Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਸਵਿੰਦਰ ਸਿੰਘ ਰਮਦਾਸ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਸੁਣੀਆ ਮੁਸ਼ਕਿਲਾਂ

ਸਰਬ ਸੰਮਤੀ ਨਾਲ ਚੁਣੀਆਂ ਗਈਆਂ 26 ਪੰਚਾਇਤਾਂ ਨੂੰ ਦਿੱਤੇ ਪੰਜ ਪੰਜ ਲੱਖ ਰੁਪਏ ਦੇ ਚੈੱਕ

Jaswinder Singh Ramdas, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 06 Feb 2026

Last updated on: Feb 07, 2026, 13:16 IST

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਾਲ 2026 ਨੂੰ ਵਿਕਾਸ ਦੇ ਵਰ੍ਹੇ ਵਜੋਂ ਮਨਾਇਆ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਸਰਦਾਰ ਜਸਵਿੰਦਰ ਸਿੰਘ ਰਮਦਾਸ ਨੇ ਵੱਖ ਵੱਖ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਦੇ ਹੋਏ ਕੀਤਾ। 

ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ ਆਮ ਲੋਕਾਂ ਲਈ ਕਾਫੀ ਸਕੀਮਾਂ ਚਲਾਈਆਂ ਹੋਈਆਂ ਹਨ ਅਤੇ ਉਹ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਇਹਨਾਂ ਸਕੀਮਾਂ ਦੀ ਜਾਣਕਾਰੀ ਦੇਣ ਦੇ ਨਾਲ ਨਾਲ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਵੀ ਮੌਕੇ ਤੇ ਕਰ ਰਹੇ ਹਨ। ਸਰਦਾਰ ਰਮਦਾਸ ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਪੰਜਾਬ ਐਸਾ ਪਹਿਲਾ ਸੂਬਾ ਬਣ ਗਿਆ ਹੈ, ਜਿਥੇ ਲੋਕਾਂ ਨੂੰ ਅਸੀਂ ਮੁਫਤ ਸਿੱਖਿਆ, ਮੁਫਤ ਬੱਸ ਯਾਤਰਾ ਦੇ ਨਾਲ ਨਾਲ ਮੁਫਤ ਬਿਜਲੀ ਵੀ ਮੁਹਈਆ ਕਰਵਾਉਣ ਵਿੱਚ ਸਫਲ ਹੋਏ ਹਾਂ।

ਇਸ ਮੌਕੇ ਸ: ਰਮਦਾਸ ਨੇ ਸਰਬ ਸੰਮਤੀ ਨਾਲ ਚੁਣੀਆਂ ਗਈਆਂ 26 ਪੰਚਾਇਤਾਂ ਜਿਸ ਵਿੱਚ ਪਿੰਡ ਭਡਿਆਰ, ਬਾਗੜੀਆਂ, ਲਾਹੌਰੀ ਮੱਲ, ਮੁਹਾਵਾ, ਰਾਜਾਤਾਲ, ਗੱਲੂਵਾਲ, ਜਠੌਲ, ਭਕਨਾ ਕਲਾਂ, ਖਾਸਾ ਬਾਜ਼ਾਰ, ਚੀਚਾ ਨੌਧ ਸਿੰਘ, ਹੇਰ, ਮਾਲੂਵਾਲ, ਕੋਟਲੀ ਮੀਆਂ ਖਾਂ, ਵਰਪਾਲ ਖੁਰਦ, ਬੱਧ, ਆਬਾਦੀ ਨਰੈਣਪੁਰਾ, ਬਾਬਾ ਟਹਿਲ ਸਿੰਘ ਨਗਰ, ਡੇਰਾ ਬਾਬਾ ਗਨੀ ਸ਼ਾਹ, ਗੁਰਬਖਸ਼ ਸਿੰਘ ਵਾਲਾ, ਝੀਤਾ ਚੇਤ ਸਿੰਘ ਵਾਲਾ, ਕੰਬੋ, ਕੋਟਲਾਦੱਲ ਸਿੰਘ, ਕਿਸ਼ਨਪੁਰਾ, ਮਾਣਕਿਆਣਾ, ਪੰਡੋਰੀ ਲੁਬਾਣਾ, ਰਾਮਪੁਰਾ ਦੀਆਂ 26 ਪੰਚਾਇਤਾਂ ਨੂੰ ਪੰਜ ਪੰਜ ਲੱਖ ਰੁਪਏ ਦੇ ਚੈੱਕ  ਭੇਟ  ਕਰਦਿਆਂ ਕਿਹਾ ਕਿ ਉਹ ਇਸ ਰਾਸ਼ੀ ਨਾਲ ਆਪਣੇ ਪਿੰਡ ਦਾ ਕੋਈ ਵੀ ਵਿਕਾਸ ਕਾਰਜ ਆਪਣੀ ਮਰਜ਼ੀ ਨਾਲ ਕਰਵਾ ਸਕਦੇ ਹਨ। 

ਉਹਨਾਂ ਕਿਹਾ ਕਿ ਅਸੀਂ ਵਾਅਦਾ ਕੀਤਾ ਸੀ ਕਿ ਜਿਹੜੀਆਂ ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ ਜਾਣਗੀਆਂ ਉਹਨਾਂ ਨੂੰ ਪੰਜ ਪੰਜ ਲੱਖ ਰੁਪਏ ਦੇ ਚੈੱਕ ਦਿੱਤੇ ਜਾਣਗੇ। ਸਰਦਾਰ ਰਮਦਾਸ ਨੇ ਮੁੱਖ ਮੰਤਰੀ ਪੰਜਾਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹਨਾਂ ਵੱਲੋਂ ਰਮਦਾਸ ਹਲਕੇ ਨੂੰ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਦੇਣ ਲਈ 1 ਕਰੋੜ 30 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਜੋ ਕਿ ਅੱਜ ਵੱਖ-ਵੱਖ ਪਿੰਡਾਂ ਵਿੱਚ ਵੰਡੀ ਹੈ।

ਇਸ ਮੌਕੇ ਬੀ ਡੀ ਪੀ ਓ ਵੇਰਕਾ ਬਿਕਰਮਜੀਤ ਸਿੰਘ, ਬੀ ਡੀ ਪੀ ਓ ਅਟਾਰੀ ਅਮਨਦੀਪ ਸ਼ਰਮਾ ,ਹਰਦੇਵ ਸਿੰਘ ਲਾਲੀ ਸਾਬਕਾ ਚੇਅਰਮੈਨ, ਰਣਦੀਪ ਸਿੰਘ, ਹਰਗੋਬਿੰਦ ਸਿੰਘ,ਹਰਮੇਸ਼ ਸਿੰਘ,ਸਰਪੰਚ ਗੁਰਪ੍ਰੀਤ ਸਿੰਘ,ਕਾਰਜ ਸਿੰਘ,ਪਿੰਟੂ ਸਰਪੰਚ, ਜਗਰੂਪ ਸਿੰਘ ਕੋਟਲਾ, ਨਿਸ਼ਾਨ ਸਿੰਘ, ਸਰਤਾਜ ਸਿੰਘ,ਸੰਦੀਪ ਸਿੰਘ,ਗੁਰਸਿਮਰਨਜੀਤ ਸਿੰਘ ਮਾਨ,ਮਨਪ੍ਰੀਤ ਸਿੰਘ, ਬਲਜਿੰਦਰ ਸਿੰਘ, ਅਮੋਲਕ ਸਿੰਘ,ਪੁਨੀਤ ਕੁਮਾਰ,ਮਨਜੀਤ ਸਿੰਘ,ਅਵਤਾਰ ਸਿੰਘ,ਲਖਬੀਰ ਸਿੰਘ ਆਦਿ ਹਾਜਰ ਸਨ।

 

 

Tags: Jaswinder Singh Ramdas , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD