Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਕਿਰਣ ਬੇਦੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਕਿਰਣ ਬੇਦੀ ਲੀਡਰਸ਼ਿਪ ਲਰਨਿੰਗਜ਼ ਪ੍ਰੋਗਰਾਮ ਦਾ ਆਗਾਜ਼

ਸਹਿਤਿਆਮ 2026 ਦੌਰਾਨ ‘ਫੀਅਰਲੈੱਸ ਗਵਰਨੈਂਸ’ ਯਾਨੀ ਨਿਡਰ ਪ੍ਰਸ਼ਾਸਨ ਫਲਸਫੇ ਨਾਲ ਵਿਦਿਆਰਥੀਆਂ ਨੂੰ ਜੋੜਨ ਦੀ ਪਹਿਲ

CGC Jhanjeri, Chandigarh Group Of Colleges, Satnam Singh Sandhu, Rashpal Singh Dhaliwal, Jhanjeri, CGC Jhanjeri Campus, Dr Kiran Bedi

Web Admin

Web Admin

5 Dariya News

ਮੋਹਾਲੀ , 07 Feb 2026

Last updated on: Feb 07, 2026, 15:39 IST

ਸੀ.ਜੀ.ਸੀ ਯੂਨੀਵਰਸਿਟੀ, ਮੋਹਾਲੀ ਨੇ ਸਿੱਖਿਆ ਅਤੇ ਲੀਡਰਸ਼ਿਪ ਦੇ ਖੇਤਰ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਕਰਦਿਆਂ ਆਪਣੇ ਸਾਲਾਨਾ ਸਾਹਿਤ ਉਤਸਵ ‘ਸਹਿਤਿਆਮ 2026’ ਦੌਰਾਨ ‘ਕਿਰਣ ਬੇਦੀ ਲੀਡਰਸ਼ਿਪ ਲਰਨਿੰਗਜ਼ ਪ੍ਰੋਗਰਾਮ  ਦੀ ਰਸਮੀ ਸ਼ੁਰੂਆਤ ਕੀਤੀ। ਇਸ ਪ੍ਰੋਗਰਾਮ ਦਾ ਉਦਘਾਟਨ ਭਾਰਤ ਦੀ ਪਹਿਲੀ ਮਹਿਲਾ ਆਈ.ਪੀ.ਐਸ. ਅਧਿਕਾਰੀ ਅਤੇ ਪੁਡੂਚੇਰੀ ਦੀ ਸਾਬਕਾ ਲੈਫ਼ਟਿਨੈਂਟ ਗਵਰਨਰ ਡਾ. ਕਿਰਣ ਬੇਦੀ ਵੱਲੋਂ ਕੀਤਾ ਗਿਆ।

ਇਸ ਮੌਕੇ  ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਕਿਰਣ ਬੇਦੀ ਨੇ ਕਿਹਾ ਕਿ ਅਜੋਕੇ ਦੌਰ ਵਿੱਚ ਦੇਸ਼ ਨੂੰ ਸਿਧਾਂਤਕ ਅਤੇ ਦਲੇਰਾਨਾ ਲੀਡਰਸ਼ਿਪ ਦੀ ਲੋੜ ਹੈ। ਉਨ੍ਹਾਂ ਕਿਹਾ, "ਨਿਡਰ ਪ੍ਰਸ਼ਾਸਨ  ਦੀ ਨੀਂਹ ਵਿਅਕਤੀਗਤ ਅਨੁਸ਼ਾਸਨ ਅਤੇ ਸਮਾਜਿਕ ਜ਼ਿੰਮੇਵਾਰੀ 'ਤੇ ਟਿਕੀ ਹੁੰਦੀ ਹੈ।" ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਅੰਦਰ ਹਿੰਮਤ, ਨੈਤਿਕਤਾ ਅਤੇ ਲੋਕ-ਹਿੱਤ ਲਈ ਕੰਮ ਕਰਨ ਦਾ ਜਜ਼ਬਾ ਪੈਦਾ ਕਰਨ ਲਈ ਪ੍ਰੇਰਿਤ ਕੀਤਾ। 

ਇੱਥੇ ਇਹ ਜ਼ਿਕਰਯੋਗ ਹੈ ਕਿ ਕਿਰਣ ਬੇਦੀ ਲੀਡਰਸ਼ਿਪ ਲਰਨਿੰਗ  ਪ੍ਰੋਗਰਾਮ ਦੇ ਤਹਿਤ ‘ਫੀਅਰਲੈੱਸ ਲੀਡਰਸ਼ਿਪ ਐਂਡ ਆਂਤਰਪ੍ਰਨਿਊਰਸ਼ਿਪ ਚੈਲੇਂਜ’ ਦੀ ਵੀ ਸ਼ੁਰੂਆਤ ਕੀਤੀ ਗਈ। ਇਸ ਦੇ ਦੋ ਮੁੱਖ ਪੜਾਅ ਹਨ ਪਹਿਲਾ ਪੜਾਅ ਗਵਰਨੈਂਸ ਇਨੋਵੇਸ਼ਨ ਟ੍ਰੈਕ ਹੈ, ਜਿੱਥੇ ਵਿਦਿਆਰਥੀ ਕੈਂਪਸ ਅਤੇ ਸਟਾਰਟਅੱਪ ਪੱਧਰ 'ਤੇ ਸੁਧਾਰਕ ਮਾਡਲ ਪੇਸ਼ ਕਰਨਗੇ।

ਜਦ ਕਿ ਦੂਜੇ ਪੜਾਅ ਲੀਡਰਸ਼ਿਪ-ਇਨ-ਐਕਸ਼ਨ ਸਿਮੂਲੇਸ਼ਨ ਹੈ  ਜਿਸ ਵਿੱਚ ਅਸਲ ਜ਼ਿੰਦਗੀ ਵਰਗੇ ਦਬਾਅ ਵਾਲੇ ਹਾਲਾਤਾਂ ਵਿੱਚ ਵਿਦਿਆਰਥੀਆਂ ਦੀ ਫੈਸਲਾ ਲੈਣ ਦੀ ਸਮਰੱਥਾ ਨੂੰ ਪਰਖਿਆ ਜਾਵੇਗਾ। ਇਸ ਦੇ ਨਾਲ ਹੀ  ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਟੀਮਾਂ ਨੂੰ 'ਮੈਰਿਟ ਸਰਟੀਫਿਕੇਟ' ਨਾਲ ਨਿਵਾਜਿਆ ਜਾਵੇਗਾ।

ਸੀ ਜੀ ਸੀ ਯੂਨੀਵਰਸਿਟੀ ਮੋਹਾਲੀ  ਦੇ ਮੈਨੇਜਿੰਗ ਡਾਇਰੈਕਟਰ ਅਰਸ਼ ਧਾਲੀਵਾਲ   ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਡਾ. ਕਿਰਣ ਬੇਦੀ ਦੇ ਮਾਰਗਦਰਸ਼ਨ ਹੇਠ ਇਸ ਪ੍ਰੋਗਰਾਮ  ਨੂੰ ਇੱਕ ਸੰਰਚਿਤ ਸਰਟੀਫਿਕੇਟ ਕੋਰਸ ਵਜੋਂ ਵਿਕਸਿਤ ਕੀਤਾ ਜਾਵੇਗਾ। ਇਸ ਦਾ ਮੁੱਖ ਮਕਸਦ ਕਿਤਾਬੀ ਗਿਆਨ ਅਤੇ ਅਸਲ ਪ੍ਰਸ਼ਾਸਨਿਕ ਚੁਣੌਤੀਆਂ ਦੇ ਵਿਚਕਾਰਲੇ ਪਾੜੇ ਨੂੰ ਖਤਮ ਕਰਨਾ ਹੈ। 

ਇਹ ਪਹਿਲ ਸੀ ਜੀ ਸੀ  ਯੂਨੀਵਰਸਿਟੀ ਦੀ ਉਸ ਵਚਨਬੱਧਤਾ ਨੂੰ ਦਰਸਾਉਂਦੀ ਹੈ, ਜਿਸ ਤਹਿਤ ਅਕਾਦਮਿਕ ਸਿੱਖਿਆ ਦੇ ਨਾਲ-ਨਾਲ ਨੈਤਿਕ ਅਤੇ ਸਮਾਜਿਕ ਨੇਤਾ ਤਿਆਰ ਕੀਤੇ ਜਾ ਰਹੇ ਹਨ। ਕੌਮਾਂਤਰੀ ਐਵਾਰਡ ਫਾਦਰ ਆਫ਼ ਐਜ਼ੂਕੇਸ਼ਨ ਨਾਲ ਨਿਵਾਜੇ ਜਾ ਚੁੱਕੇ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਦੇ ਸੰਸਥਾਪਕ ਚਾਂਸਲਰ ਰਛਪਾਲ ਸਿੰਘ ਧਾਲੀਵਾਲ ਨੇ ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਹਿਤਿਆਮ 2026 ਦੌਰਾਨ ਮਾਣਯੋਗ ਕਿਰਨ ਬੇਦੀ ਵੱਲੋਂ ਕੀਤੇ ਇਸ ਪ੍ਰੋਗਰਾਮ  ਦੀ ਸ਼ੁਰੂਆਤ ਸੀ ਜੀ ਸੀ ਮੋਹਾਲੀ ਦੀ ਉਸ ਵੱਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ ਜਿਸ ਅਧੀਨ ਯੂਨੀਵਰਸਿਟੀ ਬੁੱਧਿਕ ਗੰਭੀਰਤਾ ਦੇ ਨਾਲ-ਨਾਲ ਨੈਤਿਕ ਹਿੰਮਤ ਨਾਲ ਭਰਪੂਰ ਭਵਿੱਖ ਦੇ ਨੇਤਾਵਾਂ ਦੀ ਤਿਆਰੀ ਕਰ ਰਹੀ ਹੈ। 

ਫੀਅਰਲੈੱਸ ਗਵਰਨੈਂਸ ਦੇ ਆਦਰਸ਼ਾਂ ਨੂੰ ਆਪਣੇ ਅਕਾਦਮਿਕ ਪਰਿਸਰ ਵਿੱਚ ਸ਼ਾਮਲ ਕਰਕੇ ਯੂਨੀਵਰਸਿਟੀ ਨੇ ਦੇਸ਼ ਦੀ ਵਿਕਸਿਤ ਰਾਸ਼ਟਰੀ ਦ੍ਰਿਸ਼ਟੀ ਨਾਲ ਜੁੜੀ ਇੱਕ ਸਸ਼ਕਤ ਨਵੀਂ ਪੀੜ੍ਹੀ ਤਿਆਰ ਕਰਨ ਵੱਲ ਮਹੱਤਵਪੂਰਨ ਕਦਮ ਚੁੱਕਿਆ ਹੈ।

 

Tags: CGC Jhanjeri , Chandigarh Group Of Colleges , Satnam Singh Sandhu , Rashpal Singh Dhaliwal , Jhanjeri , CGC Jhanjeri Campus , Dr Kiran Bedi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD