Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸਿਹਤ ਕ੍ਰਾਂਤੀ : ਮੁਫ਼ਤ, ਮਿਆਰੀ ਇਲਾਜ ਨਾਲ ਆਮ ਆਦਮੀ ਕਲੀਨਿਕਾਂ ਨੇ ਜਿੱਤਿਆ ਲੋਕਾਂ ਦਾ ਭਰੋਸਾ

ਆਮ ਆਦਮੀ ਕਲਨਿਕਾਂ ਨੇ ਪੰਜਾਬ ਵਿੱਚ ਮੁਫ਼ਤ ਦਵਾਈਆਂ, ਟੈਸਟਾਂ ਅਤੇ ਮਰੀਜ਼ਾਂ ਦੇ ਭਰੋਸੇ ਰਾਹੀਂ ਜਨਤਕ ਸਿਹਤ ਸੰਭਾਲ ਦੀ ਬਦਲੀ ਨੁਹਾਰ - ਵਿਧਾਇਕ ਜਸਬੀਰ ਸਿੰਘ ਸੰਧੂ

Dr Jasbir Singh Sandhu, Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 09 Feb 2026

Last updated on: Feb 10, 2026, 12:55 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਸੰਭਾਲ ਪ੍ਰਣਾਲੀ ਵਿੱਚ ਫੈਸਲਾਕੁੰਨ ਅਤੇ ਲੋਕ-ਪੱਖੀ ਤਬਦੀਲੀ ਲਿਆਂਦੀ ਹੈ, ਜਿਸ ਤਹਿਤ ਆਮ ਆਦਮੀ ਕਲੀਨਿਕ (ਏਏਸੀ) ਸੂਬੇ ਭਰ ਵਿੱਚ ਆਸਾਨ ਪਹੁੰਚ ਅਤੇ ਮੁਫ਼ਤ ਪ੍ਰਾਇਮਰੀ ਸਿਹਤ ਸੰਭਾਲ ਦੀ ਰੀੜ੍ਹ ਵਜੋਂ ਉੱਭਰ ਰਹੇ ਹਨ। ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਵੱਲੋਂ ਹਾਲ ਹੀ ਵਿਚ ਜਾਰੀ ਕੀਤਾ ਸਟੇਟ ਰਿਪੋਰਟ ਕਾਰਡ  ਇਸਦਾ ਪ੍ਰਤੱਖ ਪ੍ਰਮਾਣ ਪੇਸ਼ ਕਰਦਾ ਹੈ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ  ਵੱਲੋਂ ਪੰਜਾਬ ਦੇ ਸਿਹਤ ਸੰਭਾਲ ਢਾਚੇ ਵਿਚ  ਮਿਸਾਲੀ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ।

ਇਹ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਜਸਬੀਰ ਸਿੰਘ ਸੰਧੂ ਨੇ ਦੱਸਿਆ ਕਿ ਸੂਬੇ ਭਰ ਦੇ 18,256 ਮਰੀਜ਼ਾਂ ਨਾਲ ਕੀਤੀ ਗੱਲਬਾਤ ਦੇ ਆਧਾਰ ’ਤੇ, ਤਿਆਰ ਕੀਤੇ ਮਰੀਜ਼ ਫੀਡਬੈਕ ਸਟੇਟ ਰਿਪੋਰਟ ਕਾਰਡ  ਅਨੁਸਾਰ, 96 ਫੀਸਦ ਮਰੀਜ਼ਾਂ ਨੇ ਆਮ ਆਦਮੀ ਕਲੀਨਿਕਾਂ ਵਿੱਚ ਦਿੱਤੇ ਜਾਣ ਵਾਲੇ ਇਲਾਜ ’ਤੇ ਸੰਤੁਸ਼ਟੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਇਹ ਸਪਸ਼ਟ ਕਰਦੀ ਹੈ ਕਿ ਪੰਜਾਬ ਵਿੱਚ ਮੁੱਢਲੀ ਸਿਹਤ ਸੰਭਾਲ  ਹੁਣ ਪੂਰੀ ਤਰਾਂ ਬਦਲ ਚੁੱਕੀ ਹੈ। 

ਹੁਣ ਇਹ ਪ੍ਰਣਾਲੀ ਊਣਤਾਈਆਂ ਅਤੇ ਅਣਗਹਿਲੀਆਂ ਦੀ ਥਾਂ  ਭਰੋਸੇਯੋਗਤਾ, ਮਿਆਰੀ ਅਤੇ  ਭਰੋਸੇ ਵਿਚ ਤਬਦੀਲ ਹੋ ਗਈ ਹੈ ਅਤੇ ਨਾਗਰਿਕਾਂ ਨੂੰ ਬਿਨਾਂ ਕਿਸੇ ਵਿੱਤੀ ਬੋਝ ਦੇ ਸਮੇਂ ਸਿਰ ਡਾਕਟਰੀ ਸਹਾਇਤਾ ਮਿਲ ਰਹੀ ਹੈ। ਵਿਧਾਇਕ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਹੁਣ ਸਾਰੇ ਮਰੀਜ਼ਾਂ ਨੂੰ ਆਮ ਆਦਮੀ ਕਲੀਨਿਕਾਂ ’ਤੇ ਦਵਾਈਆਂ ਪੂਰੀ ਤਰ੍ਹਾਂ ਮੁਫਤ ਮਿਲ ਰਹੀਆਂ ਹਨ, 92 ਫੀਸਦੀ ਲੋਕਾਂ ਨੇ ਪੁਸ਼ਟੀ ਕੀਤੀ ਹੈ ਕਿ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਦਵਾਈਆਂ ਇਥੋਂ ਆਸਾਨੀ ਨਾਲ ਮਿਲ ਰਹੀਆਂ ਹਨ।

ਉਨ੍ਹਾਂ ਕਿਹਾ ਕਿ 94 ਫੀਸਦ ਮਰੀਜ਼ਾਂ ਨੇ ਦੱਸਿਆ ਕਿ ਉਨ੍ਹਾਂ ਦੇ ਨਿਰਧਾਰਤ ਜਾਂਚ ਟੈਸਟ ਕਲੀਨਿਕਾਂ ’ਤੇ ਹੀ ਗਏ, ਉਹ ਵੀ ਪੂਰੀ ਤਰ੍ਹਾਂ ਮੁਫਤ ਸਨ। ਵਿਧਾਇਕ ਸੰਧੂ ਨੇ ਕਿਹਾ ਕਿ ਇਹ ਭਗਵੰਤ ਮਾਨ ਸਰਕਾਰ ਦੀ ਬੁਨਿਆਦੀ ਨੀਤੀਗਤ ਤਬਦੀਲੀ ਦਾ ਸਪਸ਼ਟ ਸਬੂਤ ਹੈ, ਜਿੱਥੇ ਸਿਹਤ ਸੰਭਾਲ ਨੂੰ ਇੱਕ ਅਧਿਕਾਰ ਮੰਨਿਆ ਜਾਂਦਾ ਹੈ ਨਾ ਕਿ ਨਿੱਜੀ ਹਸਪਤਾਲਾਂ ਦਾ ਖਰਚਾ ਝੱਲ ਸਕਦੇ ਅਮੀਰ ਲੋਕਾਂ ਲਈ ਕੋਈ ਰਾਖਵੀਂ ਸਹੂਲਤ।

ਵਿਧਾਇਕ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਰਿਪੋਰਟ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਦੇ ਮਾਣ ਅਤੇ ਮਰੀਜ਼ ਦੇ ਸੁਚੱਜੇ ਅਨੁਭਵਾਂ ਲਈ ’ਤੇ ਦਿੱਤੇ ਗਏ ਵਿਸ਼ੇਸ਼ ਧਿਆਨ ਨੂੰ ਵੀ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ 99 ਪ੍ਰਤੀਸ਼ਤ ਮਰੀਜ਼ਾਂ ਨੇ ਦੱਸਿਆ ਕਿ ਆਮ ਆਦਮੀ ਕਲੀਨਿਕ ਬਹੁਤ ਸਾਫ਼-ਸੁਥਰੇ ਹਨ, 99 ਪ੍ਰਤੀਸ਼ਤ ਨੇ ਲੋੜੀਂਦੀ ਬੈਠਣ ਵਾਲ਼ੀ ਥਾਂ ਦੀ ਉਪਲਬਧਤਾ ਦੀ ਪੁਸ਼ਟੀ ਕੀਤੀ, 97 ਪ੍ਰਤੀਸ਼ਤ ਨੇ ਪੀਣ ਵਾਲਾ ਸਾਫ ਪਾਣੀ ਉਪਲੱਬਧ ਹੋਣ ਬਾਰੇ ਰਿਪੋਰਟ ਕੀਤੀ ਅਤੇ 95 ਪ੍ਰਤੀਸ਼ਤ ਨੇ ਕਿਹਾ ਕਿ ਪਖਾਨੇ ਸਾਫ਼- ਸੁਥਰੇ ਸਨ। 

ਇਹ ਸਭ ਦਰਸਾਉਂਦਾ ਹੈ ਕਿ ਮੌਜੂਦਾ ਸਰਕਾਰ ਲਈ ਸਿਹਤ ਸੰਭਾਲ ਪ੍ਰਦਾਨ ਕਰਨਾ ਸਿਰਫ਼ ਇਲਾਜ ਤੱਕ ਸੀਮਤ ਨਹੀਂ ਸਗੋਂ ਇਹ ਮਨੁੱਖੀ, ਸਤਿਕਾਰਯੋਗ ਜਨਤਕ ਸੰਸਥਾਵਾਂ ਬਣਾਉਣ ’ਤੇ ਸੁਹਿਰਦ ਉਪਰਾਲਾ ਹੈ। ਵਿਧਾਇਕ ਜਸਬੀਰ ਸਿੰਘ ਸੰਧੂ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੇਸ਼ ਦੇ ਬਾਕੀ ਹਿੱਸਿਆਂ ਲਈ ਇੱਕ ਮਾਡਲ ਅਤੇ ਮਿਸਾਲ ਹੈ।  

ਅਜਿਹੇ ਸਮੇਂ ਜਦੋਂ ਵਧਦੀਆਂ ਡਾਕਟਰੀ ਲਾਗਤਾਂ ਪਰਿਵਾਰਾਂ ਨੂੰ ਕਰਜ਼ੇ ਹੇਠ ਦਬਾ ਰਹੀਆਂ ਹਨ, ਪੰਜਾਬ ਨੇ ਦਿਖਾਇਆ ਹੈ ਕਿ ਉੱਚ-ਗੁਣਵੱਤਾ ਵਾਲੀ, ਮੁਫਤ ਪ੍ਰਾਇਮਰੀ ਸਿਹਤ ਸੰਭਾਲ ਰਾਜਨੀਤਿਕ ਇੱਛਾ ਸ਼ਕਤੀ, ਪਾਰਦਰਸ਼ੀ ਸ਼ਾਸਨ ਅਤੇ ਮਰੀਜ਼-ਪਹਿਲਾਂ ਯੋਜਨਾਬੰਦੀ ਦੁਆਰਾ ਵੱਡੇ ਪੱਧਰ ’ਤੇ ਪ੍ਰਦਾਨ ਕੀਤੀ ਜਾ ਸਕਦੀ ਹੈ। ਆਮ ਆਦਮੀ ਕਲੀਨਿਕਾਂ ਦੀ ਪਹਿਲਕਦਮੀ ਨੇ ਨਾ ਸਿਰਫ਼ ਆਮ ਪਰਿਵਾਰਾਂ ’ਤੇ ਵਿੱਤੀ ਬੋਝ ਘਟਾਇਆ ਹੈ, ਸਗੋਂ ਆਂਢ-ਗੁਆਂਢ ਪੱਧਰ ’ਤੇ ਸਿਹਤ ਸੰਭਾਲ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਕੇ ਸੈਕੰਡਰੀ ਅਤੇ ਟ੍ਰਸ਼ਰੀ ਪੱਧਰ ਦੇ ਹਸਪਤਾਲਾਂ ਦੀ ਭੀੜ ਨੂੰ ਵੀ ਸੀਮਤ ਕੀਤਾ ਹੈ। 

ਇਹ ’ਆਪ’ ਵੱਲੋਂ ਕੀਤੇ ਵਾਅਦੇ ਅਤੇ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੁਆਰਾ ਚਲਾਏ ਜਾ ਰਹੇ ਸਿਹਤ ਸੰਭਾਲ ਇਨਕਲਾਬ ਦਾ ਪ੍ਰਤੱਖ ਪ੍ਰਭਾਵ ਹੈ।

 

 

Tags: Dr Jasbir Singh Sandhu , Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD