Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਸ਼ੇ ਦੇ ਖਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਨਿਭਾਉਣੀ ਪਵੇਗੀ ਆਪਣੀ ਭੂਮਿਕਾ : ਗੁਲਾਬ ਚੰਦ ਕਟਾਰੀਆ

ਕਿਹਾ, ਰੋਜ਼ਗਾਰ ਦੇ ਬਿਹਤਰ ਮੌਕੇ ਹੀ ਨਸ਼ਿਆਂ ‘ਤੇ ਲਗਾ ਸਕਦੇ ਹਨ ਰੋਕ

Gulab Chand Kataria, Governor of Punjab, Punjab Governor, Punjab Raj Bhavan, Rahul, DC Tarn Taran, Tarn Taran, Deputy Commissioner Tarn Taran

5 Dariya News

5 Dariya News

5 Dariya News

ਖਡੂਰ ਸਾਹਿਬ/ਤਰਨ ਤਾਰਨ , 08 Feb 2026

Last updated on: Feb 09, 2026, 16:47 IST

ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਸਰਕਾਰੀ ਯਤਨਾਂ ਨਾਲ ਖਤਮ ਨਹੀਂ ਕੀਤਾ ਜਾ ਸਕਦਾ, ਇਸ ਲਈ ਸਮਾਜ ਦੇ ਹਰ ਵਰਗ, ਮਾਪਿਆਂ, ਅਧਿਆਪਕਾਂ, ਨੌਜਵਾਨਾਂ, ਆਮ ਲੋਕਾਂ ਅਤੇ ਪ੍ਰਸ਼ਾਸਨ ਨੂੰ ਮਿਲ ਕੇ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਿਸ਼ਾਨ-ਏ-ਸਿੱਖੀ ਸੰਸਥਾ, ਖਡੂਰ ਸਾਹਿਬ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ  ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਵੱਧ ਰਹੀ ਹੈ ਅਤੇ ਇਹ ਹੁਣ ਇਕ ਲੋਕ ਲਹਿਰ ਦਾ ਰੂਪ ਧਾਰਨ ਕਰਨ ਲੱਗ ਪਈ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਠੋਸ ਕਦਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਵਿਚ ਸਕਾਰਾਤਮਕ ਬਦਲਾਅ ਦਿਖਾਈ ਦੇ ਰਿਹਾ ਹੈ ਅਤੇ ਲੋਕ ਹੁਣ ਨਸ਼ਿਆਂ ਵਿਰੁੱਧ ਇਕਜੁੱਟ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਅਤੇ ਖਾਲੀਪਣ ਨਸ਼ੇ ਦੀ ਲਤ ਦੇ ਮੂਲ ਕਾਰਨ ਹਨ। ਜੇਕਰ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਉਹ ਇਸ ਬੁਰਾਈ ਤੋਂ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਨਿਸ਼ਾਨ-ਏ-ਸਿੱਖੀ ਸੰਸਥਾ ਇਸ ਦਿਸ਼ਾ ਵਿੱਚ ਸ਼ਲਾਘਾਯੋਗ ਕੰਮ ਕਰ ਰਹੀ ਹੈ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵੀਰਾਂ, ਸੰਤਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਸ ਨੇ ਆਜ਼ਾਦੀ ਸੰਗਰਾਮ, ਦੇਸ਼ ਦੀ ਰੱਖਿਆ ਅਤੇ ਅਨਾਜ ਉਤਪਾਦਨ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਦੀ ਪੁਰਾਣੀ ਸ਼ਾਨ ਅਤੇ ਲੀਡਰਸ਼ਿਪ ਭੂਮਿਕਾ ਨੂੰ ਬਹਾਲ ਕਰਨ ਲਈ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇਕ ਫੈਸਲਾਕੁੰਨ ਲੜਾਈ ਲੜਨੀ ਪਵੇਗੀ।

ਰਾਜਪਾਲ ਨੇ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਇਹ ਜੰਗ ਸਿਰਫ਼ ਉਦੋਂ ਹੀ ਸਫਲ ਹੋ ਸਕਦੀ ਹੈ ਜਦੋਂ ਪ੍ਰਸ਼ਾਸਨ, ਸਮਾਜ, ਮਾਪੇ, ਨੌਜਵਾਨ ਅਤੇ ਹਰੇਕ ਨਾਗਰਿਕ ਇਕੱਠਾ ਹੋਵੇ। ਉਨ੍ਹਾਂ ਕਿਹਾ ਕਿ ਜੋ ਵੀ ਕੰਮ ਮਿਲਦਾ ਹੈ, ਉਸਨੂੰ ਸਮਰਪਣ ਭਾਵਨਾ ਨਾਲ ਕਰੋ। ਰਾਜਪਾਲ ਨੇ ਮਾਵਾਂ ਨੂੰ ਬੱਚਿਆਂ ਦੇ ਜੀਵਨ ਵਿਚ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀ ਦੱਸਦਿਆਂ ਕਿਹਾ ਕਿ ਇਕ ਮਾਂ ਦੀ ਭੂਮਿਕਾ ਉਨ੍ਹਾਂ ਨੂੰ ਬੁਰੀ ਸੰਗਤ ਅਤੇ ਨਸ਼ੇ ਤੋਂ ਬਚਾਉਣ ਵਿਚ ਸਭ ਤੋਂ ਮਹੱਤਵਪੂਰਨ ਹੁੰਦੀ ਹੈ। 

ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਖੇਤੀ, ਕਾਰੋਬਾਰ ਅਤੇ ਖੇਡਾਂ ਵਰਗੀਆਂ ਸਕਾਰਾਤਮਕ ਗਤੀਵਿਧੀਆਂ ਵਿਚ ਸ਼ਾਮਿਲ ਕਰਨ ਅਤੇ ਉਨ੍ਹਾਂ ਵਿਚ ਸਖ਼ਤ ਮਿਹਨਤ ਦੀ ਆਦਤ ਪਾਉਣ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਦੀ ਭੂਮਿਕਾ ਨਸ਼ਾ ਵਿਰੋਧੀ ਮੁਹਿੰਮ ਵਿਚ ਬਹੁਤ ਮਹੱਤਵਪੂਰਨ ਹੈ। 

ਉਨ੍ਹਾਂ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਨ੍ਹਾਂ ਕਮੇਟੀਆਂ ਨੂੰ ਹੋਰ ਸ਼ਕਤੀਸ਼ਾਲੀ ਬਣਾਇਆ ਜਾਵੇ, ਤਾਂ ਜੋ ਇਹ ਨਸ਼ਾ ਤਸਕਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਰੋਕਣ ਵਿਚ ਫ਼ੈਸਲਾਕੁੰਨ ਭੂਮਿਕਾ ਨਿਭਾਅ ਸਕਣ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਬਾਰੇ ਰਾਜਪਾਲ ਪੰਜਾਬ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।  

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹੌਟ ਸਪਾਟ ਖੇਤਰਾਂ ਵਿਚ ਅਸੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਘਰ-ਘਰ ਟੀਮਾਂ ਭੇਜ ਰਹੇ ਹਾਂ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਵੀ ਆਪਣੀ ਭੂਮਿਕਾ ਵਧੀਆ ਢੰਗ ਨਾਲ ਨਿਭਾਅ ਰਹੀ ਹੈ। ਜਿਥੇ ਪੁਲਿਸ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ, ਉੱਥੇ ਉਨ੍ਹਾਂ ਦੀਆਂ ਜਾਇਦਾਦਾਂ ਵੀ ਜ਼ਬਤ ਕੀਤੀਆਂ ਜਾ ਰਹੀਆਂ ਹਨ। 

ਇਸ ਮੌਕੇ ਬਾਬਾ ਸੇਵਾ ਸਿੰਘ ਕਾਰਸੇਵਾ ਵਾਲੇ, ਰਾਜਪਾਲ ਪੰਜਾਬ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐਸ.ਐਸ.ਪੀ ਸੁਰੇਂਦਰ ਲਾਂਬਾ, ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਸ਼ਰਮਾ ਤੇ ਹੋਰ ਸ਼ਖਸੀਅਤਾਂ ਮੌਜੂਦ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD