Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

’ਗੈਂਗਸਟਰਾਂ ਤੇ ਵਾਰ’: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ਲਈ ’ਆਪਰੇਸ਼ਨ ਪ੍ਰਹਾਰ-2’ ਕੀਤਾ ਲਾਂਚ

ਪਿਛਲੇ 20 ਦਿਨਾਂ ਵਿੱਚ ਪੰਜਾਬ ਪੁਲਿਸ ਨੇ 5290 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ , 2973 ਵਿਰੁੱਧ ਕੀਤੀ ਇਹਤਿਆਤੀ ਕਾਰਵਾਈ

Gaurav Yadav, Punjab Police, Police, Punjab Admin, Director General of Police Punjab, DGP Punjab, Gangstran Te Vaar

Web Admin

Web Admin

5 Dariya News

ਚੰਡੀਗੜ੍ਹ , 08 Feb 2026

Last updated on: Feb 09, 2026, 16:30 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ  ਲਈ 72 ਘੰਟੇ ਵਾਲੇ ‘ਆਪ੍ਰੇਸ਼ਨ ਪ੍ਰਹਾਰ-2’ ਦੀ ਸ਼ੁਰੂਆਤ ਦਾ ਐਲਾਨ ਕੀਤਾ।

ਡੀਜੀਪੀ ਗੌਰਵ ਯਾਦਵ , ਜਿਨ੍ਹਾਂ ਦੇ ਨਾਲ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ ਅਤੇ ਇੰਟੈਲੀਜੈਂਸ ਮੁਖੀ ਡਾ. ਸੁਖਚੈਨ ਸਿੰਘ ਗਿੱਲ ਵੀ ਮੌਜੂਦ ਸਨ, ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮਾਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਸਾਰੇ ਸੀਪੀ/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨਾਲ ਉੱਚ-ਪੱਧਰੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਇਹ ਕਾਰਵਾਈ ‘ਆਪ੍ਰੇਸ਼ਨ ਪ੍ਰਹਾਰ’ , ਜਿਸ ਤਹਿਤ ਮਹਿਜ਼ 72 ਘੰਟਿਆਂ ਵਿੱਚ 3256 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 69 ਹਥਿਆਰ ਬਰਾਮਦ ਕੀਤੇ ਗਏ ਸਨ, ਦੀ ਵੱਡੀ ਸਫਲਤਾ ਤੋਂ ਕੁਝ ਦਿਨ ਬਾਅਦ ਅਮਲ ਵਿਚ ਲਿਆਂਦੀ ਗਈ ਹੈ । ਡੀਜੀਪੀ ਨੇ ਕਿਹਾ ਕਿ ‘ ਆਪ੍ਰੇਸ਼ਨ ਪ੍ਰਹਾਰ-2’ ਸੋਮਵਾਰ ਤੋਂ ਬੁੱਧਵਾਰ ਤੱਕ ਚਲਾਇਆ ਜਾਵੇਗਾ ਅਤੇ ਆਪ੍ਰੇਸ਼ਨ ਦੀ ਪ੍ਰਭਾਵੀ ਨਿਗਰਾਨੀ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।

‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 20 ਦਿਨਾਂ ਦੇ ਨਤੀਜੇ ਸਾਂਝੇ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 17,603 ਛਾਪੇਮਾਰੀਆਂ ਕਰ ਕੇ 5,290 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ ਅਤੇ ਉਨ੍ਹਾਂ ਦੇ ਕਬਜ਼ੇ ਚੋਂ 128 ਹਥਿਆਰ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ 2,973 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 5413 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ, ਉਨ੍ਹਾਂ ਕਿਹਾ ਕਿ 344 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।

ਸਾਰੀਆਂ ਝੂਠੀਆਂ ਬਿਆਨਬਾਜ਼ੀਆਂ ਨੂੰ ਨਕਾਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਆਪ੍ਰੇਸ਼ ਪੂਰੀ ਤਰ੍ਹਾਂ ਕਾਨੂੰਨ ਅਨੁਸਾਰ ਹੈ ਅਤੇ ਪੁਲਿਸ ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਰਹੀਆਂ ਜੋ ਅਪਰਾਧ ਵਿੱਚ ਲੋੜੀਂਦੇ ਹਨ। ਪੁਲਿਸ ਜ਼ਿਲਿ੍ਆਂ ਵਿੱਚ ਪ੍ਰਭਾਵਸ਼ਾਲੀ ਨਿਗਰਾਨੀ ਲਈ, ਵਿਸ਼ੇਸ਼ ਡੀਜੀਪੀ, ਏਡੀਜੀਪੀ, ਆਈਜੀਪੀ ਅਤੇ ਡੀਆਈਜੀ-ਰੈਂਕ ਦੇ ਅਧਿਕਾਰੀਆਂ ਨੂੰ ਮੁਕੰਮ ਨਜ਼ਰਸਾਨੀ ਲਈ ਪੁਲਿਸ ਜ਼ਿਲ੍ਹੇ ਅਲਾਟ ਕੀਤੇ ਗਏ ਹਨ ਅਤੇ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਜਾਂ ਲਾਪ੍ਰਵਾਹੀ ਲਈ ਸਬੰਧਤ ਅਧਿਕਾਰੀ ਜਵਾਬਦੇਹ ਹੋਣਗੇ।

ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਨੂੰ ਵਧਾਉਣ ਅਤੇ ਅਪਰਾਧ ਨਜਿੱਠਣ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ, ਡੀਜੀਪੀ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਅਤੇ ਰੇਂਜ ਆਈਜੀਪੀਜ਼/ਡੀਆਈਜੀਜ਼ ਨੂੰ ਮੁਕੰਮਲ ਤਿਆਰੀ ਕਰਨ ਬਾਰੇ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ (ਐਸਓਪੀ) ਵੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੀਪੀ/ਐਸਐਸਪੀ ਨੂੰ ਜਾਂਚ ਦੀ ਨਿਗਰਾਨੀ ਕਰਨ ਅਤੇ ਘਿਨਾਉਣੇ ਅਪਰਾਧਾਂ ਦਾ ਪਤਾ ਲਗਾਉਣ ਨੂੰ ਯਕੀਨੀ ਬਣਾਉਣ ਲਈ ਅਪਰਾਧ ਵਾਲੀਆਂ ਸਾਰੀਆਂ ਅਹਿਮ ਥਾਵਾਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ। 

ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਦੀ ਮੌਜੂਦਗੀ ਅਤੇ  ਭਰੋਸਾ ਵਧਾਉਣ ਲਈ ਸਾਰੇ ਜ਼ਿਲ੍ਹਾ ਮੁਖੀਆਂ ਨੂੰ ਭੀੜ-ਭੜੱਕੇ ਵਾਲੇ ਇਲਾਕੇ ਅਤੇ ਹੌਟਸਪੌਟ ਖੇਤਰਾਂ ਵਿੱਚ ਨਿੱਜੀ ਤੌਰ ’ਤੇ ਖੇਤਰੀ ਦੌਰੇ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਵਿੱਚ ਨਾਨ-ਕੋਰ ਡਿਊਟੀਆਂ ’ਤੇ ਤਾਇਨਾਤ ਪÇੁਲਸ ਫੋਰਸ ਦਾ ਆਡਿਟ ਅਤੇ ਲਾਮਬੰਦੀ ਕੀਤੀ ਜਾ ਰਹੀ ਹੈ ਤਾਂ ਜੋ ਚੌਵੀ ਘੰਟੇ ਸਰਗਰਮ ਹਾਈ-ਟੈਕ ਨਾਕਿਆਂ ਅਤੇ ਸ਼ਹਿਰ ਦੇ ਸੀਲਿੰਗ ਪੁਆਇੰਟਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਈ ਜਾ ਸਕੇ । 

ਪੁਲਿਸ ਨੂ ਰਿਪੋਰਟ ਮਿਲੀ ਸੀ ਕਿ ਅਪਰਾਧਾਂ ਵਿੱਚ ਵਰਤੇ ਗਏ ਕਈ ਵਾਹਨ,ਬਿਨਾਂ ਨੰਬਰਾਂ ਤੋਂ ਘੁੰਮ ਰਹੇ ਹਨ, ਇਸ ਲਈ   ਵਾਹਨਾਂ ਦੀ ਜਾਂਚ , ਵਿਸ਼ੇਸ਼  ਕਰਕੇ ਦੋ-ਪਹੀਆ ਵਾਹਨਾਂ ਦੇ ਚਲਾਨ ਕਰਨ ਅਤੇ ਜ਼ਬਤ ਕਰਨ ’ਤੇ ਵਿਸ਼ੇਸ਼ ਧਿਆਨ ਕੇਂਦ੍ਰਤ ਕਰਨ ਲਈ ਨਿਰੇਦਸ਼ ਜਾਰੀ ਕੀਤੇ ਗਏ ਹਨ। ਵਾਇਰਲੈੱਸ ਸੈੱਟਾਂ ਅਤੇ ਵਾਕੀ-ਟਾਕੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ  ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਸਬੰਧਤ ਸੀਪੀਜ਼/ਐਸਐਸਪੀਜ਼/ਰੇਂਜ ਆਈਜੀਪੀਜ਼/ਡੀਆਈਜੀਜ਼ ਦੀ ਜ਼ਿੰਮੇਵਾਰੀ ਹੋਵੇਗੀ ਕਿ ਉਹ ਘਟਨਾ ਦੀ ਰਿਪੋਰਟ ਹੋਣ ਤੋਂ ਤੁਰੰਤ ਬਾਅਦ ਢੁਕਵੀਂ ਪੁਲਿਸ ਕਾਰਵਾਈ ਅਮਲ ਵਿੱਚ ਲਿਆਉਣ। 

ਉਨ੍ਹਾਂ ਕਿਹਾ, ‘‘ਕਿਸੇ ਵੀ ਅਪਰਾਧਿਕ ਘਟਨਾ ਦੀ ਰਿਪੋਰਟ ਹੋਣ ਤੋਂ ਬਾਅਦ ਤੇਜ਼ੀ ਨਾਲ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ, ਬਚ ਕੇ ਫਰਾਰ ਹੋਣ ਵਾਲੇ ਰਸਤਿਆਂ ਅਤੇ ਨਿਕਾਸ ਸਥਾਨਾਂ ’ਤੇ ਤਿੱਖੀ ਨਜ਼ਰ ਰੱਖਦਿਆਂ ਅਪਰਾਧੀਆਂ ਨੂੰ ਰੋਕਣ ਲਈ ਇੱਕ ਵਿਆਪਕ ਸੀਲਿੰਗ ਯੋਜਨਾ ਤੁਰੰਤ ਲਾਗੂ ਕੀਤੀ ਜਾਣੀ ਚਾਹੀਦੀ ਹੈ।’’ 1 ਮਾਰਚ, 2025 ਨੂੰ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਰਾਜ ਦੀ ਅਣਥੱਕ ਲੜਾਈ ਨੂੰ ਉਜਾਗਰ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 48167 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 33,779 ਐਫਆਈਆਰਜ਼ ਦਰਜ ਕੀਤੀਆਂ ਅਤੇ ਉਨ੍ਹਾਂ ਦੇ ਕਬਜ਼ੇ ਚੋਂ 2149 ਕਿਲੋ ਹੈਰੋਇਨ, 29 ਕਿਲੋਗ੍ਰਾਮ ਆਈ.ਸੀ.ਈ., 649 ਕਿਲੋ ਅਫੀਮ, 28,527 ਕਿਲੋਗ੍ਰਾਮ ਭੁੱਕੀ, 48.31 ਲੱਖ ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 15.91 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

 

Tags: Gaurav Yadav , Punjab Police , Police , Punjab Admin , Director General of Police Punjab , DGP Punjab , Gangstran Te Vaar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD