Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਮਲ ਮਿੱਤਲ ਵੱਲੋਂ ਮੋਹਾਲੀ ਕਾਰਨੀਵਾਲ ਦਾ ਦੌਰਾ

ਪੰਜਾਬ ਸਖੀ ਸ਼ਕਤੀ ਮੇਲਾ ਨੂੰ ਮਹਿਲਾ ਉਦਮੀਆਂ ਲਈ ਪ੍ਰਭਾਵਸ਼ਾਲੀ ਮੰਚ ਕਰਾਰ ਦਿੱਤਾ

Komal Mittal, DC Mohali, Deputy Commissioner Mohali, SAS Nagar, SAS Nagar Mohali, Mohali, Sahibzada Ajit Singh Nagar

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 08 Feb 2026

Last updated on: Feb 09, 2026, 16:11 IST

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਬੀਤੀ ਸ਼ਾਮ ਮੋਹਾਲੀ ਕਾਰਨੀਵਾਲ ਦਾ ਦੌਰਾ ਕੀਤਾ ਅਤੇ ਪੰਜਾਬ ਸਖੀ ਸ਼ਕਤੀ ਮੇਲੇ ਨੂੰ ਛੋਟੀਆਂ ਮਹਿਲਾ ਉਦਮੀਆਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਲਈ ਮਹੱਤਵਪੂਰਨ ਮੰਚ ਕਰਾਰ ਦਿੱਤਾ, ਖਾਸ ਕਰਕੇ ਪਿੰਡਾਂ ਨਾਲ ਸੰਬੰਧਿਤ ਮਹਿਲਾ ਸਵੈ ਸਹਾਇਤਾ ਸਮੂਹਾਂ ਲਈ। ਇਸ ਦੌਰਾਨ ਉਨ੍ਹਾਂ ਨੇ ਦਰਸ਼ਕਾਂ ਦੇ ਨਾਲ ਸੰਗੀਤਮਈ ਸ਼ਾਮ ਦਾ ਆਨੰਦ ਵੀ ਲਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਮੇਲਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਪਹਿਲ ਹੈ, ਜਿਸਦਾ ਉਦੇਸ਼ ਪਿੰਡਾਂ ਦੇ ਮਹਿਲਾ ਸਵੈ ਸਹਾਇਤਾ ਸਮੂਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਨੂੰ ਬਾਜ਼ਾਰ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਦੀ ਆਰਥਿਕ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨਾ ਹੈ, ਤਾਂ ਜੋ ਜ਼ਮੀਨੀ ਪੱਧਰ ‘ਤੇ ਉਦਮਤਾ ਨੂੰ ਹੋਰ ਉਤਸ਼ਾਹ ਮਿਲੇ। ਇਸ ਮੌਕੇ ਪ੍ਰਸਿੱਧ ਪੰਜਾਬੀ ਗਾਇਕ ਰਣਜੀਤ ਬਾਵਾ ਨੇ ਆਪਣੇ ਗੀਤਾਂ ਨਾਲ ਦਰਸ਼ਕਾਂ ਨੂੰ ਮੋਹ ਲਿਆ ਅਤੇ ਕਾਰਨੀਵਾਲ ਦੇ ਮਾਹੌਲ ਨੂੰ ਹੋਰ ਸ਼ਾਨਦਾਰ ਬਣਾ ਦਿੱਤਾ। 

ਆਉਣ ਵਾਲੀ ਪੰਜਾਬੀ ਫ਼ਿਲਮ ਬੰਬੂਕਾਟ 2 ਦੀ ਸਟਾਰ ਕਾਸਟ ਵੀ ਪ੍ਰਮੋਸ਼ਨ ਲਈ ਕਾਰਨੀਵਾਲ ਵਿੱਚ ਪਹੁੰਚੀ ਅਤੇ ਲੋਕਾਂ ਨਾਲ ਰਾਬਤਾ ਕੀਤਾ। ਏ.ਡੀ.ਸੀ. (ਦਿਹਾਤੀ ਵਿਕਾਸ) ਸੋਨਮ ਚੌਧਰੀ, ਮੁੱਖ ਮੰਤਰੀ ਫ਼ੀਲਡ ਅਫ਼ਸਰ ਗੁਰਮੀਤ ਸਿੰਘ ਸੋਹੀ ਅਤੇ ਡੀ.ਐਸ.ਪੀ. ਅਜੀਤ ਪਾਲ ਸਿੰਘ ਵੀ ਇਸ ਮੌਕੇ ਮੌਜੂਦ ਰਹੇ। ਟ੍ਰਾਈਸਿਟੀ ਤੋਂ ਆਏ ਵੱਡੀ ਗਿਣਤੀ ਵਿੱਚ ਦਰਸ਼ਕਾਂ ਨੇ ਕਾਰਨੀਵਾਲ ਦਾ ਰੁਖ ਕੀਤਾ ਅਤੇ ਫੂਡ ਕੋਰਟਾਂ ਤੇ ਸ਼ਾਪਿੰਗ ਸਟਾਲਾਂ ਦਾ ਆਨੰਦ ਲੈਣ ਦੇ ਨਾਲ-ਨਾਲ ਸੱਭਿਆਚਾਰਕ ਗਤੀਵਿਧੀਆਂ ਅਤੇ ਸੰਗੀਤਮਈ ਸ਼ਾਮਾਂ ਵਿੱਚ ਭਾਗ ਲਿਆ।

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ, “ਮੋਹਾਲੀ ਕਾਰਨੀਵਾਲ–ਪੰਜਾਬ ਸਖੀ ਸ਼ਕਤੀ ਮੇਲਾ ਇੱਕ ਸ਼ਾਨਦਾਰ ਪਹਿਲ ਹੈ, ਜੋ ਨਾ ਸਿਰਫ਼ ਲੋਕਾਂ ਨੂੰ ਮਨੋਰੰਜਨ ਪ੍ਰਦਾਨ ਕਰਦਾ ਹੈ, ਸਗੋਂ ਛੋਟੀਆਂ ਮਹਿਲਾ ਉਦਮੀਆਂ, ਖਾਸ ਕਰਕੇ ਪਿੰਡਾਂ ਦੇ ਸਵੈ ਸਹਾਇਤਾ ਸਮੂਹਾਂ ਨੂੰ ਆਪਣੇ ਉਤਪਾਦ ਪ੍ਰਦਰਸ਼ਿਤ ਕਰਨ ਅਤੇ ਵੇਚਣ ਲਈ ਮੌਕਾ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮੰਚ ਸਥਾਨਕ ਉਦਮਤਾ ਨੂੰ ਮਜ਼ਬੂਤ ਕਰਦੇ ਹਨ, ਸਵੈ ਰੋਜ਼ਗਾਰ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਉਨ੍ਹਾਂ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਪਾਉਂਦੇ ਹਨ। ਟ੍ਰਾਈਸਿਟੀ ਦੇ ਲੋਕਾਂ ਦੀ ਉਤਸ਼ਾਹਪੂਰਣ ਭਾਗੀਦਾਰੀ ਇਨ੍ਹਾਂ ਯਤਨਾਂ ਦੀ ਕਾਮਯਾਬੀ ਅਤੇ ਖੇਤਰ ਦੀ ਸੱਭਿਆਚਾਰਕ ਰੂਹ ਨੂੰ ਦਰਸਾਉਂਦੀ ਹੈ।”

 

Tags: Komal Mittal , DC Mohali , Deputy Commissioner Mohali , SAS Nagar , SAS Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD