Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲਖਬੀਰ ਸਿੰਘ ਰਾਏ ਨੇ ਸਰਕਾਰੀ ਸਕੂਲ ਸੰਗਤਪੁਰ ਸੋਢੀਆਂ ਵਿਖੇ 39 ਲੱਖ ਨਾਲ ਬਣਨ ਵਾਲੀਆਂ ਨਵੀਆਂ ਲੈਬਜ ਦਾ ਰੱਖਿਆ ਨੀਂਹ ਪੱਥਰ

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਯਤਨਸ਼ੀਲ-ਲਖਬੀਰ ਸਿੰਘ ਰਾਏ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 07 Feb 2026

Last updated on: Feb 07, 2026, 18:01 IST

ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਵਿਖੇ ਵਿਧਾਇਕ ਲਖਬੀਰ ਸਿੰਘ ਰਾਏ ਵੱਲੋਂ 39 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਬਣਨ ਵਾਲੀਆਂ ਲੈਬਜ ਦਾ ਨੀਹ ਪੱਥਰ ਰੱਖਿਆ ਗਿਆ। ਇਸ ਮੌਕੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਪੁੱਟੇ ਗਏ ਹਨ, ਜਿਨਾਂ ਦੀ ਬਦੌਲਤ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਵੱਡੀਆਂ ਮੱਲਾਂ ਮਾਰ ਰਹੇ ਹਨ। 

ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਲਈ ਵੀ ਵੱਡਾ ਬਜ਼ਟ ਰੱਖਿਆ ਗਿਆ ਤਾਂ ਜੋ ਸਿੱਖਿਆ ਦੇ ਖੇਤਰ ਵਿੱਚ ਹੋਰ ਸੁਧਾਰ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍.ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਦੇ ਵਾਲੀ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਕਾਨਵੈਂਟ ਸਕੂਲਾਂ ਦੇ ਬਰਾਬਰ ਲਿਆਉਣ ਲਈ ਯਤਨਸ਼ੀਲ ਹੈ। 

ਜਿਹੜੀਆਂ ਸੁਵਿਧਾਵਾਂ ਕਾਨਵੈਂਟ ਸਕੂਲਾਂ ਦੇ ਵਿੱਚ ਮਿਲਦੀਆਂ ਹਨ ਉਹ ਹੁਣ ਸਰਕਾਰੀ ਸਕੂਲਾਂ ਦੇ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਦੇ ਵਿੱਚ ਦਾਖਲ ਕਰਵਾਉਣਾ ਚਾਹੀਦਾ ਹੈ ਤਾਂ ਜ਼ੋ ਵਿਦਿਆਰਥੀ ਨਿਗੁਣੀਆਂ ਫੀਸਾਂ ਦੇ ਉੱਤੇ ਸਿੱਖਿਆ ਹਾਸਿਲ ਕਰ ਸਕਣ। 

ਉਹਨਾਂ ਦੱਸਿਆ ਕਿ ਸਰਕਾਰੀ ਸੈਕੰਡਰੀ ਸਕੂਲ ਸੰਗਤਪੁਰ ਸੋਢੀਆਂ ਵਿਖੇ ਭੌਤਿਕ ਵਿਗਿਆਨ, ਰਸਾਇਣ ਵਿਗਿਆਨ ਅਤੇ ਜੀਵ ਵਿਗਿਆਨ ਦੀਆਂ ਲੈਬਜ ਬਣਾਈਆਂ ਜਾ ਰਹੀਆਂ ਹਨ। ਜਿਸਦੇ ਮੁਕੰਮਲ ਹੋਣ ਨਾਲ ਵਿਦਿਆਰਥੀ ਸਾਇੰਸ ਵਿਸ਼ੇ ਸਮੇਂਤ ਹੋਰ ਤਕਨੀਕੀ ਵਿੱਦਿਆ ਹਾਸਿਲ ਕਰ ਸਕਣਗੇ। 

ਇਸ ਮੌਕੇ ਪ੍ਰਿੰਸੀਪਲ ਸਰਬਜੀਤ ਸਿੰਘ ਵੱਲੋਂ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ ਗਿਆ ਅਤੇ ਅੰਤ ਵਿੱਚ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਪ੍ਰਿੰਸੀਪਲ ਅਤੇ ਗ੍ਰਾਮ ਪੰਚਾਇਤ ਵੱਲੋਂ ਵਿਧਾਇਕ ਲਖਬੀਰ ਸਿੰਘ ਰਾਏ ਨੂੰ ਮੋਮੈਂਟੋ ਦੇ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਸਰਬਜੀਤ ਸਿੰਘ, ਸਮਾਜ ਸੇਵੀ ਮਨੀ ਚੋਪੜਾ, ਰਾਜ ਦਵਿੰਦਰ ਲਾਡੀ, ਸਰਪੰਚ ਗੁਰਜੰਟ ਸਿੰਘ, ਬਲਾਕ ਨੋਡਲ ਅਫਸਰ ਸੰਦੀਪ ਜੈਨ, ਲੈਕਚਰਾਰ ਸੰਦੀਪ ਸੂਦ, ਸਰਪੰਚ ਇੰਦਰਦੀਪ ਸਿੰਘ, ਸਰਪੰਚ ਨਿਰਮਲ ਸਿੰਘ, ਸਰਪੰਚ ਮਲਕੀਤ ਸਿੰਘ, ਕਰਮਜੀਤ ਸਿੰਘ ਜੋਗੀ, ਪੰਚ ਦਰਸ਼ਨ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਮੈਨ ਅਮਨਦੀਪ ਕੌਰ, ਹਰਜਤਿੰਦਰ ਸਿੰਘ, ਬਿਕਰਮਜੀਤ ਸਿੰਘ, ਗੁਰਸਤਵੀਰ ਕੌਰ, ਅਮਨਦੀਪ ਕੌਰ, ਹਰਕੰਵਲਜੀਤ ਕੌਰ, ਬਲਜੀਤ ਕੌਰ, ਜਤਿੰਦਰਪਾਲ ਸਿੰਘ, ਰੋਸਾ ਸਿੰਘ, ਤਰੁਣ ਮਿੱਤਲ, ਕੁਲਜਿੰਦਰ ਕੌਰ, ਕਮਲਜੀਤ ਕੌਰ, ਜਸਵੀਰ ਕੌਰ, ਸੁਨੀਤਾ ਰਾਣੀ, ਰਮਨਦੀਪ ਕੌਰ, ਇਕਬਾਲ ਕੌਰ, ਵਰਿੰਦਰ ਸਿੰਘ, ਗੁਰਦੀਪ ਸਿੰਘ, ਹਰਵੀਰ ਸਿੰਘ, ਲਖਬੀਰ ਸਿੰਘ, ਜਸਵਿੰਦਰ ਸਿੰਘ ਤੋਂ ਇਲਾਵਾ ਪਿੰਡ ਦੇ ਮੋਹਤਬਰ ਵਿਅਕਤੀ, ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD