Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਅਤੇ ਮੈਂਬਰਾਂ ਨਾਲ ਮੁੱਖ ਮੰਤਰੀ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਬੈਠਕ

ਪੰਜਾਬ ਸਰਕਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਵਚਨਬੱਧ : ਓ.ਐਸ.ਡੀ. ਸੁਖਵੀਰ ਸਿੰਘ

Sukhveer Singh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਧੂਰੀ/ਸੰਗਰੂਰ , 08 Feb 2026

Last updated on: Feb 09, 2026, 16:55 IST

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਅੱਜ ਧੂਰੀ ਵਿਖੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਅਤੇ ਕਮਿਸ਼ਨ ਦੇ ਮੈਂਬਰਾਂ ਨਾਲ ਇਕ ਮਹੱਤਵਪੂਰਨ ਬੈਠਕ ਕੀਤੀ ਗਈ। ਇਸ ਬੈਠਕ ਦਾ ਮੁੱਖ ਉਦੇਸ਼ ਵਪਾਰੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਲੋੜਾਂ ਬਾਰੇ ਵਿਚਾਰ-ਵਟਾਂਦਰਾ ਕਰਨਾ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਪੂਰਾ ਸਹਿਯੋਗ ਪ੍ਰਦਾਨ ਕਰਨਾ ਸੀ।

ਬੈਠਕ ਦੌਰਾਨ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਪਾਰੀਆਂ ਅਤੇ ਉਦਯੋਗਪਤੀਆਂ ਲਈ ਪਾਰਦਰਸ਼ੀ, ਸਰਲ ਅਤੇ ਸੁਰੱਖਿਅਤ ਵਪਾਰਕ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ ਤਾਂ ਜੋ ਵਪਾਰਕ ਸਰਗਰਮੀਆਂ ਨੂੰ ਹੋਰ ਤੇਜ਼ੀ ਮਿਲ ਸਕੇ।

ਇਸ ਮੌਕੇ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਅਤੇ ਮੈਂਬਰਾਂ ਵੱਲੋਂ ਵਪਾਰੀਆਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ, ਜਿਵੇਂ ਕਿ ਬੁਨਿਆਦੀ ਢਾਂਚੇ, ਸਹੂਲਤਾਂ, ਸੁਰੱਖਿਆ ਅਤੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਨੂੰ ਸੌਖਾ ਬਣਾਉਣ ਸਬੰਧੀ ਆਪਣੇ ਸੁਝਾਅ ਸਾਂਝੇ ਕੀਤੇ ਗਏ। ਓ.ਐਸ.ਡੀ. ਸੁਖਵੀਰ ਸਿੰਘ ਨੇ ਭਰੋਸਾ ਦਿੱਤਾ ਕਿ ਇਹ ਸਾਰੇ ਸੁਝਾਅ ਸੰਬੰਧਿਤ ਵਿਭਾਗਾਂ ਤੱਕ ਪਹੁੰਚਾ ਕੇ ਜਲਦੀ ਕਾਰਵਾਈ ਕੀਤੀ ਜਾਵੇਗੀ।

ਸ. ਸੁਖਵੀਰ ਸਿੰਘ ਨੇ ਕਿਹਾ ਕਿ ਵਪਾਰੀ ਵਰਗ ਪੰਜਾਬ ਦੀ ਆਰਥਿਕ ਤਰੱਕੀ ਦਾ ਮਹੱਤਵਪੂਰਨ ਹਿੱਸਾ ਹੈ ਅਤੇ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਬੈਠਕਾਂ ਰਾਹੀਂ ਸਰਕਾਰ ਅਤੇ ਵਪਾਰੀਆਂ ਦਰਮਿਆਨ ਸਿੱਧਾ ਸੰਵਾਦ ਮਜ਼ਬੂਤ ਹੋਵੇਗਾ। ਮੀਟਿੰਗ ਦੌਰਾਨ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਕਿਹਾ ਕਿ ਟਰੇਡ ਕਮਿਸ਼ਨ ਵੱਲੋਂ ਬਲਾਕ ਪੱਧਰ ਉੱਤੇ ਵਪਾਰੀਆਂ ਨਾਲ ਮੀਟਿੰਗਾਂ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ।

ਬੈਠਕ ਦੌਰਾਨ ਕਮਿਸ਼ਨ ਦੇ ਮੈਂਬਰਾਂ ਜਗਤਾਰ ਸਿੰਘ, ਬਸੰਤ ਲਾਲ, ਅਮਨ ਖਾਨ, ਸੰਦੀਪ ਸਿੰਘ, ਬਲਾਲ ਖਾਨ, ਕੁਲਦੀਪ ਸਿੰਘ, ਰਾਜਿੰਦਰ ਕੁਮਾਰ, ਅਵਤਾਰ ਸਿੰਘ, ਦੀਪਕ ਵਰਮਾ ਤੇ ਜਸਵੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਲਈ ਲਏ ਜਾ ਰਹੇ ਲੋਕਪੱਖੀ ਫ਼ੈਸਲਿਆਂ ਦੀ ਪ੍ਰਸ਼ੰਸਾ ਕਰਦਿਆਂ ਭਵਿੱਖ ਵਿੱਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਪੰਜਾਬ ਵਕ਼ਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਅਨਿਲ ਮਿੱਤਲ, ਰਮਨਦੀਪ ਸਿੰਘ, ਨਰੇਸ਼ ਸਿੰਗਲਾ, ਜਸਪਾਲ ਭੁੱਲਰ, ਰਛਪਾਲ ਸਿੰਘ ਵੀ ਮੌਜੂਦ ਸਨ।

 

Tags: Sukhveer Singh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD