Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦਾ ਦੌਰਾ

Sant Balbir Singh Seechewal, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲੰਧਰ , 09 Feb 2026

Last updated on: Feb 10, 2026, 11:03 IST

ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਗਿੱਦੜਪਿੰਡੀ ਰੇਲਵੇ ਪੁਲ ਅਤੇ ਮੰਡਾਲਾ ਛੰਨਾ ਦਾ ਦੌਰਾ ਕਰਕੇ ਜਿੱਥੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ, ਉੱਥੇ ਸਬੰਧਿਤ ਅਧਿਕਾਰੀਆਂ ਨੂੰ ਇਹਨਾਂ ਮੁਸ਼ਕਿਲਾਂ ਦਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਸੰਤ ਸੀਚੇਵਾਲ ਨੇ ਕਿਹਾ ਕਿ ਗਿੱਦੜਪਿੰਡੀ ਰੇਲਵੇ ਪੁਲ ਹੇਠੋਂ ਜੰਮੀ ਗਾਰ ਨੂੰ ਕਢਵਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਹੜ੍ਹਾਂ ਵਰਗੇ ਹਾਲਾਤ ਤੋਂ ਬਚਿਆ ਜਾ ਸਕੇ। 

ਉਨ੍ਹਾਂ ਕਿਹਾ ਕਿ ਉਹ ਗਾਰ, ਨਜਾਇਜ਼ ਕਬਜ਼ੇ ਅਤੇ ਹੋਰ ਅਹਿਮ ਮੁਸ਼ਕਿਲਾਂ ਦੇ ਹੱਲ ਲਈ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਸਮੇਤ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰ ਚੁੱਕੇ ਹਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਇਲਾਕੇ ਵਿੱਚ ਹੜ੍ਹਾਂ ਵਰਗੇ ਹਾਲਾਤ ਪੈਦਾ ਨਹੀਂ ਹੋਣ ਦਿੱਤੇ ਜਾਣਗੇ।

ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਮੰਡਾਲਾ ਛੰਨਾ ਵਿਖੇ 2200 ਫੁੱਟ ਤੱਕ ਪੱਥਰ ਲਗਾਉਣ ਦੀ ਤਜ਼ਵੀਜ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੱਥੇ ਪੱਥਰ ਲਾ ਕੇ ਜਿੱਥੇ ਬੰਨ੍ਹ ਮਜ਼ਬੂਤ ਕੀਤਾ ਜਾਵੇਗਾ, ਉਥੇ ਢੁਕਵੀਆਂ ਥਾਵਾਂ ‘ਤੇ ਸਟੱਡ ਤੇ ਸਪਰ ਵੀ ਬਣਾਏ ਜਾਣਗੇ, ਤਾਂ ਜੋ ਦਰਿਆ ਬੰਨ੍ਹ ਨੂੰ ਢਾਹ ਨਾ ਲਾ ਸਕੇ।

ਇਸ ਮੌਕੇ ਨਾਇਬ ਤਹਿਸੀਲਦਾਰ, ਡਰੇਨਜ਼ ਵਿਭਾਗ ਦੇ ਐਸਡੀਓਜ਼ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: Sant Balbir Singh Seechewal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD