Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਰਾਜ ਪੱਧਰੀ ਮਾਪੇ ਵਰਕਸ਼ਾਪ, 17.5 ਲੱਖ ਤੋਂ ਵੱਧ ਮਾਪਿਆਂ ਦੀ ਸ਼ਮੂਲੀਅਤ

ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਹਾਈ ਸਕੂਲ ਮਾਣਕਪੁਰ ਵਿਖੇ ਵਰਕਸ਼ਾਪ ਦੀ ਕੀਤੀ ਅਗਵਾਈ

5 Dariya News

5 Dariya News

5 Dariya News

ਸ੍ਰੀ ਅਨੰਦਪੁਰ ਸਾਹਿਬ , 07 Feb 2026

Last updated on: Feb 08, 2026, 20:38 IST

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਦੂਜੀ ਰਾਜਵਿਆਪੀ ਸਕੂਲ-ਪੱਧਰੀ ਪੇਰੈਂਟਸ (ਮਾਪੇ) ਵਰਕਸ਼ਾਪ ਕਰਵਾਈ, ਜਿਸ ਵਿੱਚ 17.50 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੈਗਾ ਪਹਿਲਕਦਮੀ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਲਈ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ, ਜੋ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਹਿਯੋਗੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। 

ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਦੇ ਵਿਦਿਅਕ ਸਫ਼ਰ ਵਿੱਚ ਮਾਪਿਆਂ ਨੂੰ ਸਰਗਰਮ ਭਾਈਵਾਲ ਬਣਾਉਣਾ ਹੈ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਹਾਈ ਸਕੂਲ, ਮਾਣਕਪੁਰ (ਨੰਗਲ) ਵਿਖੇ ਇਸ ਵਰਕਸ਼ਾਪ ਵਿੱਚ ਸ਼ਮੂਲੀਅਤ ਕਰਦਿਆਂ ਮਾਪਿਆਂ ਤੇ ਸਕੂਲ ਦਰਮਿਆਨ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। 

ਉਨ੍ਹਾਂ ਅੱਗੇ ਦੱਸਿਆ ਕਿ ਇਸ ਵਰਕਸ਼ਾਪ ਦਾ ਉਦੇਸ਼ ਮਾਪਿਆਂ ਨੂੰ ਤਣਾਅ-ਮੁਕਤ ਪ੍ਰੀਖਿਆ ਤਿਆਰੀਆਂ ਸਬੰਧੀ ਰਣਨੀਤੀਆਂ ਨਾਲ ਸਸ਼ਕਤ ਬਣਾਉਣਾ, ਸਕਾਰਾਤਮਕ ਰਵੱਈਏ ਰਾਹੀਂ ਬੱਚਿਆਂ ਦਾ ਵਿਸ਼ਵਾਸ ਵਧਾਉਣਾ ਅਤੇ ਪੰਜਾਬ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ, ਜਿਸ ਵਿੱਚ ਜਲਦ ਪਤਾ ਲਗਾਉਣਾ, ਰੋਕਥਾਮ ਅਤੇ ਸਹਾਇਤਾ 'ਤੇ ਧਿਆਨ ਕੇਂਦਰਿਤ ਕਰਨਾ ਸ਼ਾਮਲ ਹੈ, ਤਹਿਤ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ, ਸ੍ਰੀ ਲਾਲਚੰਦ ਕਟਾਰੂਚੱਕ, ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਸ. ਹਰਦੀਪ ਸਿੰਘ ਮੁੰਡੀਆਂ ਅਤੇ 40 ਤੋਂ ਵੱਧ ਵਿਧਾਇਕਾਂ ਨੇ ਆਪਣੇ-ਆਪਣੇ ਹਲਕਿਆਂ ਵਿੱਚ ਇਨ੍ਹਾਂ ਵਰਕਸ਼ਾਪਾਂ ‘ਚ ਸ਼ਮੂਲੀਅਤ ਕਰਦਿਆਂ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਸਮਰਥਨ ਪ੍ਰਤੀ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।

ਸ.ਬੈਂਸ ਨੇ ਕਿਹਾ ਕਿ ਦਸੰਬਰ 2025 ਵਿੱਚ ਕਰਵਾਈ ਗਈ ਪਹਿਲੀ ਵਰਕਸ਼ਾਪ ਦੀ ਸ਼ਾਨਦਾਰ ਸਫ਼ਲਤਾ ਦੇ ਆਧਾਰ 'ਤੇ ਅੱਜ ਕਰਵਾਈ ਗਈ ਇਸ ਦੂਜੀ ਵਰਕਸ਼ਾਪ ਨੇ ਸਕੂਲਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਰਮਿਆਨ ਇੱਕ ਮਜ਼ਬੂਤ ਭਾਈਵਾਲੀ ਨੂੰ ਉਤਸ਼ਾਹਿਤ ਕੀਤਾ, ਜਿਸ ਦੌਰਾਨ ਮਾਪਿਆਂ ਨੂੰ ਆਪਣੇ ਬੱਚੇ ਦੀ ਅਕਾਦਮਿਕ ਪ੍ਰਗਤੀ ਬਾਰੇ ਜਾਣਨ ਦੀ ਇੱਛਾ ਰੱਖਣ ਅਤੇ ਹੋਮ ਲਰਨਿੰਗ ਦੇ ਸਮਰਥਨ ਬਾਰੇ ਜਾਗਰੂਕ ਕੀਤਾ ਗਿਆ।

ਸ. ਬੈਂਸ ਨੇ ਦੱਸਿਆ ਕਿ ਵਰਕਸ਼ਾਪ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਨੇ ਇਸ ਸਮਾਗਮ ਦੀ ਨਿਗਰਾਨੀ ਅਤੇ ਸੁਚੱਜੇ ਸੰਚਾਲਨ ਲਈ ਡਾਇਰੈਕਟਰਾਂ ਅਤੇ ਡੀ.ਈ.ਓ. ਸਮੇਤ 3,000 ਤੋਂ ਵੱਧ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਸੀ। ਦੱਸਣਯੋਗ ਹੈ ਕਿ ਇਨ੍ਹਾਂ ਵਰਕਸ਼ਾਪਾਂ ਲਈ ਪਹਿਲਾਂ ਹੀ ਲਗਭਗ 40,000 ਅਧਿਆਪਕਾਂ ਨੂੰ ਇਸ ਵਰਕਸ਼ਾਪ ਬਾਰੇ ਸਿਖਲਾਈ ਦਿੱਤੀ ਗਈ ਤਾਂ ਜੋ ਅਸਲ ਮਾਇਨੇ ਵਿੱਚ ਇਸ ਪਹਿਲ ਦੇ ਉਸਾਰੂ ਪ੍ਰਭਾਵ ਨੂੰ ਯਕੀਨੀ ਬਣਾਇਆ ਜਾ ਸਕੇ।

ਸਿੱਖਿਆ ਦੀ ਨੁਹਾਰ ਬਦਲਣ ਅਤੇ ਇੱਕ ਸਿੱਖਿਅਤ ਤੇ ਜਾਗਰੂਕ ਨੌਜਵਾਨ ਪੀੜ੍ਹੀ ਪੈਦਾ ਕਰਨ ਲਈ ਸਕੂਲ ਤੇ ਮਾਪਿਆਂ ਦਰਮਿਆਨ ਤਾਲਮੇਲ ਤੇ ਸਹਿਯੋਗ ਦੇ ਪ੍ਰਭਾਵ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਰਕਸ਼ਾਪ ਬੱਚਿਆ ਦੀ ਅਕਾਦਮਿਕ ਸਫ਼ਲਤਾ ਅਤੇ ਸੰਪੂਰਨ ਤੰਦਰੁਸਤੀ ਵਾਸਤੇ ਜ਼ਰੂਰੀ ਇੱਕ ਸਾਜ਼ਗਾਰ ਘਰੇਲੂ ਮਾਹੌਲ ਸਿਰਜਣ ਲਈ ਸਾਡੇ ਮਿਸ਼ਨ ਦਾ ਅਧਾਰ ਹੈ।

ਪ੍ਰਭਾਵਸ਼ਾਲੀ ਸਿੱਖਿਆ ਪਹਿਲਕਦਮੀ ਨੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ‘ਚ ਮਾਪਿਆਂ, ਅਧਿਆਪਕਾਂ ਅਤੇ ਅਧਿਕਾਰੀਆਂ ਨੂੰ ਕੀਤਾ ਲਾਮਬੰਦ

ਭਗਵੰਤ ਮਾਨ ਸਰਕਾਰ ਦੀ ਰਾਜਵਿਆਪੀ ਪੇਰੈਂਟਸ ਵਰਕਸ਼ਾਪ ਇੱਕ ਸਫ਼ਲ ਪ੍ਰੋਗਰਾਮ ਹੋ ਨਿੱਬੜੀ, ਜਿਸ ਵਿੱਚ ਇੱਕ ਦਿਨ ‘ਚ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 17.50 ਲੱਖ ਤੋਂ ਵੱਧ ਮਾਪਿਆਂ ਨੇ ਸ਼ਿਰਕਤ ਕੀਤੀ। ਇਸ ਦੂਜੀ ਰਾਜਵਿਆਪੀ ਪੈਰੈਂਟਸ ਵਰਕਸ਼ਾਪ ‘ਚ 3,000 ਤੋਂ ਵੱਧ ਸੀਨੀਅਰ ਅਧਿਕਾਰੀਆਂ ਦੀ ਤਾਇਨਾਤੀ ਅਤੇ ਲਗਭਗ 40,000 ਸਿਖਲਾਈਯਾਫ਼ਤਾ ਅਧਿਆਪਕਾਂ ਦੀ ਮੌਜੂਦਗੀ ਨੇ ਇਸਦੇ ਸੁਚਾਰੂ ਅਮਲ ਨੂੰ ਯਕੀਨੀ ਬਣਾਇਆ।

ਇਸ ਪ੍ਰੋਗਰਾਮ ਵਿੱਚ ਪੰਜ ਕੈਬਨਿਟ ਮੰਤਰੀਆਂ ਅਤੇ 40 ਤੋਂ ਵੱਧ ਵਿਧਾਇਕਾਂ ਨੇ ਸ਼ਿਰਕਤ ਕੀਤੀ ਅਤੇ ਹਰੇਕ ਸਕੂਲ ਵਿੱਚ 1 ਤੋਂ 1.5 ਘੰਟੇ ਦੇ ਸੈਸ਼ਨ ਕਰਵਾਏ ਗਏ, ਜੋ ਕਿ ਪੰਜਾਬ ਸਿੱਖਿਆ ਕ੍ਰਾਂਤੀ ਪਹਿਲ ਅਧੀਨ ਰਾਜਨੀਤਿਕ ਵਚਨਬੱਧਤਾ, ਪ੍ਰਸ਼ਾਸਕੀ ਤਿਆਰੀ ਅਤੇ ਭਾਈਚਾਰਕ ਸ਼ਮੂਲੀਅਤ ਦੇ ਸੁਮੇਲ ਨੂੰ ਦਰਸਾਉਂਦਾ ਹੈ।

 

Tags: Harjot Singh Bains , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Baljit Kaur , Lalchand Kataruchak , Tarunpreet Singh Sond , Hardeep Singh Mundian

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD