Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪਿੰਡ ਰਾਮਗੜ੍ਹ ਦੇ ਅਮਰਜੀਤ ਸਿੰਘ ਲਈ ਬਣੀ ਵਰਦਾਨ

ਵਿਧਾਇਕ ਰੁਪਿੰਦਰ ਸਿੰਘ ਹੈਪੀ ਦੇ ਯਤਨਾ ਸਦਕਾ ਗਰੀਬ ਪਰਿਵਾਰ ਦੇ ਵਿਅਕਤੀ ਦਾ ਸਮੇਂ ਤੇ ਹੋਇਆ ਇਲਾਜ਼

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab, Mukh Mantri Sehat Yojna

Web Admin

Web Admin

5 Dariya News

ਫ਼ਤਿਹਗੜ੍ਹ ਸਾਹਿਬ / ਬੱਸੀ ਪਠਾਣਾ , 07 Feb 2026

Last updated on: Feb 07, 2026, 16:50 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਹਲਕਾ ਬਸੀ ਪਠਾਣਾ ਦੇ ਪਿੰਡ ਰਾਮਗੜ ਦੇ ਇੱਕ ਗਰੀਬ ਪਰਿਵਾਰ ਲਈ ਵਰਦਾਨ ਸਾਬਿਤ ਹੋਈ ਹੈ। ਇਸ ਯੋਜਨਾ ਦੀ ਵਰਤੋਂ ਨਾਲ ਸੜਕ ਹਾਦਸੇ ਵਿੱਚ ਜਖਮੀ ਹੋਏ ਅਮਰਜੀਤ ਸਿੰਘ ਦਾ ਇਲਾਜ ਬਿਲਕੁਲ ਮੁਫਤ ਕੀਤਾ ਗਿਆ ਹੈ। 

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਅਮਰਜੀਤ ਸਿੰਘ ਸੜਕ ਹਾਦਸੇ ਦੌਰਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਇਲਾਜ ਦੌਰਾਨ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਲਾਭ ਲਿਆ ਗਿਆ, ਜਿਸ ਨਾਲ ਲੱਖਾਂ ਰੁਪਏ ਦੇ ਮਹਿੰਗੇ ਇਲਾਜ ਦਾ ਸਾਰਾ ਖਰਚਾ ਸਰਕਾਰ ਵੱਲੋਂ ਕਵਰ ਕੀਤਾ ਗਿਆ ਹੈ। 

ਸਫ਼ਲ ਇਲਾਜ ਤੋਂ ਬਾਅਦ ਪੀੜਤ ਪਰਿਵਾਰ ਵੱਲੋਂ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਦਾ ਧੰਨਵਾਦ ਕੀਤਾ ਗਿਆ। ਵਿਧਾਇਕ ਰੁਪਿੰਦਰ ਸਿੰਘ ਹੈਪੀ ਖੁਦ ਅਮਰਜੀਤ ਸਿੰਘ ਦੇ ਘਰ ਪਹੁੰਚੇ ਅਤੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਉਨ੍ਹਾਂ ਨੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ। 

ਵਿਧਾਇਕ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਪੰਜਾਬ ਵਿੱਚ ਰਹਿੰਦੇ ਹਰ ਯੋਗ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਸਿਹਤ ਬੀਮਾ ਕਵਰ ਦਿੱਤਾ ਜਾ ਰਿਹਾ ਹੈ। 

ਯੋਜਨਾ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਹੈ ਕਿ ਇਸ ਵਿੱਚ ਆਮਦਨ, ਨੌਕਰੀ ਜਾਂ ਸਮਾਜਿਕ ਦਰਜੇ ਨਾਲ ਸੰਬੰਧਿਤ ਕੋਈ ਸ਼ਰਤ ਨਹੀਂ ਰੱਖੀ ਗਈ। ਪੰਜਾਬ ਦਾ ਹਰ ਯੋਗ ਨਿਵਾਸੀ ਇਸ ਯੋਜਨਾ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੱਕ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਇੱਕੋ ਸਿਹਤ ਆਈਡੀ ਕਾਰਡ ਰਾਹੀਂ ਕਵਰ ਕੀਤਾ ਜਾਵੇਗਾ ਅਤੇ ਵੱਖਰਾ ਬੀਮਾ ਕਰਵਾਉਣ ਦੀ ਲੋੜ ਨਹੀਂ ਹੋਵੇਗੀ। 

ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਇਹ ਹੈ ਕਿ ਕੋਈ ਵੀ ਵਿਅਕਤੀ ਪੈਸਿਆਂ ਦੀ ਘਾਟ ਕਾਰਨ ਇਲਾਜ ਤੋਂ ਵਾਂਝਾ ਨਾ ਰਹੇ। ਜ਼ਿਲ੍ਹੇ ਦੇ ਹਲਕਾ ਬੱਸੀ ਪਠਾਣਾਂ ਵਿੱਚ ਪਹਿਲਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿੱਚ ਮੁੱਖ ਮੰਤਰੀ ਸਿਹਤ ਕਾਰਡ ਬਣਵਾਉਣ ਲਈ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਸਥਾਨਕ ਲੋਕਾਂ ਨੇ ਇਸ ਯੋਜਨਾ ਦੀ ਖੁੱਲ੍ਹ ਕੇ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਆਉਣ ਵਾਲੇ ਸਮੇਂ ਵਿੱਚ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ। ਵਿਧਾਇਕ ਹੈਪੀ ਨੇ ਦੱਸਿਆ ਕਿ ਹਲਕੇ ਵਿੱਚ ਵੱਖ-ਵੱਖ ਥਾਵਾਂ ਤੇ ਕੈਂਪ ਲਗਾ ਕੇ ਲੋਕਾਂ ਦੀ ਰਜਿਸਟਰੇਸ਼ਨ ਕਰਵਾਈ ਜਾ ਰਹੀ ਹੈ ਅਤੇ ਰਜਿਸਟਰੇਸ਼ਨ ਲਈ ਹਰੇਕ ਵਿਅਕਤੀ ਦਾ ਆਧਾਰ ਕਾਰਡ ਅਤੇ ਵੋਟਰ ਕਾਰਡ ਹੀ ਲੋੜੀਂਦਾ ਹੈ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab , Mukh Mantri Sehat Yojna

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD