Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਮੁੱਖ ਮੰਤਰੀ ਤੀਰਥ ਯਾਤਰਾ ਨਾਲ ਲੋਕਾਂ ਦੀ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੀ ਆਸ ਹੋਵੇਗੀ ਪੂਰੀ - ਰੁਪਿੰਦਰ ਸਿੰਘ ਹੈਪੀ

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਪਿੰਡ ਸ਼ਮਸਪੁਰ ਤੋਂ ਸ਼੍ਰੀ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਬੱਸ ਨੂੰ ਕੀਤਾ ਰਵਾਨਾ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਬਸੀ ਪਠਾਣਾ , 08 Feb 2026

Last updated on: Feb 09, 2026, 17:30 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਇੱਕ ਅਜਿਹੀ ਯੋਜਨਾ ਹੈ ਜੋ ਕਿ ਲੋਕਾਂ ਦੀ ਧਾਰਮਿਕ ਸਥਾਨਾਂ ਤੇ ਜਾਣ ਦੀ ਆਸ ਨੂੰ ਪੂਰਾ ਕਰੇਗੀ ਕਿਉਂਕਿ ਕੁੱਝ ਲੋਕ ਆਰਥਿਕ ਤੰਗੀ ਕਾਰਨ ਇਹਨਾਂ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਰਹਿ ਜਾਂਦੇ ਸਨ। ਇਹ ਪ੍ਰਗਟਾਵਾ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਪਿੰਡ ਸ਼ਮਸਪੁਰ ਤੋਂ ਸ਼੍ਰੀ ਅੰਮ੍ਰਿਤਸਰ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਵਾਸੀਆਂ ਨੂੰ ਪੰਜਾਬ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ। ਵਿਧਾਇਕ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਤੇ ਮੁਫਤ ਲੈ ਜਾਣ ਤੋਂ ਇਲਾਵਾ ਉਹਨਾਂ ਦੇ ਰਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਵੀ ਪੰਜਾਬ ਸਰਕਾਰ ਵੱਲੋਂ ਹੀ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਤੰਗੀ ਕਾਰਨ ਲੋਕ ਇਹਨਾਂ ਮਹਾਨ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਨਾ ਰਹਿਣ। 

ਉਹਨਾਂ ਕਿਹਾ ਕਿ ਸੂਬੇ ਦੇ ਲੋਕ ਇਸ ਗੱਲ ਦੇ ਗਵਾਹ ਹਨ ਕਿ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਵੱਖ-ਵੱਖ ਲੋਕ ਭਲਾਈ ਸਕੀਮਾਂ ਚਾਲੂ ਕੀਤੀਆਂ ਗਈਆਂ ਹਨ ਜਿਨਾਂ ਦਾ ਲਾਹਾ ਹਰੇਕ ਪੰਜਾਬੀ ਨੂੰ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾ ਮੁਫਤ ਬਿਜਲੀ ਦੀ ਯੋਜਨਾ ਨਾਲ ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫਤ ਬਿਜਲੀ ਦਿੱਤੀ ਗਈ ਇਸੇ ਤਰ੍ਹਾਂ ਹੁਣ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਲੋਕਾਂ ਨੂੰ ਵੱਖ-ਵੱਖ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਏ ਜਾ ਰਹੇ ਹਨ। 

ਹਲਕੇ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕੇ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਪਹਿਲਾਂ ਲੋਕ ਆਰਥਿਕ ਤੰਗੀ ਕਾਰਨ ਧਾਰਮਿਕ ਸਥਾਨਾਂ ਤੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਸਨ ਪਰੰਤੂ ਪੰਜਾਬ ਸਰਕਾਰ ਨੇ ਇਹ ਯੋਜਨਾ ਲਾਗੂ ਕਰਕੇ ਲੋਕਾਂ ਨੂੰ ਬਹੁਤ ਵੱਡੀ ਰਾਹਤ ਦਿੱਤੀ ਹੈ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD