Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ

11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ*

Crime News Punjab, Punjab Police, Police, Crime News, Gurdaspur Police, Gurdaspur

Web Admin

Web Admin

5 Dariya News

ਗੁਰਦਾਸਪੁਰ , 07 Feb 2026

Last updated on: Feb 09, 2026, 12:36 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਗੁਰਦਾਸਪੁਰ ਪੁਲਿਸ ਨੇ ਦੋ ਸੰਗਠਿਤ ਨਸ਼ਾ ਨੈੱਟਵਰਕਾਂ ਦੇ 2 ਕਾਰਕੰੁਨਾਂ ਨੂੰ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਕੇ, ਇਨ੍ਹਾਂ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਉੱਤਰ ਪ੍ਰਦੇਸ਼ ਵਿੱਚ ਮੁਜ਼ੱਫ਼ਰਨਗਰ ਦੇ ਕਾਸਿਮਪੁਰ ਦੇ ਰਹਿਣ ਵਾਲੇ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਦੇ ਵਸਨੀਕ ਹਰਸ਼ਦੀਪ ਸਿੰਘ ਉਰਫ਼ ਹਰਸ਼ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਦੋਸ਼ੀਆਂ ਦੀ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ (ਆਰ.ਜੇ. 45 ਸੀਆਰ 2918) ਅਤੇ ਹੁੰਡਈ ਵਰਨਾ ਕਾਰ (ਸੀਐਚ01ਏ.ਜੈਡ.0888) ਵੀ ਜ਼ਬਤ ਕੀਤੀ ਹੈ, ਜਿਸਦੀ ਵਰਤੋਂ ਉਹ ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਭਾਰਤ ਵਿੱਚ ਆਪਣੇ ਹੈਂਡਲਰਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ  ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਨੈੱਟਵਰਕ ਦੇ ਅਗਲੇ- ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਪਹਿਲੇ ਕੇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ  ਖੁਫੀਆ ਜਾਣਕਾਰੀ ’ਤੇ ਕਾਰਵਾਈ ਕਰਦਿਆਂ ਦੋਸ਼ੀ ਹਰਸ਼ਦੀਪ ਹਰਸ਼ ਨੂੰ ਗੁਰਦਾਸਪੁਰ ਦੇ ਪਿੰਡ ਚਿੱਟੀ ਨੇੜਿਓਂ 8 ਕਿਲੋ ਹੈਰੋਇਨ ਅਤੇ 3.5 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦੋਂ ਉਹ ਆਪਣੀ ਵਰਨਾ ਕਾਰ ਵਿੱਚ ਹੈਰੋਇਨ ਦੀ ਖੇਪ ਡਿਲੀਵਰੀ ਕਰਨ ਜਾ ਰਿਹਾ ਸੀ।

ਐਸ.ਐਸ.ਪੀ. ਨੇ ਦੱਸਿਆ ਕਿ ਇਸੇ ਤਰ੍ਹਾਂ ਦੀ ਇੱਕ ਹੋਰ ਕਾਰਵਾਈ ਵਿੱਚ, ਦੋਸ਼ੀ ਮੁਹੰਮਦ ਵਸੀਮ ਨੂੰ ਦੀਨਾ ਨਗਰ ਵਿੱਚ ਪਨਿਆਰ ਸ਼ੂਗਰ ਮਿੱਲ ਨੇੜੇ ਨਾਕੇ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸਦੀ ਹੌਂਡਾ ਸਿਟੀ ਕਾਰ ਦੀ ਤਲਾਸ਼ੀ ਦੌਰਾਨ, ਛੇ ਪੈਕੇਟਾਂ ਵਿੱਚ ਪੈਕ ਕੀਤੀ ਹੈਰੋਇਨ, ਜਿਸ ਦਾ ਵਜ਼ਨ 3 ਕਿਲੋ ਸੀ ਅਤੇ 2.25 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਉਨ੍ਹਾਂ ਕਿਹਾ ਕਿ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧ ਵਿੱਚ, ਦੋ ਵੱਖ-ਵੱਖ ਮਾਮਲੇ - ਐਫ.ਆਈ.ਆਰ. ਨੰਬਰ 32 ਮਿਤੀ 7 ਫਰਵਰੀ, 2026 ਨੂੰ ਐਨਡੀਪੀਐਸ ਐਕਟ ਦੀ ਧਾਰਾ 21ਸੀ ਅਤੇ 27ਏ ਅਧੀਨ ਥਾਣਾ ਦੀਨਾਨਗਰ ਵਿਖੇ ਅਤੇ ਐਫ.ਆਈ.ਆਰ. ਨੰਬਰ 11 ਮਿਤੀ 7 ਫਰਵਰੀ, 2026 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21ਸੀ ਅਤੇ 27ਏ ਅਧੀਨ ਥਾਣਾ ਦੋਰੰਗਲਾ ਵਿਖੇ ਦਰਜ ਕੀਤੇ ਗਏ ਹਨ।

 

Tags: Crime News Punjab , Punjab Police , Police , Crime News , Gurdaspur Police , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD