Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ 'ਚ ਬਰਾਬਰਤਾ ਬਣਾਉਣ ਦੀ ਅਪੀਲ

ਕਾਂਸਲ ਪਿੰਡ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਿਰਕਤ; ਸ੍ਰੀ ਗੁਰੂ ਰਵਿਦਾਸ ਜੀ ਤੇ ਡਾ. ਬੀ.ਆਰ. ਅੰਬੇਡਕਰ ਦੀ ਯਾਦ ਵਿੱਚ ਥਾਂ ਬਣਾਉਣ ਦਾ ਭਰੋਸਾ

Jasvir Singh Garhi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਵਾਂ ਗਾਉਂ (ਐਸ.ਏ.ਐਸ. ਨਗਰ) , 07 Feb 2026

Last updated on: Feb 07, 2026, 16:25 IST

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਨਤਾ ਅਤੇ ਸਭ ਲਈ ਬਰਾਬਰ ਮੌਕਿਆਂ ਵਾਲਾ ਸਮਾਜ ਸਿਰਜਣ ਦੀ ਅਪੀਲ ਕੀਤੀ। ਉਹ ਚੰਡੀਗੜ੍ਹ ਨੇੜਲੇ ਕਾਂਸਲ ਪਿੰਡ ਵਿੱਚ ਸਥਾਨਕ ਸੰਗਤ ਵੱਲੋਂ ਮਨਾਏ ਗਏ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀ ਗੁਰਬਾਣੀ ਰਾਹੀਂ ਸਮਾਨਤਾ ਦਾ ਸੰਦੇਸ਼ ਦਿੱਤਾ ਅਤੇ ਇਹੀ ਸਿਧਾਂਤ ਭਾਰਤ ਦੇ ਸੰਵਿਧਾਨ ਦੇ ਆਰਟੀਕਲ 13 ਤੋਂ 17, 19, 25 ਅਤੇ 26 ਵਿੱਚ ਦਰਜ ਹਨ, ਜੋ ਧਰਮ ਦੀ ਆਜ਼ਾਦੀ, ਸਮਾਨਤਾ ਦਾ ਅਧਿਕਾਰ, ਜਾਤ-ਪਾਤ ਅਤੇ ਧਰਮ ਦੇ ਆਧਾਰ ‘ਤੇ ਭੇਦਭਾਵ ‘ਤੇ ਰੋਕ, ਰੁਜ਼ਗਾਰ ਵਿੱਚ ਬਰਾਬਰੀ ਅਤੇ ਕਾਨੂੰਨੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਐਸ.ਸੀ. ਕਮਿਸ਼ਨ ਵੀ ਇਨ੍ਹਾਂ ਹੀ ਮੂਲ ਸਿਧਾਂਤਾਂ ‘ਤੇ ਕੰਮ ਕਰਦਿਆਂ ਕਮਜ਼ੋਰ ਵਰਗਾਂ ਨੂੰ ਨਿਆਂ ਦਿਵਾਉਣ ਲਈ ਵਚਨਬੱਧ ਹੈ, ਖ਼ਾਸ ਕਰਕੇ ਉਹਨਾਂ ਮਾਮਲਿਆਂ ਵਿੱਚ ਜਿੱਥੇ ਹੇਠਲੇ ਪੱਧਰ ‘ਤੇ ਨਿਆਂ ਨਹੀਂ ਮਿਲਦਾ।

ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਮਹਾਨ ਧਾਰਮਿਕ ਸ਼ਖ਼ਸੀਅਤਾਂ ਦੀਆਂ ਬਾਣੀਆਂ ਦਰਜ ਹਨ, ਜੋ ਮਨੁੱਖਤਾ ਅਤੇ ਸਮਾਨਤਾ ਦਾ ਵਿਸ਼ਵ-ਪੱਧਰੀ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਅਮਲ ਕਰਦੇ ਹੋਏ ਭੇਦਭਾਵ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾਵੇ।

ਸਥਾਨਕ ਮਸਲੇ ‘ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਸਲ ਪਿੰਡ ਵਿੱਚ ਇਸ ਸਮੇਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਅਤੇ ਸੰਵਿਧਾਨ ਦੇ ਰਚਨਹਾਰ ਡਾ. ਬੀ.ਆਰ. ਅੰਬੇਡਕਰ ਦੀ ਯਾਦ ਵਿੱਚ ਕੋਈ ਵੱਖਰੀ ਥਾਂ ਜਾਂ ਭਵਨ ਮੌਜੂਦ ਨਹੀਂ ਹੈ। ਉਨ੍ਹਾਂ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਧਾਰਮਿਕ ਅਤੇ ਸਮਾਜਿਕ ਇਕੱਠਾਂ ਲਈ ਉਚਿਤ ਥਾਂ ਅਲਾਟ ਕਰਨ ਲਈ ਕਿਹਾ। 

ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਇਸ ਸਬੰਧੀ ਪ੍ਰਸਤਾਵ ਪਾਸ ਕੀਤਾ ਜਾ ਚੁੱਕਾ ਹੈ ਅਤੇ ਮਾਮਲਾ ਸਥਾਨਕ ਸਰਕਾਰ ਵਿਭਾਗ ਕੋਲ ਵਿਚਾਰਧੀਨ ਹੈ, ਜਿਸਦੀ ਉਹ ਨਿਯਮਿਤ ਤੌਰ ‘ਤੇ ਪੈਰਵੀ ਕਰ ਰਹੇ ਹਨ। ਉਨ੍ਹਾਂ ਨੇ ਉਚਿਤ ਥਾਂ ਨਾ ਹੋਣ ਦੇ ਬਾਵਜੂਦ ਪ੍ਰਕਾਸ਼ ਪੁਰਬ ਦੇ ਸਮਾਗਮ ਦੇ ਆਯੋਜਨ ਲਈ ਸੰਗਤ ਨੂੰ ਵਧਾਈ ਵੀ ਦਿੱਤੀ।

ਇਸ ਮੌਕੇ ਐਸ.ਡੀ.ਐਮ. ਖਰੜ ਦਿਵਿਆ ਪੀ., ਨਵਾਂ ਗਾਉਂ ਦੇ ਪ੍ਰਧਾਨ ਅਤੇ ਕੌਂਸਲਰ, ਸਮਾਗਮ ਕਮੇਟੀ ਦੇ ਮੈਂਬਰ ਭਾਗ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD