Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ. ਵਿਜੇ ਸਿੰਗਲਾ ਵੱਲੋਂ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ਼ ਕਰਨ ਦੀ ਹਦਾਇਤ

‘ਯੁੱਧ ਨਸ਼ਿਆਂ ਵਿਰੁੱਧ' ਮੋਬਾਈਲ ਐਪ ਰਾਹੀਂ ਮੁਹਿੰਮ ਨੂੰ ਮਿਲ ਰਹੀ ਹੈ ਮਜਬੂਤੀ

Dr Vijay Singla, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਾਨਸਾ , 09 Feb 2026

Last updated on: Feb 10, 2026, 12:43 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਲਏ ਗਏ ਅਹਿਦ ਨੂੰ ਪੂਰਾ ਕਰਨ ਲਈ ਵਿਧਾਇਕ ਡਾ. ਵਿਜੇ ਸਿੰਗਲਾ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਯੁੱਧ ਨਸ਼ਿਆਂ ਵਿਰੁੱਧ 2.0 ਤਹਿਤ ਕਾਰਜਸ਼ੀਲ ਸਬ-ਡਵੀਜ਼ਨ ਪੱਧਰੀ ਤਾਲਮੇਲ ਕਮੇਟੀ ਦੀ ਇੱਕ ਅਹਿਮ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਭਵਿੱਖੀ ਰਣਨੀਤੀ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। 

ਇਸ ਮੌਕੇ ਯੁੱਧ ਨਸ਼ਿਆਂ ਵਿਰੁੱਧ 2.0 ਤਹਿਤ ਕਿੱਲੀ ਚਾਹਲਾਂ, ਮੋਗਾ ਵਿਖੇ 16 ਫਰਵਰੀ ਨੂੰ ਹੋਣ ਵਾਲੀ ਪਿੰਡਾਂ ਦੇ ਪਹਿਰੇਦਾਰ ਮੈਗਾ ਮੀਟਿੰਗ ਸਬੰਧੀ ਵੀ ਵਿਸਤ੍ਰਿਤ ਵਿਚਾਰ ਵਟਾਂਦਰਾ ਕੀਤਾ ਗਿਆ। ਵਿਧਾਇਕ ਡਾ. ਸਿੰਗਲਾ ਨੇ ਕਮੇਟੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੈਗਾ ਮੀਟਿੰਗ ਵਿੱਚ ਵੱਧ ਚੜ ਕੇ ਸ਼ਾਮਿਲ ਹੋਣ ਤਾਂ ਜੋ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਟੀਚੇ ਨੂੰ ਸਾਕਾਰ ਕੀਤਾ ਜਾ ਸਕੇ।

ਡਾ. ਵਿਜੇ ਸਿੰਗਲਾ ਨੇ ਯੁੱਧ ਨਸ਼ਿਆਂ ਵਿਰੁੱਧ 2.0 ਮੋਬਾਈਲ ਐਪ ਦੀ ਸੁਚੱਜੀ ਅਤੇ ਪ੍ਰਭਾਵਸ਼ਾਲੀ ਵਰਤੋਂ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਐਪ ਨਸ਼ਾ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਅਤੇ ਨਸ਼ਾ ਤਸਕਰਾਂ ਦੀ ਪੁਖ਼ਤਾ ਜਾਣਕਾਰੀ ਸਾਂਝੀ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਵਿਧਾਇਕ ਨੇ ਨਿਰਦੇਸ਼ ਦਿੱਤੇ ਕਿ ਪਿੰਡ ਅਤੇ ਵਾਰਡ ਪੱਧਰ ਤੱਕ ਆਪਸੀ ਤਾਲਮੇਲ ਨੂੰ ਹੋਰ ਮਜ਼ਬੂਤ ਕੀਤਾ ਜਾਵੇ।

ਵਿਧਾਇਕ ਡਾ. ਸਿੰਗਲਾ ਨੇ ਕਿਹਾ ਕਿ ਨਸ਼ਾ ਇੱਕ ਕੋਹੜ ਹੈ ਜਿਸ ਨੂੰ ਸਮਾਜ ਦੇ ਸਾਂਝੇ ਯਤਨਾਂ ਨਾਲ ਹੀ ਜੜ੍ਹੋਂ ਪੁੱਟਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਸਿਰਫ਼ ਨਸ਼ਾ ਫੜਨਾ ਹੀ ਨਹੀਂ, ਸਗੋਂ  ਨਸ਼ਾ ਪੀੜਤਾਂ ਨੂੰ ਇਸ ਦਲਦਲ ਵਿੱਚੋਂ ਕੱਢ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਹੈ। ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ ਨੇ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਦਿਨ-ਰਾਤ ਕੰਮ ਕਰ ਰਿਹਾ ਹੈ। 

ਉਨ੍ਹਾਂ ਨਾਗਰਿਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਾ ਵੇਚਣ ਵਾਲਿਆਂ ਬਾਰੇ ਜਾਣਕਾਰੀ ਦੇ ਕੇ ਪ੍ਰਸ਼ਾਸਨ ਦਾ ਸਰਗਰਮ ਸਹਿਯੋਗ ਕਰਨ। ਮੀਟਿੰਗ ਦੌਰਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਗੁਰਪ੍ਰੀਤ ਸਿੰਘ ਭੁੱਚਰ, ਡੀਐਸਪੀ ਬੂਟਾ ਸਿੰਘ, ਥਾਣਾ ਮੁਖੀ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਈਓ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਰਜਿੰਦਰ ਸਿੰਘ ਜਾਫ਼ਰੀ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਗੁਰਮੇਜ ਸਿੰਘ ਸਮਾਊ, ਹਲਕਾ ਕੋਆਰਡੀਨੇਟਰ ਸ਼ਮਿੰਦਰ ਸਿੰਘ ਛਿੰਦਾ ਅਤੇ ਬਲਾਕ ਕੋਆਰਡੀਨੇਟਰਾਂ, ਕਾਰਜਸਾਧਕ ਅਫ਼ਸਰ ਮਾਨਸਾ ਕੁਲਦੀਪ ਸਿੰਘ, ਬੀ.ਡੀ.ਪੀ.ਓ. ਭੀਖੀ ਗੁਰਵਿੰਦਰ ਕੌਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Dr Vijay Singla , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD