Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਹਲਕਾ ਜਲਾਲਾਬਾਦ ਵਿਖੇ 5 ਕਰੋੜ 46 ਲੱਖ ਦੀ ਲਾਗਤ ਨਾਲ ਬਣੇਗੀ ਨਵੀਂ ਪੁਲ - ਜਗਦੀਪ ਕੰਬੋਜ ਗੋਲਡੀ

ਚੱਕ ਖੇੜੇਵਾਲਾ ਤੋਂ ਪਾਲੀ ਵਾਲਾ ਪਿੰਡਾਂ ਦੀ ਕਨੈਕਟਿਵਿਟੀ ਜੋੜੇਗੀ ਇਹ ਪੁੱਲ

Jagdeep Kamboj Goldy, Jalalabad, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਲਾਲਾਬਾਦ/ਫਾਜ਼ਿਲਕਾ , 09 Feb 2026

Last updated on: Feb 10, 2026, 12:00 IST

ਮੰਡੀ ਰੋੜਾਂਵਾਲੀ ਨੂੰ ਜਾਣ ਵਾਲੀ ਚੰਦਬਾਨ ਡਰੇਨ ਜਿਸ ਨੂੰ ਜਲਾਲਾਬਾਦ ਮੌਜਮ ਡਰੇਨ ਕਿਹਾ ਜਾਂਦਾ ਹੈ। ਜਲਾਲਾਬਾਦ ਮੌਜਮ ਡਰੇਨ ਜਿਸ ਦੀ ਚੱਕ ਖੇੜੇਵਾਲੀ ਤੋਂ ਪਾਲੀ ਵਾਲਾ ਦੀ ਕਨੈਕਟੀ ਨਹੀਂ ਸੀ ਤੇ ਚੱਕ ਖੇੜੇ ਵਾਲੇ ਤੋਂ ਪਾਲੀ ਵਾਲਾ ਪਹੁੰਚਣ ਲਈ ਲਗਭਗ 9 ਕਿਲੋਮੀਟਰ ਘੁੰਮ ਕੇ ਜਾਣਾ ਪੈਂਦਾ ਸੀ। 

ਹੁਣ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੰਚਾਈ ਮੰਤਰੀ ਸ਼੍ਰੀ ਬਰਿੰਦਰ ਗੋਇਲ ਦੀ ਅਗਵਾਈ ਹੇਠ ਜਲਾਲਾਬਾਦ ਵਿਖੇ ਇਨਾ ਪਿੰਡਾਂ ਨੂੰ ਜੋੜਨ ਲਈ 5 ਕਰੋੜ 46 ਲੱਖ ਦੀ ਲਾਗਤ ਨਾਲ ਨਵੀਂ ਪੁੱਲ ਮਨਜ਼ੂਰ ਕੀਤੀ ਗਈ ਹੈ। ਇਹ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਨ ਮੌਕੇ ਕੀਤਾ!

ਉਨ੍ਹਾਂ ਦੱਸਿਆ ਕਿ ਦਾਣਾ ਮੰਡੀ ਜੈਮਲਵਾਲਾ ਜੋ ਕਿ ਚੱਕ ਖੇੜੇ ਵਾਲੇ ਪਿੰਡ ਨੂੰ ਲੱਗਦੀ ਸੀ ਤੇ ਪਿੰਡ ਦੇ ਲੋਕਾਂ ਨੂੰ ਆਪਣੀ ਫਸਲ ਲੈ ਕੇ ਜਾਣ ਲਈ ਵੀ ਘੁੰਮ ਕੇ ਜਾਣਾ ਪੈਂਦਾ ਸੀ ਤੇ ਇਸ ਪੁੱਲ ਦੇ ਬਣਨ ਨਾਲ ਇਨਾ ਪਿੰਡਾਂ ਦੇ ਲੋਕਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਫਿਰੋਜ਼ਪੁਰ ਫਾਜ਼ਿਲਕਾ ਮੇਨ ਰੋਡ 86 ਕਰੋੜ 86 ਲੱਖ ਦੀ ਲਾਗਤ ਨਾਲ ਬਣੇਗਾ ਤੇ ਇਸ ਦਾ ਵਰਕ ਆਡਰ ਜਲਦੀ ਹੀ ਕੱਟਿਆ ਜਾ ਰਿਹਾ ਹੈ ਤੇ ਇਹ ਰੋਡ 25 ਫਰਵਰੀ ਤੱਕ ਬਣਨੀ ਸ਼ੁਰੂ ਹੋ ਜਾਵੇਗੀ। 

ਉਹਨਾਂ ਇਹ ਵੀ ਦੱਸਿਆ ਕਿ ਜਲਾਲਾਬਾਦ ਸਿਵਲ ਹਸਪਤਾਲ ਵਿਖੇ ਵੈਂਟੀਲੈਟਰ ਵਰਗੀਆਂ ਮਸ਼ੀਨਾਂ ਲੱਗ ਗਈਆਂ ਹਨ ਤੇ ਹੋਰ ਵੀ ਲੈਪੋਥਰੈਪੀ ਆਦਿ ਮਸ਼ੀਨਾਂ ਜਲਦੀ ਹੀ ਹਸਪਤਾਲ ਵਿਖੇ ਲੱਗ ਜਾਣਗੀਆਂ ਇਹ ਮਸ਼ੀਨਾਂ ਲੱਗਣ ਨਾਲ ਹਸਪਤਾਲ ਦੀ ਨੁਹਾਰ ਬਦਲ ਜਾਵੇਗੀ! ਉਨ੍ਹਾਂ ਦੱਸਿਆ ਕਿ ਜਲਾਲਾਬਾਦ ਵਾਸੀਆਂ ਵੱਲੋਂ ਵਿਧਾਇਕ ਬਣਾ ਕੇ ਜੋ ਸੇਵਾ ਦਿੱਤੀ ਗਈ ਹੈ ਉਸ ਸੇਵਾ ਸਦਕਾ ਹੀ ਉਹ ਹਲਕੇ ਦਾ ਵਿਕਾਸ ਕਰਨ ਵਿੱਚ ਲਗੇ ਹੋਏ ਹਨ ਚਾਹੇ ਉਹ ਪੀਣ ਵਾਲੇ ਪਾਣੀ, ਵੱਡੀਆਂ ਨਹਿਰੀ ਪੁਲਾਂ, ਹਸਪਤਾਲਾਂ ਦੇ ਸੁਧਾਰ, ਸੜਕਾਂ ਦੇ ਸੁਧਾਰ ਹਰ ਤਰ੍ਹਾਂ ਦੇ ਵਿਕਾਸ ਦੇ ਕਾਰਜ ਕਰਨ ਵਿੱਚ ਉਹ ਲੱਗੇ ਹੋਏ ਹਨ! 

ਉਹਨਾਂ ਕਿਹਾ ਕਿ ਸਾਡੀ ਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਵੀ ਬਣਾਏ ਗਏ ਹਨ ਜੋ ਕਿ ਕਾਫੀ ਸਲਾਹਣ ਯੋਗ ਕੰਮ ਹਨ। ਉਹਨਾਂ ਕਿਹਾ ਕਿ ਜਲਾਲਾਬਾਦ ਬਾਈਪਾਸ ਦਾ ਟੈਂਡਰ ਲੱਗ ਗਿਆ ਤੇ ਜਲਦੀ ਹੀ ਇਹ ਬਾਈਪਾਸ ਬਣ ਕੇ ਤਿਆਰ ਹੋਵੇਗਾ ਤੇ ਇਸ ਬਾਈਪਾਸ ਦਾ ਨਾਮ ਸ਼ਹੀਦ ਊਧਮ ਸਿੰਘ ਮਾਰਗ ਦੇ ਨਾਂ ਤੇ ਰੱਖਿਆ ਜਾਵੇਗਾ। 

ਇਸ ਬਾਈਪਾਸ ਬਣਨ ਨਾਲ ਜਲਾਲਾਂਵਾਦ ਹਲਕੇ ਦੀ ਨੁਹਾਰ ਬਦਲੇਗੀ! ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਰਗੀ ਭੈੜੀ ਲਾਹਨਤ ਦੇ ਖਿਲਾਫ ਮੁਹਿਮ ਛੇੜੀ ਗਈ ਹੈ ਤਾਂ ਜੋ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ! 

ਉਹਨਾਂ ਕਿਹਾ ਕਿ ਚੋਰੀਆਂ ਦੇ ਮੁੱਦੇ ਤੇ ਵੀ ਪੰਜਾਬ ਸਰਕਾਰ ਸ਼ਿਕੰਜਾ ਕੱਸ ਰਹੀ ਹੈ ਤੇ ਚੋਰੀਆਂ ਡਕੈਤੀਆਂ ਕਰਨ ਵਾਲਿਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਚੇਅਰਮੈਨ ਦੇਵਰਾਜ ਸ਼ਰਮਾ ਸਮੇਤ ਆਪ ਆਗੂ ਆਦਿ ਹਾਜ਼ਰ ਸਨ!

 

Tags: Jagdeep Kamboj Goldy , Jalalabad , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD