Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੋਜ਼ਗਾਰ ਦੇ ਬਿਹਤਰ ਮੌਕੇ ਹੀ ਨਸ਼ਿਆਂ ‘ਤੇ ਲਗਾ ਸਕਦੇ ਹਨ ਲਗਾਮ : ਗੁਲਾਬ ਚੰਦ ਕਟਾਰੀਆ

ਕਿਹਾ, ਗੁਆਂਢੀ ਮੁਲਕ ਵੱਲੋਂ ਕੀਤੀ ਜਾ ਰਹੀ ਹੈ 'ਸੂਬੇ ਚ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼

Gulab Chand Kataria, Governor of Punjab, Punjab Governor, Punjab Raj Bhavan, Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 09 Feb 2026

Last updated on: Feb 10, 2026, 12:14 IST

ਰੋਜ਼ਗਾਰ ਦੇ ਬਿਹਤਰ ਮੌਕੇ ਹੀ ਨਸ਼ਿਆਂ ‘ਤੇ ਲਗਾਮ ਲਗਾ ਸਕਦੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਗੁਰਰਾਪ ਚੰਦ ਕਟਾਰੀਆ ਨੇ ਅੱਜ ਇੱਥੇ ਪਿੰਡ ਸੇਰੋ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਰਾਜਪਾਲ ਕਟਾਰੀਆ ਨੇ ਕਿਹਾ ਕਿ ਗੁਆਂਢੀ ਮੁਲਕ ਵੱਲੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਰਾਹੀਂ ਸੂਬੇ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਜਿਸ ਦਾ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਸਰਕਾਰੀ ਯਤਨਾਂ ਨਾਲ ਖਤਮ ਨਹੀਂ ਕੀਤਾ ਜਾ ਸਕਦਾ, ਇਸ ਲਈ ਸਮਾਜ ਦੇ ਹਰ ਵਰਗ, ਮਾਪਿਆਂ, ਅਧਿਆਪਕਾਂ, ਨੌਜਵਾਨਾਂ, ਆਮ ਲੋਕਾਂ ਅਤੇ ਪ੍ਰਸ਼ਾਸਨ ਨੂੰ ਮਿਲ ਕੇ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ। 

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਵੱਧ ਰਹੀ ਹੈ ਅਤੇ ਇਹ ਹੁਣ ਇਕ ਲੋਕ ਲਹਿਰ ਦਾ ਰੂਪ ਧਾਰਨ ਕਰਨ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਅਤੇ ਖਾਲੀਪਣ ਨਸ਼ੇ ਦੀ ਲਤ ਦੇ ਮੂਲ ਕਾਰਨ ਹਨ। ਜੇਕਰ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਿਆ ਜਾਵੇ ਤਾਂ ਉਹ ਇਸ ਬੁਰਾਈ ਤੋਂ ਬਚ ਸਕਦੇ ਹਨ।

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਪੰਜਾਬ ਵੀਰਾਂ, ਸੰਤਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਸ ਨੇ ਆਜ਼ਾਦੀ ਸੰਗਰਾਮ, ਦੇਸ਼ ਦੀ ਰੱਖਿਆ ਅਤੇ ਅਨਾਜ ਉਤਪਾਦਨ ਵਿਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਸ ਦੀ ਪੁਰਾਣੀ ਸ਼ਾਨ ਅਤੇ ਲੀਡਰਸ਼ਿਪ ਭੂਮਿਕਾ ਨੂੰ ਬਹਾਲ ਕਰਨ ਲਈ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਇਕ ਫੈਸਲਾਕੁੰਨ ਲੜਾਈ ਲੜਨੀ ਪਵੇਗੀ।

ਰਾਜਪਾਲ ਨੇ ਮਾਵਾਂ ਨੂੰ ਬੱਚਿਆਂ ਦੇ ਜੀਵਨ ਵਿਚ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀ ਦੱਸਦਿਆਂ ਕਿਹਾ ਕਿ ਇਕ ਮਾਂ ਦੀ ਭੂਮਿਕਾ ਉਨ੍ਹਾਂ ਨੂੰ ਬੁਰੀ ਸੰਗਤ ਅਤੇ ਨਸ਼ੇ ਤੋਂ ਬਚਾਉਣ ਵਿਚ ਸਭ ਤੋਂ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਦੀ ਭੂਮਿਕਾ ਨਸ਼ਾ ਵਿਰੋਧੀ ਮੁਹਿੰਮ ਵਿਚ ਬਹੁਤ ਮਹੱਤਵਪੂਰਨ ਹੈ ਅਤੇ ਉਹ ਤਕੜੇ ਹੋ ਕੇ ਆਪਣੇ ਪਿੰਡਾਂ ਦੀ ਨਿਗਰਾਨੀ ਕਰਨ। 

ਇਸ ਦੌਰਾਨ ਉਹਨਾਂ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਤੋਂ  ਇਸ ਮੁਹਿੰਮ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਲਈ ਸੁਝਾਅ ਵੀ ਲਏ। ਕੈਬਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਜਲਦ ਹੀ ਪੰਜਾਬ  ਰੰਗਲਾ ਅਤੇ ਖੁਸ਼ਹਾਲ ਬਣੇਗਾ।

ਇਸ ਮੌਕੇ ਰਾਜਪਾਲ ਪੰਜਾਬ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡੀ.ਆਈ.ਜੀ ਸਨੇਹਦੀਪ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐਸ.ਐਸ.ਪੀ ਸੁਰੇਂਦਰ ਲਾਂਬਾ ਤੇ ਹੋਰ ਸ਼ਖਸੀਅਤਾਂ ਮੌਜੂਦ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD