Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

’ਗੈਂਗਸਟਰਾਂ ਤੇ ਵਾਰ’: ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ 1200 ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

12000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਲੋੜੀਂਦੇ ਅਪਰਾਧੀਆਂ ਨਾਲ ਜੁੜੇ 2760 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ

Arpit Shukla, Police, Punjab Police, Special DGP Law and Order, Gangstran Te Vaar

Web Admin

Web Admin

5 Dariya News

ਚੰਡੀਗੜ੍ਹ , 09 Feb 2026

Last updated on: Feb 10, 2026, 12:09 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ’ਆਪ੍ਰੇਸ਼ਨ ਪ੍ਰਹਾਰ-2’ ਦੇ ਪਹਿਲੇ ਦਿਨ ਅੱਜ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2760 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। 

ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ ਲੋੜੀਂਦੇ ਅਪਰਾਧੀਆਂ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ।

ਆਪ੍ਰੇਸ਼ਨ ਪ੍ਰਹਾਰ-2 ਦੇ ਪਹਿਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਕਾਰਵਾਈ ਦੌਰਾਨ 1895 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚੋਂ 1250 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ 40 ਭਗੌੜੇ ਅਪਰਾਧੀ ਅਤੇ 298 ਇਹਤਿਆਤਨ ਹਿਰਾਸਤ ਵਿੱਚ ਲਏ ਵਿਅਕਤੀ, ਸ਼ਾਮਲ ਹਨ। 

ਇਸ ਤੋਂ ਇਲਾਵਾ 666 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ 345ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 26.4 ਕਿਲੋਗ੍ਰਾਮ ਹੈਰੋਇਨ, 772 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12.17 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਸਿਰਫ 345 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 48,331 ਹੋ ਗਈ ਹੈ। 

ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Tags: Arpit Shukla , Police , Punjab Police , Special DGP Law and Order , Gangstran Te Vaar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD