Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਜ 'ਚ ਬਰਾਬਰਤਾ ਬਣਾਉਣ ਦੀ ਅਪੀਲ

ਕਾਂਸਲ ਪਿੰਡ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮ ਵਿੱਚ ਸ਼ਿਰਕਤ; ਸ੍ਰੀ ਗੁਰੂ ਰਵਿਦਾਸ ਜੀ ਤੇ ਡਾ. ਬੀ.ਆਰ. ਅੰਬੇਡਕਰ ਦੀ ਯਾਦ ਵਿੱਚ ਥਾਂ ਬਣਾਉਣ ਦਾ ਭਰੋਸਾ

Jasvir Singh Garhi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਨਵਾਂ ਗਾਉਂ (ਐਸ.ਏ.ਐਸ. ਨਗਰ) , 07 Feb 2026

Last updated on: Feb 09, 2026, 12:38 IST

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਨੁਸਾਰ ਸਮਾਨਤਾ ਅਤੇ ਸਭ ਲਈ ਬਰਾਬਰ ਮੌਕਿਆਂ ਵਾਲਾ ਸਮਾਜ ਸਿਰਜਣ ਦੀ ਅਪੀਲ ਕੀਤੀ।ਉਹ ਚੰਡੀਗੜ੍ਹ ਨੇੜਲੇ ਕਾਂਸਲ ਪਿੰਡ ਵਿੱਚ ਸਥਾਨਕ ਸੰਗਤ ਵੱਲੋਂ ਮਨਾਏ ਗਏ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਆਪਣੀ ਗੁਰਬਾਣੀ ਰਾਹੀਂ ਸਮਾਨਤਾ ਦਾ ਸੰਦੇਸ਼ ਦਿੱਤਾ ਅਤੇ ਇਹੀ ਸਿਧਾਂਤ ਭਾਰਤ ਦੇ ਸੰਵਿਧਾਨ ਦੇ ਆਰਟੀਕਲ 13 ਤੋਂ 17, 19, 25 ਅਤੇ 26 ਵਿੱਚ ਦਰਜ ਹਨ, ਜੋ ਧਰਮ ਦੀ ਆਜ਼ਾਦੀ, ਸਮਾਨਤਾ ਦਾ ਅਧਿਕਾਰ, ਜਾਤ-ਪਾਤ ਅਤੇ ਧਰਮ ਦੇ ਆਧਾਰ ‘ਤੇ ਭੇਦਭਾਵ ‘ਤੇ ਰੋਕ, ਰੁਜ਼ਗਾਰ ਵਿੱਚ ਬਰਾਬਰੀ ਅਤੇ ਕਾਨੂੰਨੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਐਸ.ਸੀ. ਕਮਿਸ਼ਨ ਵੀ ਇਨ੍ਹਾਂ ਹੀ ਮੂਲ ਸਿਧਾਂਤਾਂ ‘ਤੇ ਕੰਮ ਕਰਦਿਆਂ ਕਮਜ਼ੋਰ ਵਰਗਾਂ ਨੂੰ ਨਿਆਂ ਦਿਵਾਉਣ ਲਈ ਵਚਨਬੱਧ ਹੈ, ਖ਼ਾਸ ਕਰਕੇ ਉਹਨਾਂ ਮਾਮਲਿਆਂ ਵਿੱਚ ਜਿੱਥੇ ਹੇਠਲੇ ਪੱਧਰ ‘ਤੇ ਨਿਆਂ ਨਹੀਂ ਮਿਲਦਾ।

ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਖ-ਵੱਖ ਮਹਾਨ ਧਾਰਮਿਕ ਸ਼ਖ਼ਸੀਅਤਾਂ ਦੀਆਂ ਬਾਣੀਆਂ ਦਰਜ ਹਨ, ਜੋ ਮਨੁੱਖਤਾ ਅਤੇ ਸਮਾਨਤਾ ਦਾ ਵਿਸ਼ਵ-ਪੱਧਰੀ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਅਮਲ ਕਰਦੇ ਹੋਏ ਭੇਦਭਾਵ ਰਹਿਤ ਸਮਾਜ ਦੀ ਸਿਰਜਣਾ ਕੀਤੀ ਜਾਵੇ।ਸਥਾਨਕ ਮਸਲੇ ‘ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਸਲ ਪਿੰਡ ਵਿੱਚ ਇਸ ਸਮੇਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਅਤੇ ਸੰਵਿਧਾਨ ਦੇ ਰਚਨਹਾਰ ਡਾ. ਬੀ.ਆਰ. ਅੰਬੇਡਕਰ ਦੀ ਯਾਦ ਵਿੱਚ ਕੋਈ ਵੱਖਰੀ ਥਾਂ ਜਾਂ ਭਵਨ ਮੌਜੂਦ ਨਹੀਂ ਹੈ। 

ਉਨ੍ਹਾਂ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਧਾਰਮਿਕ ਅਤੇ ਸਮਾਜਿਕ ਇਕੱਠਾਂ ਲਈ ਉਚਿਤ ਥਾਂ ਅਲਾਟ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਇਸ ਸਬੰਧੀ ਪ੍ਰਸਤਾਵ ਪਾਸ ਕੀਤਾ ਜਾ ਚੁੱਕਾ ਹੈ ਅਤੇ ਮਾਮਲਾ ਸਥਾਨਕ ਸਰਕਾਰ ਵਿਭਾਗ ਕੋਲ ਵਿਚਾਰਧੀਨ ਹੈ, ਜਿਸਦੀ ਉਹ ਨਿਯਮਿਤ ਤੌਰ ‘ਤੇ ਪੈਰਵੀ ਕਰ ਰਹੇ ਹਨ।ਉਨ੍ਹਾਂ ਨੇ ਉਚਿਤ ਥਾਂ ਨਾ ਹੋਣ ਦੇ ਬਾਵਜੂਦ ਪ੍ਰਕਾਸ਼ ਪੁਰਬ ਦੇ ਸਮਾਗਮ ਦੇ ਆਯੋਜਨ ਲਈ ਸੰਗਤ ਨੂੰ ਵਧਾਈ ਵੀ ਦਿੱਤੀ।ਇਸ ਮੌਕੇ ਐਸ.ਡੀ.ਐਮ. ਖਰੜ ਦਿਵਿਆ ਪੀ., ਨਵਾਂ ਗਾਉਂ ਦੇ ਪ੍ਰਧਾਨ ਅਤੇ ਕੌਂਸਲਰ, ਸਮਾਗਮ ਕਮੇਟੀ ਦੇ ਮੈਂਬਰ ਭਾਗ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD