Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਉਣ ਵਾਲਾ ਸਮਾਂ ਭਾਜਪਾ ਦਾ, ਪੀਐਮ ਮੋਦੀ ਦੀ ਅਗਵਾਈ ਹੇਠ ਪੰਜਾਬ ਬਣੇਗਾ ਦੇਸ਼ ਦਾ ਮੋਹਰੀ ਸੂਬਾ - ਨਾਇਬ ਸਿੰਘ ਸੈਣੀ

ਹਰਿਆਣਾ ਮਾਡਲ ਨਾਲ ਪੰਜਾਬ ਨੂੰ ਮਿਲੇਗਾ ਵਿਕਾਸ ਦਾ ਨਵਾਂ ਰਸਤਾ, ਭਾਜਪਾ ਜੋ ਕਹਿੰਦੀ ਹੈ ਉਹ ਕਰ ਕੇ ਦਿਖਾਉਂਦੀ ਹੈ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Preneet Kaur, Ashwani Sharma

Web Admin

Web Admin

5 Dariya News

ਪੰਜੌਲਾ , 06 Feb 2026

Last updated on: Feb 07, 2026, 15:11 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਉਣ ਵਾਲਾ ਸਮਾਂ ਭਾਰਤੀ ਜਨਤਾ ਪਾਰਟੀ ਦਾ ਹੈ ਅਤੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਮਜਬੂਤ ਅਗਵਾਈ ਹੇਠ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਸਰਕਾਰ ਬਣਦੇ ਹੀ ਪੰਜਾਬ ਵਿੱਚ ਵਿਕਾਸ ਦੀ ਰਫਤਾਰ ਤੇਜ ਹੋਵੇਗੀ ਅਤੇ ਕੇਂਦਰ ਦੀ ਸਾਰੀ ਜਨਭਲਾਈਕਾਰੀ ਯੋਜਨਾਵਾਂ ਜਮੀਨ 'ਤੇ ਪ੍ਰਭਾਵੀ ਰੂਪ ਨਾਲ ਲਾਗੂ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸ਼ੁਕਰਵਾਰ ਨੂੰ ਪੰਜਾਬ ਦੇ ਪਿੰਡ ਪੰਜੌਲਾ ਵਿੱਚ ਆਯੋਜਿਤ ਸਨਮਾਨ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸੰਬੋਧਿਤ ਕਰ ਰਹੇ ਸਨ। ਪ੍ਰੋਗਰਾਮ ਸਥਾਨ 'ਤੇ ਪਹੁੰਚਣ 'ਤੇ ਆਯੋਜਕ ਸਤਪਾਲ ਪੁਨਿਆ ਵੱਲੋਂ ਮੁੱਖ ਮੰਤਰੀ ਦਾ ਗੁਲਦਸਤਾ ਅਤੇ ਸਿਰੋਪਾ ਭੇਂਅ ਕਰ ਸ਼ਾਨਦਾਰ ਸਵਾਗਤ ਕੀਤਾ ਗਿਆ।

ਹਰਿਆਣਾ ਬਣਿਆ ਕਿਸਾਨ-ਹਿਤੇਸ਼ੀ ਸੂਬਾ, 24 ਫਸਲਾਂ 'ਤੇ ਐਮਐਸਪੀ ਅਤੇ 48 ਘੰਟੇ ਵਿੱਚ ਭੁਗਤਾਨ

ਮੁੱਖ ਮੰਤਰੀ ਨੇ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ 24 ਫਸਲਾਂ 'ਤੇ ਘੱਟੋ ਘੱਟ ਸਹਾਇਕ ਮੁੱਲ ਦਿੱਤਾ ਜਾ ਰਿਹਾ ਹੈ। ਕਿਸਾਨਾਂ ਦੀ ਫਸਲ ਮੰਡੀ ਵਿੱਚ ਪਹੁੰਚਦੇ ਹੀ 48 ਘੰਟੇ ਦੇ ਅੰਦਰ ਭੁਗਤਾਨ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਕੀਤਾ ਜਾ ਰਿਹਾ ਹੈ। ਕੁਦਰਤੀ ਆਪਦਾ ਨਾਲ ਫਸਲ ਖਰਾਬ ਹੋਣ 'ਤੇ ਮੁਆਵਜਾ ਵੀ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ ਜਾਂਦਾ ਹੈ, ਜਿਸ ਨਾਲ ਕਿਸਾਨ ਆਤਮਨਿਰਭਰ ਅਤੇ ਸੁਰੱਖਿਅਤ ਮਹਿਸੂਸ ਕਰ ਰਿਹਾ ਹੈ।

ਭਾਜਪਾ ਨੇ ਸੰਕਲਪ ਪੱਤਰ ਦੇ ਵਾਅਦਿਆਂ ਨੂੰ ਜਮੀਨ 'ਤੇ ਉਤਾਰਿਆ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਨੇ ਜੋ ਵਾਅਦੇ ਕੀਤੇ, ਉਨ੍ਹਾਂ ਨੂੰ ਸਿਰਫ ਕਾਗਜ਼ਾਂ ਤੱਕ ਸੀਮਤ ਨਹੀਂ ਰੱਖਿਆ। ਸੰਕਲਪ ਪੱਤਰ ਦੇ 217 ਵਾਅਦਿਆਂ ਵਿੱਚੋਂ ਪਹਿਲੇ ਪੜਾਅ ਵਿੱਚ 60 ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ, ਜਦੋਂ ਕਿ ਬਾਕੀ ਸੰਕਲਪਾਂ ਨੂੰ ਵੀ ਤੇਜੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਦਾ ਖੂਨ ਦਾ ਰਿਸ਼ਤਾ ਹੈ, ਸਭਿਆਚਾਰ ਅਤੇ ਸੰਸਕਾਰ ਇੱਕ ਵਰਗੇ ਹਨ, ਇਸ ਲਈ ਵਿਕਾਸ ਦਾ ਮਾਡਲ ਵੀ ਸਾਂਝਾ ਹੋਣਾ ਚਾਹੀਦਾ ਹੈ।

ਲਾਡੋ ਲੱਛਮੀ ਯੋਜਨਾ ਨਾਲ ਹਰਿਆਣਾ ਦੀ ਮਹਿਲਾਵਾਂ ਹੋਈਆਂ ਸਸ਼ਕਤ, ਪੰਜਾਬ ਵਿੱਚ ਆਪ ਦੇ ਗਾਅਦੇ ਅਧੂਰੇ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਮਹਿਲਾਵਾਂ ਨੂੰ ਲਾਡੋ ਲੱਛਮੀ ਯੋਜਨਾ ਤਹਿਤ 2100 ਰੁਪਏ ਪ੍ਰਤੀ ਮਹੀਨਾ ਦਿੱਤਾ ਜਾ ਰਹੇ ਹਨ, ਜਿਸ ਦੇ ਲਈ ਬਜਟ ਵਿੱਚ 5000 ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ। ਉੱਥੇ ਹੀ ਪੰਜਾਬ ਵਿੱਚ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਐਲਾਨ ਅੱਜ ਤੱਕ ਪੂਰਾ ਨਹੀਂ ਹੋ ਪਾਇਆ ਹੈ। ਇਹ ਭਾਜਪਾ ਅਤੇ ਹੋਰ ਪਾਰਟੀਆਂ ਦੇ ਕੰਮ ਕਰਨ ਦਾ ਢੰਗ ਦਾ ਵੱਡਾ ਅੰਤਰ ਦਰਸ਼ਾਉਂਦਾ ਹੈ।

ਆਵਾਸ, ਪਲਾਟ ਅਤੇ ਮਾਲਿਕਾਨਾ ਹੱਕ- ਹਰਿਆਣਾ ਸਰਕਾਰ ਦੇ ਠੋਸ ਫੈਸਲੇ

ਮੁੱਖ ਮੰਤਰੀ ਨੇ ਦਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਲਗਭਗ 1.50 ਲੱਖ ਲੋਕਾਂ ਨੂੰ ਮਕਾਨ ਉਪਲਬਧ ਕਰਾਏ ਗਏ ਹਨ। ਇਸ ਤੋਂ ਇਲਾਵਾ 27 ਹਜਾਰ ਯੋਗ ਪਰਿਵਾਰਾਂ ਨੂੰ 100-100 ਗਜ ਦੇ ਪਲਾਟ ਅਤੇ 14 ਸ਼ਹਿਰਾਂ ਵਿੱਚ ਪਹਿਲੇ ਪੜਾਅ ਵਿੱਚ 15 ਹਜਾਰ ਲੋਕਾਂ ਨੂੰ 30-30 ਗਜ ਦੇ ਪਲਾਟ ਦਿੱਤੇ ਗਏ ਹਨ। ਪੰਚਾਇਤੀ ਭੂਮੀ 'ਤੇ 20 ਸਾਲਾਂ ਤੋਂ ਕਬਜਾਧਾਰੀ ਲੋਕਾਂ ਨੂੰ ਮਾਲਿਕਾਨਾ ਹੱਕ ਵੀ ਦਿੱਤਾ ਗਿਆ ਹੈ।

ਸਿਹਤ ਸੁਰੱਖਿਆ ਵਿੱਚ ਹਰਿਆਣਾ ਮੋਹਰੀ, ਆਯੂਸ਼ਮਾਨ-ਚਿਰਾਯੂ ਯੋਜਨਾ ਨਾਲ ਮਿਲਿਆ 25 ਲੱਖ ਲੋਕਾਂ ਨੂੰ ਲਾਭ

ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਵਿੱਚ ਆਯੂਸ਼ਮਾਨ ਅਤੇ ਚਿਰਾਯੂ ਯੋਜਨਾ ਤਹਿਤ 5 ਲੱਖ ਰੁਪਏ ਤੱਕ ਦਾ ਸਾਲਾਨਾ ਮੁਫਤ ਇਲਾਜ ਦਿੱਤਾ ਜਾ ਰਿਹਾ ਹੈ। ਹੁਣ ਤੱਕ ਕਰੀਬ 25 ਲੱਖ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ ਅਤੇ ਇਸ 'ਤੇ 4000 ਕਰੋੜ ਰੁਪਏ ਤੋਂ ਵੱਧ ਦੀ ਰਕਮ ਖਰਚ ਕੀਤੀ ਜਾ ਚੁੱਕੀ ਹੈ। ਇਸ ਦੇ ਵਿਪਰੀਤ ਪੰਜਾਬ ਵਿੱਚ ਮੋਹੱਲਾ ਕਲੀਨਿਕ ਸਿਰਫ ਦਿਖਾਵਾ ਸਾਬਤ ਹੋਏ ਹਨ, ਜਿੱਥੇ ਨਾ ਤਾਂ ਕਾਫੀ ਇਲਾਜ ਹੈ ਅਤੇ ਨਾ ਹੀ ਦਵਾਈ ਉਪਲਬਧ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਕਰੇ ਸ਼ਵੇਤ ਪੱਤਰ ਜਾਰੀ

ਆਮ ਆਦਮੀ ਪਾਰਟੀ ਸਰਕਾਰ 'ਤੇ ਤੰਜ ਕੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਚੋਣ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ 'ਤੇ ਵਾਇਟ ਪੱਤਰ ਜਾਰੀ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਚਰਮ 'ਤੇ ਹੈ, ਕਾਨੂੰਨ ਵਿਵਸਥਾ ਵਿਗੜੀ ਹੋਈ ਹੈ ਅਤੇ ਇਮਾਨਦਾਰੀ ਦੀ ਗੱਲ ਕਰਨ ਵਾਲੇ ਖੁਦ ਜੇਲ੍ਹ ਤੱਕ ਗਏ ਹਨ।

ਹਰਿਆਣਾ ਵਿੱਚ ਬਜੁਰਗਾਂ ਨੂੰ ਸਨਮਾਨ, ਨੌਜੁਆਨਾਂ ਨੂੰ ਰੁਜ਼ਗਾਰ

ਮੁੱਖ ਮੰਤਰੀ ਨੇ ਦਸਿਆ ਕਿ ਹਰਿਆਣਾ ਵਿੱਚ ਬਜੁਰਗਾਂ ਨੂੰ 3200 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾ ਰਹੀ ਹੈ, ਜਿਸ ਤੋਂ 34.50 ਲੱਖ ਤੋਂ ਵੱਧ ਸੀਨੀਅਰ ਨਾਗਰਿਕ ਨੁੰ ਲਾਭ ਹੋ ਰਿਹਾ ਹੈ। ਇਹ ਰਕਮ ਹਰ ਮਹੀਨੇ ਦੀ 1 ਤੋਂ 10 ਮਿੱਤੀ ਦੇ ਵਿੱਚ ਸਿੱਧੇ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਹੈਪੀ ਕਾਰਡ ਯੋਜਨਾ ਤਹਿਤ ਇੱਕ ਲੱਖ ਤੋਂ ਘੱਟ ਆਮਦਨ ਵਾਲੇ ਪਰਿਵਾਰਾਂ ਨੂੰ 1000 ਕਿਲੋਮੀਟਰ ਮੁਫਤ ਬੱਸ ਯਾਤਰਾ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਹਰਿਆਣਾ ਵਿੱਚ ਨੌਜੁਆਨਾ ਨੂੰ ਬਿਨ੍ਹਾ ਖਰਚੀ-ਪਰਚੀ ਅਤੇ ਪਾਰਦਰਸ਼ੀ ਢੰਗ ਨਾਲ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਪਿਛਲੇ 11 ਸਾਲਾਂ ਵਿੱਚ 2 ਲੱਖ ਨੌਜੁਆਨਾਂ ਨੂੰ ਰੁਜ਼ਗਾਰ ਮਿਲਿਆ ਹੈ, ਜਦੋਂ ਕਿ ਸਿਰਫ ਪਿਛਲੇ ਇੱਕ ਸਾਲ ਵਿੱਚ ਹੀ 34 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਪੀਐਮ ਮੋਦੀ ਦਾ ਪੰਜਾਬ ਨੂੰ ਵਿਸ਼ੇਸ਼ ਸਨਮਾਨ, ਉਦਯੋਗਿਕ ਹੱਬ ਬਣੇਗਾ ਸੂਬਾ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਆਦਮਪੁਰ ਹਵਾਈ ਅੱਡੇ ਦਾ ਨਾਮ ਸ੍ਰੀ ਗੁਰੂ ਰਵੀਦਾਸ ਜੀ ਦੇ ਨਾਮ 'ਤੇ ਰੱਖ ਕੇ ਕਰੋੜਾਂ ਅਨੁਯਾਈਆਂ ਨੂੰ ਸਨਮਾਨ ਦਿੱਤਾ ਹੈ। ਉਨ੍ਹਾਂ ਨੇ ਜਲੰਧਰ, ਲੁਧਿਆਣਾ ਅਤੇ ਅੰਮ੍ਰਿਤਸਰ ਨੂੰ ਉਦਯੋਗਿਕ ਹੱਬ ਬਨਾਉਣ ਦਾ ਵੀ ਐਲਾਨ ਕੀਤਾ ਹੈ, ਜਿਸ ਨੂੰ ਭਾਜਪਾ ਸਰਕਾਰ ਬਣਦੇ ਹੀ ਮਜਬੂਤੀ ਨਾਲ ਲਾਗੂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਮੌਜੂਦ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਧਾਨ ਮੰਤਰੀ ਦੇ ਵਿਕਸਿਤ ਭਾਰਤ ਦੇ ਸੰਕਲਪ ਵਿੱਚ ਮਿਲ ਕੇ ਸਹਿਯੋਗ ਕਰਨ ਤਾਂ ਜੋ ਪੰਜਾਬ ਵਿੱਚ ਵੀ ਵਿਕਾਸ ਨੂੰ ਗਤੀ ਮਿਲੇ ਅਤੇ ਮੋਹਰੀ ਪੱਧਰੀ ਬਣ ਪਾਏ। ਮੁੱਖ ਮੰਤਰੀ ਨੇ ਕਿਹਾ ਕਿ ਜਨ ਭਾਵਨਾਵਾਂ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਆਪਣਾ ਭਰੋਸਾ ਵਿਅਕਤ ਕਰ ਰਹੀ ਹੈ।

ਇਸ ਮੌਕੇ 'ਤੇ ਸਾਬਕਾ ਸਾਂਸਦ ਮਹਾਰਾਣੀ ਪਰਨੀਤ ਕੌਰ, ਵਿਧਾਇਕ ਅਸ਼ਵਿਨੀ ਸ਼ਰਮਾ, ਜਿਲ੍ਹਾ ਪ੍ਰਧਾਨ ਸਰਦਾਰ ਜਸਪਾਲ ਸਿੰਘ ਗੰਗੌਲੀ, ਪੰਜੌਰਾ ਦੇ ਸਰਪੰਚ ਸਰਦਾਰ ਜਰਨੈਲ ਸਿੰਘ, ਪ੍ਰੋਗਰਾਮ ਆਯੋਜਕ ਸਤਪਾਲ ਪੁਨਿਆ ਸਮੇਤ ਅਨੇਕ ਮਾਣਯੋਗ ਵਿਅਕਤੀ ਮੌਜੂਦ ਰਹੇ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Preneet Kaur , Ashwani Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD