ਕੈਬਨਿਟ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਲੰਬੀ ਹਲਕੇ ਦੇ ਪਿੰਡ ਪੰਜਾਵਾ ਵਿਖੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵੀ.ਡੀ.ਸੀ. ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ । ਇਸ ਮੌਕੇ ਉਹਨਾਂ ਦੀ ਹਾਜ਼ਰੀ ਵਿੱਚ ਵੀ.ਡੀ.ਸੀ.ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਚਲਾਈ ਗਈ ਐਪ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਦੇ ਮੋਬਾਇਲ ਫੋਨ ਵਿੱਚ ਇੰਨਸਟਾਲ ਕਰਵਾਕੇ ਰਜਿਸਟ੍ਰੇਸ਼ਨ ਕਰਵਾਈ ਗਈ।
ਇਸ ਮੌਕੇ ਉਹਨਾਂ ਜਾਣਕਾਰੀ ਦਿੰਦਿਆਂ ਕਿ ਦੱਸਿਆ ਕੀ ਅੱਜ 12 ਵੀਡੀਸੀ ਮੈਂਬਰਾਂ ਨੂੰ ਇਸ ਐਪ ਬਾਰੇ ਵਿਸਥਾਰ ਪੂਰਵਕ ਦੱਸਿਆ ਗਿਆ ਹੈ ਇਸ ਐਪ ਦੇ ਜਰੀਏ ਉਹਨਾਂ ਦੀ ਲੋਗਿਨ ਆਈ.ਡੀ. ਬਣਾਈ ਗਈ ਹੈ ਜਿਸ ਨਾਲ ਉਹ ਆਪਣੀ ਆਈ.ਡੀ. 'ਤੇ ਪ੍ਰਾਪਤ ਹੋਈਆਂ ਨਸ਼ਿਆਂ ਸਬੰਧੀ ਸ਼ਿਕਾਇਤਾਂ ਨੂੰ ਅਗਲੇ ਉੱਚ ਅਧਿਕਾਰੀਆਂ ਨੂੰ ਭੇਜ ਸਕਦੇ ਹਨ ਅਤੇ ਉਹਨਾਂ ਵੱਲੋਂ ਭੇਜੀ ਗਈ ਜਾਣਕਾਰੀ ਦਾ ਸਟੇਟਸ ਵੀ ਪਤਾ ਕਰ ਸਕਦੇ ਹਨ। ਇਸ ਮੌਕੇ ਉਨ੍ਹਾਂ ਬੋਲਦਿਆਂ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਨੱਥ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਉਹਨਾਂ ਸਮੂਹ ਹਾਜ਼ਰੀਨ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਨਾਮੁਰਾਦ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਸਭਨਾਂ ਦਾ ਸਹਿਯੋਗ ਬਹੁਤ ਜਰੂਰੀ ਹੈ ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਕੋਲ ਪਿੰਡ ਵਿੱਚ ਨਸ਼ਾ ਵੇਚਣ ਸਬੰਧੀ ਜਾਂ ਨਸ਼ਾ ਤਸਕਰ ਸਬੰਧੀ ਕੋਈ ਵੀ ਜਾਣਕਾਰੀ ਹੈ ਤਾਂ ਉਹ ਵੀ.ਡੀ.ਸੀ. ਮੈਂਬਰਾਂ ਨਾਲ ਸਾਂਝੀ ਕਰ ਸਕਦੇ ਹਨ ਅਤੇ ਉਹਨਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ।
ਇਸ ਮੌਕੇ ਬੀ. ਡੀ. ਪੀ. ਓ. ਲੰਬੀ ਸ੍ਰੀ ਰਾਕੇਸ਼ ਬਿਸ਼ਨੋਈ,ਹਰਪਾਲ ਸਿੰਘ ਸੰਧੂ, ਮੰਗਲ ਸਿੰਘ,ਰਮੇਸ਼ ਕੁਮਾਰ,ਸੰਦੀਪ ,ਮਨਸ਼ਿੰਦਰ ਸਿੰਘ, ਮੰਗਤ ਰਾਮ, ਗੁਰਸ਼ਰਨ ਸਿੰਘ,ਅਮ੍ਰਿਤ ਸਿੰਘ, ਦਿਲਜੀਤ ਸਿੰਘ, ਸੋਨੀ ,ਅਮਨਦੀਪ ਸਿੰਘ, ਹਰਇੰਦਰ ਸਿੰਘ, ਸਮੂਹ ਪਿੰਡਾਂ ਦੇ ਪੰਚ ਸਰਪੰਚ, ਵੀ ਡੀ ਸੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।