Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਨਸ਼ੇ ਦੇ ਟਿਕਾਣੇ ਦੱਸ ਕੇ ਨਸ਼ਾ ਤਸਕਰਾਂ ਨੂੰ ਪ੍ਰਮੋਟ ਕਰ ਰਹੇ ਹਨ ਸੰਸਦ ਮੈਂਬਰ ਚਰਨਜੀਤ ਚੰਨੀ: ਬਲਤੇਜ ਪੰਨੂ

ਚੰਨੀ ਦੱਸਣ ਕਿ ਉਹ ਪੰਜਾਬ ਸਰਕਾਰ ਦੀ 'ਨਸ਼ਾ ਵਿਰੋਧੀ ਜੰਗ' ਦੇ ਨਾਲ ਹਨ ਜਾਂ ਨਸ਼ਾ ਤਸਕਰਾਂ ਦੇ? - ਪੰਨੂ

Web Admin

Web Admin

5 Dariya News

ਚੰਡੀਗੜ੍ਹ , 07 Feb 2026

Last updated on: Feb 08, 2026, 20:56 IST

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ 'ਤੇ ਹਮਲਾ ਬੋਲਦਿਆਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਵੀਡੀਓ ਜਾਰੀ ਕਰਕੇ ਚਿੱਟੇ (ਨਸ਼ੇ) ਦੇ ਟਿਕਾਣੇ ਦੱਸਣਾ ਇੱਕ ਸੰਸਦ ਮੈਂਬਰ ਦੀ ਬੇਹੱਦ ਘਟੀਆ ਅਤੇ ਗੈਰ-ਜ਼ਿੰਮੇਵਾਰਾਨਾ ਹਰਕਤ ਹੈ। ਇੱਕ ਜ਼ਿੰਮੇਵਾਰ ਅਹੁਦੇ 'ਤੇ ਬੈਠੇ ਵਿਅਕਤੀ ਨੂੰ ਨਸ਼ਾ ਰੋਕਣ ਦੀ ਬਜਾਏ ਨਸ਼ਾ ਵਿਕਣ ਵਾਲੀਆਂ ਥਾਵਾਂ ਨੂੰ ਪ੍ਰਮੋਟ ਕਰਨਾ ਸ਼ੋਭਾ ਨਹੀਂ ਦਿੰਦਾ।

ਪੰਨੂ ਨੇ ਕਿਹਾ ਕਿ ਚਾਹੇ 10 ਸਾਲਾਂ ਦਾ ਅਕਾਲੀ-ਭਾਜਪਾ ਰਾਜ ਰਿਹਾ ਹੋਵੇ ਜਾਂ ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਅਤੇ ਖੁਦ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ, ਇਨ੍ਹਾਂ ਸਾਰਿਆਂ ਨੇ ਪੰਜਾਬ ਵਿੱਚ ਨਸ਼ੇ ਨੂੰ ਫਲਣ-ਫੁੱਲਣ ਦਿੱਤਾ ਅਤੇ ਇਸ ਨੂੰ ਰੋਕਣ ਲਈ ਕਦੇ ਵੀ ਕੋਈ ਠੋਸ ਕਦਮ ਨਹੀਂ ਚੁੱਕੇ।ਅੱਜ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਮੂਹ ਸੂਬਾ ਵਾਸੀਆਂ ਨੂੰ ਨਾਲ ਲੈ ਕੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਚਲਾ ਰਹੀ ਹੈ, ਜਿਸ ਨੇ ਨਸ਼ਾ ਤਸਕਰਾਂ ਵਿੱਚ ਖੌਫ ਪੈਦਾ ਕਰ ਦਿੱਤਾ ਹੈ, ਉਦੋਂ ਚੰਨੀ ਵਰਗੇ ਨੇਤਾ ਵੀਡੀਓ ਪਾ ਕੇ ਇਹ ਦੱਸ ਰਹੇ ਹਨ ਕਿ ਚਿੱਟਾ ਕਿੱਥੇ ਉਪਲਬਧ ਹੈ। 

ਇਹ ਸਿੱਧੇ ਤੌਰ 'ਤੇ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਤਾਰਪੀਡੋ ਕਰਨ ਅਤੇ ਨਸ਼ੇ ਦੇ ਸੌਦਾਗਰਾਂ ਦੀ ਮਦਦ ਕਰਨ ਦੀ ਇੱਕ ਸੋਚੀ-ਸਮਝੀ ਸਾਜ਼ਿਸ਼ ਹੈ।ਬਲਤੇਜ ਪੰਨੂ ਨੇ ਅੱਗੇ ਕਿਹਾ ਕਿ ਇੱਕ ਜ਼ਿੰਮੇਵਾਰ ਜਨਪ੍ਰਤੀਨਿਧ ਦਾ ਕੰਮ ਪੁਲਿਸ ਨੂੰ ਜਾਣਕਾਰੀ ਦੇ ਕੇ ਨਸ਼ੇ ਨੂੰ ਰੁਕਵਾਉਣਾ ਹੁੰਦਾ ਹੈ, ਨਾ ਕਿ ਵੀਡੀਓ ਰਾਹੀਂ ਨਸ਼ੇ ਦੇ ਟਿਕਾਣਿਆਂ ਦਾ ਪ੍ਰਚਾਰ ਕਰਨਾ। ਉਨ੍ਹਾਂ ਸਵਾਲ ਚੁੱਕਿਆ ਕਿ ਕੀ ਚੰਨੀ ਹੁਣ ਨਸ਼ਾ ਵੇਚਣ ਵਾਲਿਆਂ ਦੇ ਬ੍ਰਾਂਡ ਅੰਬੈਸਡਰ ਵਜੋਂ ਕੰਮ ਕਰ ਰਹੇ ਹਨ?

ਪੰਨੂ ਨੇ ਕਿਹਾ ਕਿ ਪੰਜਾਬ ਦੀ ਜਨਤਾ ਦੇਖ ਰਹੀ ਹੈ ਕਿ ਕਿਵੇਂ ਕਾਂਗਰਸ ਦੇ ਨੇਤਾ ਨਸ਼ੇ ਵਿਰੁੱਧ ਜੰਗ ਵਿੱਚ ਸਾਥ ਦੇਣ ਦੀ ਬਜਾਏ ਰੁਕਾਵਟਾਂ ਪੈਦਾ ਕਰ ਰਹੇ ਹਨ। ਉਨ੍ਹਾਂ ਕਾਂਗਰਸ ਪਾਰਟੀ ਅਤੇ ਉਸ ਦੇ ਨੇਤਾਵਾਂ ਤੋਂ ਸਪੱਸ਼ਟੀਕਰਨ ਮੰਗਦਿਆਂ ਪੁੱਛਿਆ ਕਿ ਉਹ ਦੱਸਣ ਕਿ ਉਨ੍ਹਾਂ ਦੀ ਪਾਰਟੀ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੇ ਨਾਲ ਖੜ੍ਹੀ ਹੈ ਜਾਂ ਨਸ਼ਾ ਵੇਚਣ ਵਾਲਿਆਂ ਦੇ ਨਾਲ?ਪੰਨੂ ਨੇ ਚੇਤਾਵਨੀ ਦਿੱਤੀ ਕਿ ਅਜਿਹੀ ਘਟੀਆ ਰਾਜਨੀਤੀ ਨਾਲ 'ਆਪ' ਸਰਕਾਰ ਦਾ ਨਸ਼ਾ ਮੁਕਤੀ ਦਾ ਸੰਕਲਪ ਕਮਜ਼ੋਰ ਨਹੀਂ ਹੋਵੇਗਾ। ਸਰਕਾਰ ਨਸ਼ੇ ਦੇ ਖਾਤਮੇ ਤੱਕ ਆਪਣੀ ਜੰਗ ਜਾਰੀ ਰੱਖੇਗੀ।

 

Tags: Baltej Pannu , Baltej Singh Pannu , Nasha Mukti Morcha , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD