Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ‘ਪੱਤਰਕਾਰਤਾ ਵਿੱਚ ਏ.ਆਈ.’ ਵਿਸ਼ੇ ’ਤੇ ਏਆਈ ਇੰਪੈਕਟ ਪ੍ਰੀ-ਸਮਿਟ ਦਾ ਆਯੋਜਨ

Central University of Punjab, CUPB, Bathinda, Prof Raghvendra P Tiwari

Web Admin

Web Admin

5 Dariya News

ਬਠਿੰਡਾ , 07 Feb 2026

Last updated on: Feb 07, 2026, 15:29 IST

ਪੰਜਾਬ ਕੇਂਦਰੀ ਯੂਨੀਵਰਸਿਟੀ ਵਿਖੇ ਇੰਡੀਆ ਏਆਈ ਮਿਸ਼ਨ ਦੇ ਤਹਿਤ “ਪੱਤਰਕਾਰਤਾ ਵਿੱਚ ਏ.ਆਈ.” ਵਿਸ਼ੇ ’ਤੇ ਇੱਕ ਦਿਨਾ ਏਆਈ ਇੰਪੈਕਟ ਪ੍ਰੀ-ਸਮਿਟ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੇ ਦ ਡੇਲੀ ਗਾਰਡੀਅਨ ਦੇ ਸੰਪਾਦਕ ਸ਼੍ਰੀ ਤੁਸ਼ਾਰ ਸ਼ਰਮਾ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਵਿੱਚ ਅਕਾਦਮਿਕ ਵਿਦਵਾਨਾਂ, ਮੀਡੀਆ ਪੇਸ਼ੇਵਰਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਪੱਤਰਕਾਰਤਾ, ਸਿੱਖਿਆ ਅਤੇ ਸਮਾਜ ਵਿੱਚ ਏਆਈ ਦੀ ਭੂਮਿਕਾ ’ਤੇ ਵਿਚਾਰ-ਵਟਾਂਦਰਾ ਕੀਤਾ।

ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਵਾਈਸ-ਚਾਂਸਲਰ ਪ੍ਰੋ. ਰਾਘਵੇਂਦ੍ਰ ਪ੍ਰਸਾਦ ਤਿਵਾਰੀ ਨੇ ਕਿਹਾ ਕਿ ਅੱਜ ਏਆਈ ਸਾਡੇ ਜੀਵਨ ਦੇ ਲਗਭਗ ਹਰ ਖੇਤਰ ਨੂੰ ਪ੍ਰਭਾਵਿਤ ਕਰ ਰਹੀ ਹੈ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਬਦਲਾਅ ਲਿਆ ਰਹੀ ਹੈ। ਉਨ੍ਹਾਂ ਨੇ ਭਾਰਤ ਸਰਕਾਰ ਦੀਆਂ ਏਆਈ-ਆਧਾਰਿਤ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਖੇਤੀਬਾੜੀ ਅਤੇ ਸਿਹਤ ਵਿਗਿਆਨ ਵਿੱਚ ਏਆਈ ਦੇ ਉਪਯੋਗ ਬਾਰੇ ਗੱਲ ਕੀਤੀ। 

ਇਸਦੇ ਨਾਲ ਹੀ ਉਹਨਾਂ ਨੇ ਏਆਈ ਰਾਹੀਂ ਸਿੱਖਿਆ ਦੀ ਗੁਣਵੱਤਾ ਸੁਧਾਰਣ ਦੀ ਯੂਨੀਵਰਸਿਟੀ ਦੀ ਪਰਿਕਲਪਨਾ ਸਾਂਝੀ ਕੀਤੀ ਅਤੇ ਮੁਲਾਂਕਣ, ਅਧਿਆਪਨ ਪ੍ਰਕਿਰਿਆ ਅਤੇ ਵਿਦਿਆਰਥੀਆਂ ਦੇ ਸਿੱਖਣ ਸੰਬੰਧੀ ਰੁਝਾਨਾਂ ਨੂੰ ਸਮਝ ਕੇ ਜ਼ਰੂਰੀ ਅਕਾਦਮਿਕ ਸਹਾਇਤਾ ਦੇਣ ਵਾਲੀ ਏਆਈ-ਆਧਾਰਿਤ ਅਧਿਆਪਨ ਪੱਧਤੀ ਦੇ ਵਿਕਾਸ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਏਆਈ ਟਿਕਾਊ ਵਿਕਾਸ ਅਤੇ ਡਾਟਾ-ਆਧਾਰਿਤ ਪ੍ਰਭਾਵਸ਼ਾਲੀ ਫੈਸਲਿਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ, ਪਰ ਇਹ ਵੀ ਲਾਜ਼ਮੀ ਹੈ ਕਿ ਏਆਈ ਮਨੁੱਖੀ ਸੋਚ ’ਤੇ ਹਾਵੀ ਨਾ ਹੋਵੇ ਅਤੇ ਇਸਦੇ ਉਪਯੋਗ ਵਿੱਚ ਨੈਤਿਕਤਾ ਅਤੇ ਮਨੁੱਖੀ ਵਿਵੇਕ ਕੇਂਦਰ ਵਿੱਚ ਰਹਿਣ।

ਮੁੱਖ ਬੁਲਾਰੇ ਅਤੇ ਦ ਡੇਲੀ ਗਾਰਡੀਅਨ ਦੇ ਸੰਪਾਦਕ ਸ਼੍ਰੀ ਤੁਸ਼ਾਰ ਸ਼ਰਮਾ ਨੇ ਆਧੁਨਿਕ ਨਿਊਜ਼ਰੂਮ ਵਿੱਚ ਏਆਈ ਦੇ ਵਿਹਾਰਕ ਉਪਯੋਗ ’ਤੇ ਇੱਕ ਗਿਆਨਵਰਧਕ ਵਿਆਖਿਆਨ ਦਿੱਤਾ। ਉਨ੍ਹਾਂ ਨੇ ਕਿਹਾ ਕਿ ਏਆਈ ਵਿੱਚ ਬੁੱਧੀਮਤਾ ਤਾਂ ਹੈ ਪਰ ਚੇਤਨਾ ਨਹੀਂ, ਇਸ ਲਈ ਮਨੁੱਖੀ ਨਿਗਰਾਨੀ ਬਹੁਤ ਜ਼ਰੂਰੀ ਹੈ। 

ਉਨ੍ਹਾਂ ਨੇ ਦੱਸਿਆ ਕਿ ਏਆਈ ਟੂਲਜ਼ ਦਾ ਨੈਤਿਕ ਢੰਗ ਨਾਲ ਉਪਯੋਗ ਕਰਕੇ ਪੱਤਰਕਾਰ ਰਿਪੋਰਟਿੰਗ, ਸਾਰ-ਸੰਖੇਪਣ, ਬੈਕਗਰਾਊਂਡ ਬ੍ਰੀਫ ਤਿਆਰ ਕਰਨ, ਖ਼ਬਰਾਂ ਦਾ ਲੇਖਨ ਅਤੇ ਸੰਪਾਦਨ, ਡਾਟਾ ਮਾਈਨਿੰਗ, ਖੋਜੀ ਪੱਤਰਕਾਰਤਾ, ਬਜਟ ਵਿਸ਼ਲੇਸ਼ਣ, ਇੰਟਰਵਿਊ ਦੀ ਟ੍ਰਾਂਸਕ੍ਰਿਪਸ਼ਨ ਅਤੇ ਰੀਅਲ-ਟਾਈਮ ਲੇਖ ਪ੍ਰਕਾਸ਼ਨ ਵਿੱਚ ਸਹਾਇਤਾ ਲੈ ਸਕਦੇ ਹਨ। ਇਸਦੇ ਨਾਲ ਹੀ, ਸ਼੍ਰੀ ਤੁਸ਼ਾਰ ਸ਼ਰਮਾ ਨੇ ਏਆਈ ’ਤੇ ਅੰਧਾ ਭਰੋਸਾ ਨਾ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਏਆਈ ਦੇ ਨਤੀਜਿਆਂ ਵਿੱਚ ਗਲਤ ਜਾਣਕਾਰੀ, ਪੱਖਪਾਤ ਅਤੇ ਤੱਥਾਤਮਕ ਗਲਤੀਆਂ ਹੋ ਸਕਦੀਆਂ ਹਨ, ਖ਼ਾਸ ਕਰਕੇ ਲਿੰਗ, ਧਰਮ, ਜਾਤੀ ਅਤੇ ਟਕਰਾਅ ਵਰਗੇ ਸੰਵੇਦਨਸ਼ੀਲ ਵਿਸ਼ਿਆਂ ਦੀ ਰਿਪੋਰਟਿੰਗ ਦੌਰਾਨ। 

ਉਨ੍ਹਾਂ ਨੇ ਕਿਹਾ ਕਿ ਇੱਕ ਵੀ ਤੱਥਾਤਮਕ ਗਲਤੀ ਪੱਤਰਕਾਰ ਦੀ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਾ ਸਕਦੀ ਹੈ, ਇਸ ਲਈ ਏਆਈ ਨਾਲ ਤਿਆਰ ਕੀਤੀ ਕਿਸੇ ਵੀ ਸਮੱਗਰੀ ਦਾ ਉਪਯੋਗ ਪੂਰੀ ਪਾਰਦਰਸ਼ਤਾ ਅਤੇ ਕੜੇ ਤੱਥਾਂ ਦੀ ਜਾਂਚ ਨਾਲ ਕੀਤਾ ਜਾਣਾ ਚਾਹੀਦਾ ਹੈ। ਸ਼੍ਰੀ ਤੁਸ਼ਾਰ ਸ਼ਰਮਾ ਨੇ ਦੁਹਰਾਇਆ ਕਿ ਪੱਤਰਕਾਰਤਾ ਸਿਰਫ਼ ਲਿਖਣ ਜਾਂ ਟਾਈਪ ਕਰਨ ਤੱਕ ਸੀਮਿਤ ਨਹੀਂ, ਬਲਕਿ ਸੋਚ, ਮੌਲਿਕਤਾ, ਨੈਤਿਕ ਵਿਵੇਕ ਅਤੇ ਪੰਕਤੀਆਂ ਦੇ ਵਿਚਕਾਰ ਛੁਪੇ ਅਰਥ ਨੂੰ ਸਮਝਣ ਦੀ ਮਨੁੱਖੀ ਸਮਰੱਥਾ ’ਤੇ ਆਧਾਰਿਤ ਪੇਸ਼ਾ ਹੈ, ਅਤੇ ਇਸੀ ਕਰਕੇ ਸੰਪਾਦਕ ਏਆਈ ਨਾਲ ਲਿਖੀ ਸਮੱਗਰੀ ਨੂੰ ਆਸਾਨੀ ਨਾਲ ਪਛਾਣ ਲੈਂਦੇ ਹਨ। 

ਉਹਨਾਂ ਨੇ ਇਸ ਗੱਲ ਤੇ ਜ਼ੋਰ ਦਿੱਤਾ ਕਿ ਏਆਈ ਪੱਤਰਕਾਰਾਂ ਦੀ ਮਦਦ ਲਈ ਇੱਕ ਸਾਧਨ ਹੈ, ਨਾ ਕਿ ਮਨੁੱਖੀ ਸੋਚ ਅਤੇ ਜ਼ਿੰਮੇਵਾਰੀ ਦੀ ਥਾਂ ਲੈਣ ਵਾਲਾ ਵਿਕਲਪ। ਪ੍ਰੋਗਰਾਮ ਦੀ ਸ਼ੁਰੂਆਤ ਜਨਸੰਚਾਰ ਅਤੇ ਮੀਡੀਆ ਅਧਿਐਨ ਵਿਭਾਗ ਦੇ ਮੁਖੀ ਡਾ. ਰੁਬਲ ਕਨੋਜ਼ੀਆ ਦੇ ਸਵਾਗਤੀ ਸੰਬੋਧਨ ਨਾਲ ਹੋਈ, ਜਿਨ੍ਹਾਂ ਨੇ “ਏਆਈ ਇਨ ਜਰਨਲਿਜ਼ਮ” ਵਿਸ਼ੇ ਦੀ ਮਹੱਤਤਾ ਉਜਾਗਰ ਕਰਦਿਆਂ ਮੀਡੀਆ ਸਿੱਖਿਆ ਅਤੇ ਨਿਊਜ਼ਰੂਮ ਕਾਰਜਪ੍ਰਣਾਲੀ ਵਿੱਚ ਏਆਈ ਦੀ ਭੂਮਿਕਾ ’ਤੇ ਰੋਸ਼ਨੀ ਪਾਈ ਅਤੇ ਮੁੱਖ ਬੁਲਾਰੇ ਨਾਲ ਭਾਗੀਦਾਰਾਂ ਨੂੰ ਜਾਣੂ ਕਰਵਾਇਆ।

ਕਾਰਜਕ੍ਰਮ ਦਾ ਸਮਾਪਨ ਡਾ. ਕਿੰਸ਼ੁਕ ਪਾਠਕ, ਐਸੋਸੀਏਟ ਪ੍ਰੋਫੈਸਰ, ਵੱਲੋਂ ਧੰਨਵਾਦੀ ਭਾਸ਼ਣ ਨਾਲ ਹੋਇਆ। ਇਸ ਮੌਕੇ ’ਤੇ ਵਿਭਾਗ ਦੇ ਅਧਿਆਪਕ ਡਾ. ਛਵੀ ਗਰਗ, ਡਾ. ਮਹੇਸ਼ ਮੀਣਾ, ਡਾ. ਅਲੀਮ ਖ਼ਾਨ ਅਤੇ ਡਾ. ਵਿਸ਼ਨੁ ਦੇ ਨਾਲ-ਨਾਲ ਯੂਨੀਵਰਸਿਟੀ ਦੇ ਜਨਸੰਪਰਕ ਅਧਿਕਾਰੀ ਸ਼੍ਰੀ ਰੋਬਿਨ ਜਿੰਦਲ ਵੀ ਮੌਜੂਦ ਸਨ। 

ਪ੍ਰੋਗਰਾਮ ਵਿੱਚ ਵਿਦਿਆਰਥੀਆਂ ਨੇ ਸਰਗਰਮ ਭਾਗੀਦਾਰੀ ਕੀਤੀ ਅਤੇ ਪੱਤਰਕਾਰਤਾ ਵਿੱਚ ਏਆਈ ਦੇ ਨੈਤਿਕ ਅਤੇ ਪ੍ਰਭਾਵਸ਼ਾਲੀ ਉਪਯੋਗ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ।

 

Tags: Central University of Punjab , CUPB , Bathinda , Prof Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD