Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਪਾਰਦਰਸ਼ੀ ਭਰਤੀ ਨਾਲ ਬਦਲ ਰਹੀ ਤਸਵੀਰ, ਹਜ਼ਾਰਾਂ ਨੌਜੁਆਨਾਂ ਨੂੰ ਮਿਲਿਆ ਰੁਜਗਾਰ - ਨਾਇਬ ਸਿੰਘ ਸੈਣੀ

ਸਰਕਾਰ ਦੇ ਵਾਅਦਿਆਂ 'ਤੇ ਤੇਜੀ ਨਾਲ ਹੋਰ ਰਿਹਾ ਕੰਮ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Krishan Lal Panwar, Arti Singh Rao, Kartikeya Sharma

Web Admin

Web Admin

5 Dariya News

ਚੰਡੀਗੜ੍ਹ , 07 Feb 2026

Last updated on: Feb 09, 2026, 13:32 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰੰੰਘ ਸੈਣੀ ਨੇ ਕਿਹਾ ਕਿ ਸਰਕਾਰ ਨੇ ਆਪਣੇ ਮੈਨੀਫੈਸਟੋ ਵਿੱਚ 217 ਵਾਅਦੇ ਕੀਤੇ ਸਨ, ਜਿਨ੍ਹਾਂ ਵਿੱਚੋਂ 60 ਪੂਰੇ ਕੀਤੇ ਜਾ ਚੁੱਕੇ ਹਨ ਅਤੇ ਬਾਕੀ ਵਾਅਦਿਆਂ 'ਤੇ ਤੇਜੀ ਨਾਲ ਕੰਮ ਚਲ ਰਿਹਾ ਹੈ, ਜਿਨ੍ਹਾਂ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਸ਼ਨਿਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। 

ਇਸ ਮੌਕੇ 'ਤੇ ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਣ ਲਾਲ ਪੰਵਾਰ, ਸਿਹਤ ਮੰਤਰੀ ਸੁਸ਼੍ਰੀ ਆਰਤੀ ਸਿੰਘ ਰਾਓ, ਰਾਜਸਭਾ ਸਾਂਸਦ ਸ੍ਰੀ ਕਾਤਰੀਕੇਅ ਸ਼ਰਮਾ, ਕਾਲਕਾ ਤੋਂ ਵਿਧਾਇਕ ਸ੍ਰੀਮਤੀ ਸ਼ਕਤੀ ਰਾਨੀ ਸ਼ਰਮਾ, ਸਾਬਕਾ ਕੇਂਦਰੀ ਮੰਤਰੀ ਸ੍ਰੀ ਵਿਨੋਦ ਸ਼ਰਮਾ, ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਨਰਲ ਸ੍ਰੀ ਕੇ. ਐਮ ਪਾਂਡੁਰੰਗ, ਪ੍ਰਸਿੱਧ ਬਾਲੀਵੁਡ ਕਲਾਕਾਰ ਸ੍ਰੀ ਯਸ਼ਪਾਲ ਸ਼ਰਮਾ ਅਤੇ ਮੁੱਖ ਮੰਤਰੀ ਦੇ ਮੀਡੀਆ ਸਕੱਤਰ ਸ੍ਰੀ ਪ੍ਰਵੀਣ ਅੱਤ੍ਰੇਅ ਵੀ ਮੌਜ਼ੂਦ ਰਹੇ।

ਪਾਰਦਰਸ਼ੀ ਸ਼ਾਸਨ 'ਤੇ ਜਨਤਾ ਦਾ ਭਰੋਸਾ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦਾ ਸੰਵਿਧਾਨ ਪੂਰੀ ਮਜਬੂਤੀ ਨਾਲ ਲਾਗੂ ਹੈ ਅਤੇ ਸਰਕਾਰ ਸੰਵਿਧਾਨ ਦੀ ਭਾਵਨਾ ਦੇ ਅਨੁਸਾਰ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਦੀ ਜਨਤਾ ਨੇ ਭ੍ਰਿਸ਼ਟਾਚਾਰ-ਮੁਕਤ ਅਤੇ ਪਾਰਦਰਸ਼ੀ ਸ਼ਾਸਨ ਲਈ ਭਾਜਪਾ ਨੂੰ ਚੁਣਿਆ ਹੈ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਨੀਤੀਆਂ 'ਤੇ ਜਨਤਾ ਦਾ ਭਰੋਸਾ ਲਗਾਤਾਰ ਵਧਾ ਹੈ। ਇਸੇ ਭਰੋਸੇ ਦੇ ਅਧਾਰ 'ਤੇ ਰਾਜ ਵਿੱਚ ਡਬਲ ਇੰਜਨ ਸਰਕਾਰ ਨੂੰ ਤੀਜੀ ਵਾਰ ਵੱਡਾ ਜਨਾਦੇਸ਼ ਮਿਲਿਆ ਹੈ।

ਭਰਤੀ ਪ੍ਰਕਿਰਿਆ ਵਿੱਚ ਪਾਰਦਰਸ਼ਿਤਾ, ਨੌਜੁਆਨਾਂ ਨੂੰ ਮੌਕਾ

ਮੁੱਖ ਮੰਤਰੀ ਨੇ ਕਿਹਾ ਕਿ ਰਾਜ ਵਿੱਚ ਭਰਤੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਇਆ ਗਿਆ ਹੈ ਜਿਸ ਨਾਲ ਗਰੀਬ ਪਰਿਵਾਰਾਂ ਦੇ ਬੱਚੇ ਵੀ ਬਿਨਾ ਸਿਫ਼ਾਰਿਸ਼ ਦੇ ਸਰਕਾਰੀ ਨੌਕਰਿਆਂ ਹਾਸਲ ਕਰ ਰਹੇ ਹਨ। ਸ਼ਪਥ ਚੁੱਕਣ ਤੋਂ ਪਹਿਲਾਂ ਹੀ 24,000 ਨੌਜੁਆਨਾਂ ਨੂੰ ਜੁਆਇਨਿੰਗ ਲੇਟਰ ਦਿੱਤੇ ਗਏ ਅਤੇ ਇਸੇ ਸਾਲ ਵੀ ਵੱਡੇ ਪੱਧਰ 'ਤੇ ਭਰਤੀਆਂ ਕੀਤੀ ਜਾ ਰਹੀਆਂ ਹਨ। 

ਕਮੀਸ਼ਨ ਰਾਹੀਂ ਵੀ ਭਰਤੀ ਪ੍ਰਕਿਰਿਆ ਜਾਰੀ ਹੈ। ਸਰਕਾਰ ਸਾਰੇ ਖਾਲੀ ਅਹੁਦਿਆਂ ਨੂੰ ਪਾਰਦਰਸ਼ਿਤਾ ਦੇ ਅਧਾਰ 'ਤੇ ਭਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਯੁਵਾ ਦੇਸ਼ ਦੇ ਹੋਰ ਰਾਜਿਆਂ ਵਿੱਚ ਵੀ ਆਪਣੀ ਪ੍ਰਤਿਭਾ ਨਾਲ ਸਥਾਨ ਬਣਾ ਰਹੇ ਹਨ ਅਤੇ ਦੂਜੇ ਰਾਜਿਆਂ ਦੇ ਯੁਵਾ ਵੀ ਇੱਥੇ ਮੌਕਾ ਪਾ ਰਹੇ ਹਨ। 

ਇਹ ਸਿਹਤਮੰਦ ਕੰਪੀਟੀਸ਼ਨ ਦਾ ਸੰਕੇਤ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸਰਕਾਰ ਵਿੱਚ ਨਾ ਤਾਂ ਭੇਦਭਾਵ ਹੁੰਦਾ ਹੈ ਅਤੇ ਨਾ ਹੀ ਸਿਫ਼ਾਰਿਸ਼ ਦੀ ਸੰਸਕ੍ਰਿਤੀ, ਸਗੋਂ ਯੋਗ ਯੁਵਾਵਾਂ ਨੂੰ ਹੀ ਮੌਕਾ ਮਿਲਦਾ ਹੈ।

ਗਰੀਬ, ਮਹਿਲਾਵਾਂ ਅਤੇ ਕਿਸਾਨਾਂ ਲਈ ਯੋਜਨਾਵਾਂ

ਮੁੱਖ ਮੰਤਰੀ ਨੇ ਦੱਸਿਆ ਕਿ ਕਿਡਨੀ ਮਰੀਜਾਂ ਲਈ ਡਾਅਲਿਸਿਸ ਪੂਰੀ ਤਰ੍ਹਾਂ ਮੁਫ਼ਤ ਕੀਤਾ ਗਿਆ ਹੈ, ਗਰੀਬ ਪਰਿਵਾਰਾਂ ਨੂੰ ਗੈਸ ਸਿਲੇਂਡਰ ਮੁਹੱਈਆ ਕਰਾਏ ਜਾ ਰਹੇ ਹਨ ਅਤੇ ਯੋਗ ਮਹਿਲਾਵਾਂ ਲਈ ਲਾਡੋ ਲਛਮੀ ਯੋਜਨਾ ਸ਼ੁਰੂ ਕੀਤੀ ਗਈ ਹੈ। ਅਜਿਹੀ ਮਹਿਲਾਵਾਂ ਨੂੰੰ 2100 ਰੁਪਏ ਹਰ ਮਹੀਨੇ ਦਿੱਤੇ ਜਾ ਰਹੇ ਹਨ। ਪੰਚਾਇਤਾਂ ਨਾਲ ਜੁੜੇ ਫੈਸਲਾਂ ਤਹਿਤ ਲੰਮੇ ਸਮੇ ਤੋਂ ਬਸੇ ਗ੍ਰਾਮੀਣ ਪਰਿਵਾਰਾਂ ਨੂੰ ਮਾਲਿਕਾਨਾਂ ਹੱਕ ਦੇਣ ਦਾ ਫੈਸਲਾ ਵੀ ਲਿਆ ਗਿਆ ਹੈ। ਕਿਸਾਨਾਂ ਲਈ 24 ਫਸਲਾਂ ਦੀ ਖਰੀਦ ਐਮਐਸਪੀ 'ਤੇ ਕੀਤੀ ਜਾ ਰਹੀ ਹੈ।

ਵਿਕਸਿਤ ਭਾਰਤ ਦੀ ਦਿਸ਼ਾ ਵਿੱਚ ਤੇਜ ਰਫ਼ਤਾਰ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋੋਦੀ ਦੀ ਅਗਵਾਈ ਹੇਠ ਭਾਰਤ ਤੇਜੀ ਨਾਲ ਵਿਕਸਿਤ ਰਾਸ਼ਟਰ ਵੱਲ ਵੱਧ ਰਿਹਾ ਹੈ ਅਤੇ ਦੁਨਿਆ ਵਿੱਚ ਦੇਸ਼ ਦੀ ਪ੍ਰਤਿਸ਼ਠਾ ਵਧੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਦੇ ਬਜਟ ਵਿੱਚ ਵਿਕਸਿਤ ਭਾਰਤ ਦੀ ਸਪਸ਼ਟ ਝਲਕ ਵਿਖਾਈ ਦਿੰਦੀ ਹੈ। ਉਨ੍ਹਾਂ ਨੇ ਕਿਹਾ ਕਿ ਆਗਾਮੀ ਹਰਿਆਣਾ ਦਾ ਬਜਟ ਜਨ ਆਸ਼ਾਵਾਂ ਅਤੇ ਉੱਮੀਦਾਂ 'ਤੇ ਖਰਾ ਉਤਰੇਗਾ।

ਤੱਥ ਅਧਾਰਿਤ ਸੁਝਾਵਾਂ ਨਾਲ ਹੀ ਮਜਬੂਤ ਹੋਵੇਗਾ ਲੋਕਤੰਤਰ

ਮੁੱਖ ਮੰਤਰੀ ਨੇ ਕਿਹਾ ਕਿ 1984 ਦੀਆਂ ਘਟਨਾਵਾਂ ਨਾਲ ਜੁੜਿਆ ਦਰਦ ਅੱਜ ਵੀ ਲੋਕਾਂ ਦੇ ਮਨ ਵਿੱਚ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸੰਵੇਦਨਸ਼ੀਲਤਾ ਜਰੂਰੀ ਹੈ। ਉਨ੍ਹਾਂ ਨੇ ਕਿਹਾ ਕਿ ਪੀੜਤਾਂ ਨੂੰ ਨਿਅ੍ਹਾਂ ਦਿਲਵਾਉਣ ਦਾ ਕੰਮ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹੋਇਆ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਉੱਦੋਂ ਮਜਬੂਤ ਹੁੰਦਾ ਹੈ, ਜਦੋਂ ਸਰਕਾਰ ਵਿਪੱਖ ਦੀ ਗੱਲ ਵੀ ਸੁਣੇ ਅਤੇ ਜਨਭਲਾਈ ਦੇ ਚੰਗੇ ਸੁਝਾਵਾਂ ਨੂੰ ਮੰਜ਼ੂਰ ਵੀ ਕਰੇ। ਵਿਧਾਨਸਭਾ ਵਿੱਚ ਵੀ ਵਿਪੱਖ ਨੂੰ ਬਾਰ-ਬਾਰ ਤੱਥ ਅਧਾਰਿਤ ਸੁਝਾਅ ਦੇਣ ਲਈ ਕਿਹਾ ਜਾਂਦਾ ਹੈ, ਜਿਨ੍ਹਾਂ ਨੂੰ ਸਰਕਾਰ ਜਰੂਰ ਅਪਣਾਵੇਗੀ, ਪਰ ਬਿਨਾਂ ਤੱਥਾਂ ਦੇ ਆਰੋਪ ਲਗਾਉਣਾ ਲੋਕਤੰਤਰ ਨੂੰ ਕਮਜੋਰ ਕਰਦਾ ਹੈ।

ਵਿਦੇਸ਼ ਨੀਤੀ ਨਾਲ ਵਿਆਪਾਰ ਅਤੇ ਰੁਜਗਾਰ ਨੂੰ ਮਜਬੂਤੀ

ਟ੍ਰੇਡ ਡੀਲ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਵਿਦੇਸ਼ ਨੀਤੀ ਕਾਰਨ ਭਾਰਤ ਕਈ ਦੇਸ਼ਾਂ ਨਾਲ ਮਜਬੂਤ ਸਬੰਧ ਬਣੇ ਹਨ ਜਿਸ ਨਾਲ ਵਿਆਪਾਰ ਅਤੇ ਨਿਵੇਸ਼ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ। ਇਸ ਨਾਲ ਦੇਸ਼ ਦੀ ਅਰਥਵਿਵਸਥਾ ਅਤੇ ਰੁਜਗਾਰ ਦੇ ਮੌਕਿਆਂ ਨੂੰ ਮਜਬੂਤੀ ਮਿਲੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਰਾਜਨੀਤੀ ਸੇਵਾ, ਪਾਰਦਰਸ਼ਿਤਾ ਅਤੇ ਵਿਕਾਸ 'ਤੇ ਅਧਾਰਿਤ ਹੈ ਜਦੋਂ ਕਿ ਵਿਪੱਖ ਆਰੋਪ ਲਗਾ ਕੇ ਜਨਤਾ ਨੂੰ ਗੁਮਰਾਹ ਕਰਨ ਦਾ ਯਤਨ ਕਰ ਰਿਹਾ ਹੈ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਜਨਤਾ ਵਿਕਾਸ ਅਤੇ ਸੁਸ਼ਾਸਨ ਦੀ ਨੀਤੀਆਂ ਨੂੰ ਹੀ ਸਮਰਥਨ ਦਿੰਦੀ ਰਵੇਗੀ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Krishan Lal Panwar , Arti Singh Rao , Kartikeya Sharma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD