Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਸਕੈਚ ਅਤੇ ਪੇਂਟਿੰਗ ਦੀ ਕਲਾ ਕਰ ਰਹੀ ਪ੍ਰਦਰਸ਼ਿਤ

ਨੀਤੂ ਦੀ ਕਲਾ ਨੇ ਸ਼ਿਲਪ ਮੇਲੇ ਵਿੱਚ ਬਿਖੇਰੇ ਕਲਾਕਾਰੀ ਰੰਗ

Web Admin

Web Admin

5 Dariya News

ਫਰੀਦਾਬਾਦ , 07 Feb 2026

Last updated on: Feb 09, 2026, 13:31 IST

ਫਰੀਦਾਬਾਦ ਦੇ ਕੌਮਾਂਤਰੀ ਸੂਰਜਕੁੰਡ ਸ਼ਿਲਪ ਮੇਲੇ ਵਿੱਚ ਇਸ ਵਾਰ ਸੋਨੀਪਤ ਦੀ ਯੁਵਾ ਕਲਾਕਾਰ ਨੀਤੂ ਦੇ ਬ੍ਰਸ਼ ਅਤੇ ਪੇਂਸਿਲ ਦਾ ਹੁਨਰ ਨਾ ਸਿਰਫ ਬੋਲ ਰਿਹਾ ਹੈ ਸਗੋਂ ਸੈਲਾਨਿਆਂ ਨੂੰ ਮੋਹ ਰਿਹਾ ਹੈ। ਮੇਲੇ ਦੇ ਸ਼ੋਰ-ਸ਼ਰਾਬੇ ਵਿੱਚਕਾਰ, ਨੀਤੂ ਵੱਲੋਂ ਲਗਾਇਆ ਸਟਾਲ ਇੱਕ ਜੀਂਦੇ-ਜਾਗਦੇ ਸਟੂਡੀਓ ਦਾ ਰੂਪ ਲੈਅ ਚੁੱਕਾ ਹੈ ਜਿੱਥੇ ਕਲਾ ਪ੍ਰੇਮੀ ਰੂਕ ਦੇ ਪੇਂਟਿੰਗ ਦੀ ਬਾਰੀਕਿਆਂ ਨੂੰ ਤੱਕ ਰਹੇ ਹਨ। 

ਉਨ੍ਹਾਂ ਦੀ ਕਲਾ ਮੇਲੇ ਦੇ ਸਭ ਤੋਂ ਚਰਚਾ ਵਾਲੇ ਭੀੜਭਾੜ ਵਾਲੇ ਸਥਾਨਾਂ ਵਿੱਚ ਸ਼ਾਮਲ ਹੋ ਗਈ ਹੈ, ਜਿੱਥੇ ਸੈਲਾਨੀ ਉਨ੍ਹਾਂ ਦੀ ਕਲਾ ਨੂੰ ਨਾ ਸਿਰਫ ਵੇਖ ਰਹੇ ਹਨ ਸਗੋਂ ਲਾਇਵ ਸਕੈਚ ਬਣਵਾਉਣ ਦਾ ਅਨੁਭਵ ਵੀ ਲੈਅ ਰਹੇ ਹਨ। ਸ਼ਿਲਪ ਮੇਲੇ ਵਿੱਚ ਸਟਾਲ ਨੰਬਰ 1104 ਦੇ ਨੇੜੇ ਸੋਨੀਪਤ ਤੋਂ ਆਈ ਨੀਤੂ ਵੱਲੋਂ ਲਾਇਵ ਸਕੈਚ, ਕਲਰਫੁਲ ਸਕੈਚ ਅਤੇ ਪੋਟ੍ਰੇਟ ਆਰਟ ਵਿੱਚ ਆਪਣੀ ਕਲਾ ਪ੍ਰਦਰਸ਼ਿਤ ਕਰ ਰਹੀ ਹੈ। 

ਉੁਹ ਆਪਣੇ ਸਾਹਮਣੇ ਵਿਅਕਤੀ ਨੂੰ ਬੈਠਾ ਕੇ ਲਾਇਵ ਸਕੈਚ ਤਿਆਰ ਕਰ ਰਹੀ ਹੈ, ਜੋ ਵੇਖਣ ਵਾਲਿਆਂ ਲਈ ਬੇਹਦ ਮੋਹਕ ਨਜਾਰਾ ਬਣ ਰਿਹਾ ਹੈ। ਉਨ੍ਹਾਂ ਦੀ ਕਲਾ ਵਿੱਚ ਚੇਹਰੇ ਦੇ ਭਾਵ, ਅੱਖਾਂ ਦੀ ਗਹਿਰਾਈ ਅਤੇ ਰੰਗਾਂ ਦਾ ਬੈਲੇਂਸ ਦਰਸ਼ਕਾਂ ਨੂੰ ਵਿਸ਼ੇਸ਼ ਤੌਰ ਨਾਲ ਪ੍ਰਭਾਵਿਤ ਕਰ ਰਹੇ ਹਨ।

ਹਰਿਆਣਾ ਸਰਕਾਰ ਵੱਲੋਂ ਸ਼ਿਲਪਕਾਰਾਂ ਨੂੰ ਮੁਹੱਈਆ ਕਰਵਾਇਆ ਜਾ ਰਿਹਾ ਕੌਮਾਂਤਰੀ ਮੰਚ

ਨੀਤੂ ਨੇ ਹਰਿਆਣਾ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਸੂਰਜਕੁੰਡ ਜਿਹੇ ਕੌਮਾਂਤਰੀ ਮੰਚ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਕਲਾ ਨੂੰ ਨਵੀਂ ਪਛਾਣ ਦਿਲਾ ਰਹੇ ਹਨ। ਸੂਰਜਕੁੰਡ ਮੇਲੇ ਵਿੱਚ  ਆਪਣੀ ਕਲਾ ਦਾ ਪ੍ਰਦਰਸ਼ਨ ਕਰਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ ਅਤੇ ਇਹ ਅਨੁਭਵ ਉਨ੍ਹਾਂ ਨੂੰ ਨਵੀਂ ਪ੍ਰੇਰਣਾ ਵੀ ਦਿੰਦਾ ਹੈ।

 

Tags: 39th Surajkund International Crafts Mela 2025 , Surajkund International Crafts Mela , Surajkund Mela , Surajkund , Faridabad , Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD