Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਜਸਵੀਰ ਸਿੰਘ ਗੜ੍ਹੀ ਨੇ ਓਰੀਐਂਟਲ ਇੰਸ਼ੋਰੈਂਸ ਕੰਪਨੀ ਦੇ ਡਿਪਟੀ ਮੈਨੇਜਰ ਅਨਿਲ ਕੁਮਾਰ ਦੀ ਰਿਟਾਇਰਮੈਂਟ ਪਾਰਟੀ ਵਿੱਚ ਕੀਤੀ ਸ਼ਿਰਕਤ

Jasvir Singh Garhi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐਸ.ਏ.ਐਸ. ਨਗਰ , 07 Feb 2026

Last updated on: Feb 09, 2026, 12:40 IST

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਦਾ ਓਰੀਐਂਟਲ ਇੰਸ਼ੋਰੈਂਸ ਕੰਪਨੀ ਵਿੱਚ ਡਿਪਟੀ ਮੈਨੇਜਰ ਰਹੇ ਸ੍ਰੀ ਅਨਿਲ ਕੁਮਾਰ ਦੀ ਰਿਟਾਇਰਮੈਂਟ ਪਾਰਟੀ ਵਿੱਚ ਹਾਜ਼ਰੀ ਭਰੀ ਅਤੇ ਉਨ੍ਹਾਂ ਨੂੰ ਰਿਟਾਇਰਮੈਂਟ ਉਪਰੰਤ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਸ੍ਰੀ ਅਨਿਲ ਕੁਮਾਰ ਨੇ ਦਾ ਓਰੀਐਂਟਲ ਇੰਸ਼ੋਰੈਂਸ ਕੰਪਨੀ ਵਿੱਚ ਆਪਣੀ ਸੇਵਾ ਦੌਰਾਨ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਲਗਨ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕਰਮਠ ਅਧਿਕਾਰੀ ਸਮਾਜ ਅਤੇ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹੁੰਦੇ ਹਨ।

ਸਮਾਗਮ ਦੌਰਾਨ ਸ੍ਰੀ ਗਿਆਨ ਚੰਦ ਗੰਗੜ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਮਿਸ਼ਨਰੀ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸਨੂੰ ਦਰਸ਼ਕਾਂ ਵੱਲੋਂ ਖੂਬ ਸਰਾਹਿਆ ਗਿਆ। ਇਸ ਦੇ ਨਾਲ ਹੀ ਜੱਸੀ ਤਾਜਪੁਰੀ ਅਤੇ ਉਨ੍ਹਾਂ ਦੀ ਪਾਰਟੀ ਵੱਲੋਂ ਸਮਾਜਿਕ ਸੁਧਾਰਾਂ ਸਬੰਧੀ ਕੋਰੀਓਗਰਾਫੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਰਾਹੀਂ ਸਮਾਜਿਕ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ।

ਇਸ ਸਮਾਗਮ ਦਾ ਆਯੋਜਨ ਡਾ. ਬੀ.ਆਰ. ਅੰਬੇਡਕਰ ਮਿਸ਼ਨਰੀ ਵੈਲਫੇਅਰ ਅਸੋਸੀਏਸ਼ਨ, ਮੋਹਾਲੀ ਵੱਲੋਂ ਕੀਤਾ ਗਿਆ, ਜਿਸ ਦੌਰਾਨ ਸ੍ਰੀ ਅਨਿਲ ਕੁਮਾਰ ਨੂੰ ਸਨਮਾਨਿਤ ਵੀ ਕੀਤਾ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਠਨ ਦੇ ਮੈਂਬਰਾਂ ਅਤੇ ਸਨਮਾਨਿਤ ਮਹਿਮਾਨਾਂ ਨੇ ਹਾਜ਼ਰੀ ਭਰੀ। ਇਸ ਮੌਕੇ ਜਸਪਾਲ ਭੱਟੀ, ਦਰਬਾਰਾ ਸਿੰਘ, ਕੁਲਦੀਪ ਰਾਮ ਅਤੇ ਦਿਨੇਸ਼ ਦਈਆ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਯੂ.ਕੇ. ਅਤੇ ਯੂ.ਐਸ.ਏ. ਤੋਂ ਮਿਸਟਰ ਜੇ.ਡੀ. ਸੁਲਤਾਨੀ, ਦਾਰਾ ਸਿੰਘ, ਰੋਹਿਤ ਕੁਮਾਰ ਅਤੇ ਅੰਮ੍ਰਿਤ ਵਰਸ਼ਾ ਵੀ ਸਮਾਗਮ ਵਿੱਚ ਸਪੈਸ਼ਲ ਤੌਰ ‘ਤੇ ਸ਼ਾਮਲ ਹੋਏ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD