨ ਦੇ ਸੂਬਾ ਪੱਧਰੀ ਚੋਣ ਭੰਡਾਰ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਮੁੱਖ ਚੋਣ ਅਫ਼ਸਰ ਨੇ ਇੱਥੇ ਰੱਖੇ ਗਏ ਚੋਣਾਂ ਨਾਲ ਸਬੰਧਤ ਸਮਾਨ ਤੋਂ ਇਲਾਵਾ ਵੋਟਰ ਸੂਚੀਆਂ ਦੀ ਤਿਆਰੀ, ਸ਼ਨਾਖਤੀ ਕਾਰਡ ਤਿਆਰ ਕਰਨ ਤੇ ਇਨ੍ਹਾਂ ਦੀ ਵੰਡ ਕਰਨ ਤੋਂ ਇਲਾਵਾ ਗੁਰੁਦੁਆਰਾ ਚੋਣਾਂ ਨਾਲ ਸਬੰਧਤ ਚੋਣ ਸਮੱਗਰੀ ਫਾਰਮ, ਲਿਫਾਫੇ, ਸਟੇਸ਼ਨਰੀ ਵਸਤਾਂ, ਨਾ ਖਪਤ ਹੋਣ ਵਾਲੀ ਚੋਣ ਸਮੱਗਰੀ ਦਾ ਜਾਇਜ਼ਾ ਲਿਆ। 

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਇੱਥੇ ਰੱਖੇ ਸਮਾਨ ਦੀ ਸਾਂਭ-ਸੰਭਾਲ ਸਮੇਤ ਇਸ ਨੂੰ ਰੱਖਣ ਦੀ ਤਰਤੀਬ ਤੇ ਸਾਫ-ਸਫ਼ਾਈ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਨੇ ਨਿਰੀਖਣ ਦੌਰਾਨ ਪਾਇਆ ਕਿ ਸਟੋਰ ਵਿੱਚ ਕੁਝ ਵਸਤਾਂ (ਫਾਰਮ, ਕਿਤਾਬਾਂ ਆਦਿ) ਅਜਿਹੀਆਂ ਵੀ ਪਈਆਂ ਹਨ, ਜੋ ਕਿ ਹੁਣ ਚੋਣ ਕਮਿਸ਼ਨ ਵਲੋਂ ਬਦਲ ਦਿੱਤੀਆਂ ਗਈਆਂ ਹਨ ਅਤੇ ਇਨ੍ਹਾਂ ਦੀ ਭਵਿੱਖ 'ਚ ਹੋਣ ਵਾਲੀਆਂ ਕਿਸੇ ਚੋਣਾਂ ਵਿੱਚ ਵਰਤੋਂ ਨਹੀਂ ਕੀਤੀ ਜਾਣੀ ਹੈ। 

ਉਨ੍ਹਾਂ ਨੇ ਅਜਿਹੀਆਂ ਵਸਤਾਂ ਦਾ ਹਦਾਇਤਾਂ ਅਨੁਸਾਰ ਨਿਪਟਾਰਾ ਕਰਵਾਉਣ ਦੇ ਹੁਕਮ ਜਾਰੀ ਕੀਤੇ, ਤਾਂ ਜੋ ਆਗਾਮੀ ਚੋਣਾਂ ਵਿੱਚ ਵਰਤਿਆ ਜਾਣ ਵਾਲਾ ਸਮਾਨ ਇਸ ਸਟੋਰ ਵਿੱਚ ਸੁਰੱਖਿਅਤ ਰੱਖਿਆ ਜਾ ਸਕੇ। ਮੁੱਖ ਚੋਣ ਅਫ਼ਸਰ ਨੇ ਚੋਣ ਭੰਡਾਰ ਦੀ ਬਹੁਤ ਪੁਰਾਣੀ ਹੋ ਚੁੱਕੀ ਇਮਾਰਤ ਦੀ ਲੋੜੀਂਦੀ ਮੁਰੰਮਤ ਕਰਵਾਉਣ ਦੀ ਵੀ ਹਦਾਇਤ ਕੀਤੀ। ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਚੋਣ ਅਫ਼ਸਰ ਨੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ ਨਾਲ ਬੈਠਕ ਕਰਕੇ ਜ਼ਿਲ੍ਹੇ ਅੰਦਰ ਚੋਣ ਪ੍ਰਬੰਧਾਂ ਤੇ ਚੋਣ ਅਮਲ ਨਾਲ ਸਬੰਧਤ ਹੋਰ ਮੁੱਦਿਆਂ ਸਮੇਤ ਈ.ਵੀ.ਐਮ ਵੇਅਰਹਾਊਸ ਦਾ ਵੀ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਮੁੱਖ ਚੋਣ ਅਫ਼ਸਰ ਦਾ ਪਟਿਆਲਾ ਪੁੱਜਣ 'ਤੇ ਸਵਾਗਤ ਕੀਤਾ ਅਤੇ ਜ਼ਿਲ੍ਹੇ ਦੇ ਈ.ਵੀ.ਐਮ ਵੇਅਰਹਾਊਸ ਤੇ ਹੋਰ ਚੋਣ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਐਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ, ਚੋਣ ਤਹਿਸੀਲਦਾਰ ਵਿਜੇ ਚੌਧਰੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਚੋਣ ਕਾਨੂੰਗੋ ਪ੍ਰਿਯੰਕਾ ਰਾਣੀ, ਸੀਨੀਅਰ ਸਹਾਇਕ ਪਰਮਜੀਤ ਸਿੰਘ ਸਮੇਤ ਚੋਣ ਵਿਭਾਗ ਦਾ ਹੋਰ ਅਮਲਾ ਵੀ ਮੌਜੂਦ ਰਿਹਾ।

 

Tags: Anindita Mitra , Election Commision Punjab , ECI , Chief Electoral Officer Punjab , CEO Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD