Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 89 'ਚ ਸੜ੍ਹਕ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 08 Feb 2026

Last updated on: Feb 09, 2026, 16:50 IST

ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ 89 ਅਧੀਨ ਛਾਉਣੀ ਮੁਹੱਲਾ ਵਿਖੇ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਕੌਂਸਲਰ ਅਮਨ ਬੱਗਾ, ਲਾਲਾ ਸੁਰਿੰਦਰ ਅਟਵਾਲ, ਪ੍ਰਦੀਪ ਨਾਗਰ, ਬਾਦਸ਼ਾਹ, ਅਵਤਾਰ ਮਲਿਕ, ਪਾਲੀ ਮਲਿਕ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਬੱਗਾ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਹਾਲਤ ਬੇਹੱਦ ਖਸਤਾ ਸੀ ਅਤੇ ਪਿਛਲੀਆਂ ਸਰਕਾਰਾਂ ਨੇ ਕੋਈ ਸਾਰ ਨਹੀਂ ਲਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਨਾਲ ਜਿੱਥੇ ਆਵਾਜਾਈ ਸੁਖਾਵੀਂ ਹੋਵੇਗੀ  ਉੱਥੇ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸੜ੍ਹਕ ਦੇ ਨਿਰਮਾਣ ਕਾਰਜ਼ਾਂ ਨੂੰ ਤੈਅ ਸਮੇਂ ਵਿੱਚ ਮੁਕੰਮਲ ਕੀਤਾ ਜਾਵੇ ਤਾਂ ਜੋ ਵਸਨੀਕਾਂ ਨੂੰ ਇਸਦਾ ਲਾਭ ਮਿਲ ਸਕੇ। ਉਨ੍ਹਾਂ ਕਿਹਾ ਕਿ ਸੜ੍ਹਕ ਨਿਰਮਾਣ ਕਾਰਜ਼ਾਂ ਵਿੱਚ ਵਰਤੇ ਜਾਣ ਵਾਲੇ ਮਟੀਰੀਅਲ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੋਤਾ ਨਹੀਂ ਕੀਤਾ ਜਾਵੇਗਾ ਅਤੇ ਕੋਤਾਹੀ ਕਰਨ ਵਾਲਿਆਂ ਨਾਲ ਕਰੜੇ ਹੱਥੀਂ ਨਜਿੱਠਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ। ਵਿਧਾਇਕ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD