Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਫਿਰੋਜ਼ਪੁਰ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ- ਲਖਬੀਰ ਸਿੰਘ ਰਾਏ

ਯੋਜਨਾ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਭੋਜਨ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 08 Feb 2026

Last updated on: Feb 09, 2026, 17:42 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਤੇ ਖਾਣ-ਪੀਣ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਹਲਕੇ ਦੇ ਪਿੰਡ ਫਿਰੋਜ਼ਪੁਰ ਤੋਂ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਕਰਨ ਮੌਕੇ ਕੀਤਾ।

ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ. ਹਰਿਮੰਦਰ ਸਾਹਿਬ, ਸ੍ਰੀ ਰਾਮ ਤੀਰਥ ਮੰਦਰ, ਸ੍ਰੀ ਦੁਰਗਿਆਨਾ ਮੰਦਿਰ ਤੇ ਵਾਹਗਾ ਬਾਰਡਰ ਲੈ ਕੇ ਜਾਵੇਗੀ। ਉਨ੍ਹਾਂ ਕਿਹਾ ਕਿ ਯਾਤਰੀਆਂ ਲਈ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਯਾਤਰੀ ਨੂੰ ਕੋਈ ਅਸੁਵਿਧਾ ਨਾ ਹੋਵੇ। 

ਉਨ੍ਹਾਂ ਕਿਹਾ ਕਿ ਬਜੁਰਗ ਅਵਸਥਾ ਵਿਚ ਹੋਣ ਕਾਰਨ ਸ਼ਰਧਾਲੂ ਤੀਰਥ ਸਥਾਨਾਂ ਵਿਖੇ ਜਾਣ ਤੋਂ ਵਾਂਝੇ ਰਹਿ ਜਾਂਦੇ ਸਨ, ਇਸ ਕਰਕੇ ਪੰਜਾਬ ਸਰਕਾਰ ਵੱਲੋਂ ਇਕ ਚੰਗਾ ਉਪਰਾਲਾ ਕਰਦਿਆਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਚਲਾਈ ਗਈ। ਉਨ੍ਹਾਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀ ਸ਼ਰਧਾ ਅਤੇ ਆਸਥਾ ਨੂੰ ਦੇਖਦਿਆਂ ਇਹ ਲੋਕ ਹਿਤ ਉਪਰਾਲਾ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜਿਹੀਆਂ ਲੋਕ ਭਲਾਈ ਸਕੀਮਾਂ ਰਾਹੀਂ ਹਰ ਵਰਗ ਤੱਕ ਸਹੂਲਤਾਂ ਪਹੁੰਚਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਲੋਕਾਂ ਅਤੇ ਸ਼ਰਧਾਲੂਆਂ ਨੂੰ ਆਸਾਨ, ਸੁਰੱਖਿਅਤ ਅਤੇ ਮੁਫ਼ਤ ਤੀਰਥ ਦਰਸ਼ਨ ਕਰਵਾਉਣਾ ਹੈ। ਉਹਨਾਂ ਦੱਸਿਆ ਕਿ ਤੀਰਥ ਸਥਾਨਾਂ ਤੇ ਜਾਣ ਸਮੇਂ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜ਼ਰ ਆਉਂਦਾ ਹੈ ਤੇ ਬਜੁਰਗਾਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਤਿਹਾਸਕ ਫੈਸਲਿਆਂ ਦਾ ਉਹ ਸਵਾਗਤ ਕਰਦੇ ਹਨ ਜਿਸ ਨਾਲ ਉਹ ਬਿਨਾਂ ਕਿਸੇ ਆਰਥਿਕ ਬੋਝ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਹਨਾਂ ਇਹ ਵੀ ਦੱਸਿਆ ਕਿ ਤੀਰਥ ਯਾਤਰਾ ਪ੍ਰੋਗਰਾਮ ਟੋਕਨ ਸਿਸਟਮ ਦੇ ਰਾਹੀਂ ਪੂਰੀ ਪਾਰਦਰਸ਼ਤਾ ਦੇ ਨਾਲ ਤੈਅ ਕੀਤਾ ਜਾਂਦਾ ਹੈ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿਤਪਾਲ ਸਿੰਘ ਜੱਸੀ, ਬਹਾਦਰ ਜਲਾਲ, ਸਰਪੰਚ ਪ੍ਰਹਲਾਦ ਸਿੰਘ, ਪੰਚਾਇਤ ਸੈਕਟਰੀ ਰਵਿੰਦਰ ਸਿੰਘ, ਵੀ ਐਸ ਐਸ ਦੇ ਹਲਕਾ ਇੰਚਾਰਜ ਪੀਏ ਸਤੀਸ਼ ਕੁਮਾਰ ਲਟੌਰ, ਬਹਾਦਰ ਜਲਾਲ, ਗੁਰਦਰਸ਼ਨ ਸਿੰਘ ਹਨੀ, ਹਰਬੰਸ ਸਿੰਘ ਜੰਡਾਲੀ, ਕੁਲਵਿੰਦਰ ਸਿੰਘ ਡੇਰਾ, ਰਵੀ ਚੀਮਾ ਹਰਲਾਲਪੁਰਾ, ਜਗਰੂਪ ਸਿੰਘ ਸ਼ਹਿਜ਼ਾਦਪੁਰ ਅਤੇ ਹੋਰ ਪਿੰਡ ਦੇ ਪੰਚ ਸਾਹਿਬਾਨ ਤੇ ਯਾਤਰੀ ਆਦਿ ਵੀ ਹਾਜਰ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD