Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਅਜੀਤਪਾਲ ਸਿੰਘ ਕੋਹਲੀ ਦੀ ਮੌਜੂਦਗੀ ’ਚ ਪਟਿਆਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ ਆਗਾਜ਼

ਹਰੀ ਝੰਡੀ ਦੇ ਕੇ ਕਰਵਾਈ ਯਾਤਰਾ ਦੀ ਸ਼ੁਰੂਆਤ

Ajit Pal Singh Kohli, Patiala, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਪਟਿਆਲਾ , 09 Feb 2026

Last updated on: Feb 10, 2026, 13:20 IST

ਪੰਜਾਬ ਸਰਕਾਰ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਪਟਿਆਲਾ ਤੋਂ ਤੀਰਥ ਯਾਤਰੀਆਂ ਦੇ ਜੱਥੇ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ। ਓਹਨਾ ਦਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ , ਦੁਰਗਿਆਣਾ ਮੰਦਿਰ ਆਦਿ ਦੇ ਦਰਸ਼ਨ ਕਰਨਗੇ।

ਇਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ, ਸਥਾਨਕ ਨਿਵਾਸੀ, ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਵਰਗ ਦੇ ਲੋਕਾਂ ਨੂੰ ਆਪਣੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ, ਖਾਸ ਕਰਕੇ ਉਹ ਲੋਕ ਜੋ ਆਰਥਿਕ ਕਾਰਨਾਂ ਕਰਕੇ ਯਾਤਰਾ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਕਲਿਆਣਕ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰ ਰਹੀ ਹੈ ਅਤੇ ਤੀਰਥ ਯਾਤਰਾ ਸਕੀਮ ਇਸ ਦੀ ਇੱਕ ਸ਼ਾਨਦਾਰ ਮਿਸਾਲ ਹੈ। ਇਸ ਯੋਜਨਾ ਤਹਿਤ ਯਾਤਰੀਆਂ ਨੂੰ ਆਉਣ-ਜਾਣ, ਰਹਿਣ ਅਤੇ ਭੋਜਨ ਦੀ ਪੂਰੀ ਸੁਵਿਧਾ ਮੁਫ਼ਤ ਪ੍ਰਦਾਨ ਕੀਤੀ ਜਾਂਦੀ ਹੈ।

ਵਿਧਾਇਕ ਕੋਹਲੀ ਨੇ ਕਿਹਾ ਕਿ ਇਹ ਯਾਤਰਾ ਸਿਰਫ਼ ਧਾਰਮਿਕ ਨਹੀਂ, ਸਗੋਂ ਸਮਾਜਿਕ ਸਾਂਝ ਅਤੇ ਆਪਸੀ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਵੀ ਇੱਕ ਮਾਧਿਅਮ ਹੈ। ਉਨ੍ਹਾਂ ਦੱਸਿਆ ਕਿ ਪਟਿਆਲਾ ਹਲਕੇ ਤੋਂ ਭਵਿੱਖ ਵਿੱਚ ਵੀ ਹੋਰ ਜੱਥੇ ਵੱਖ-ਵੱਖ ਧਾਰਮਿਕ ਸਥਾਨਾਂ ਲਈ ਭੇਜੇ ਜਾਣਗੇ।

ਇਸ ਮੌਕੇ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਜੀਵਨ ਭਰ ਦੀ ਯਾਦਗਾਰ ਯਾਤਰਾ ਹੋਵੇਗੀ। ਕਈ ਸ਼ਰਧਾਲੂਆਂ ਨੇ ਭਾਵੁਕ ਹੋ ਕੇ ਕਿਹਾ ਕਿ ਉਹ ਪਹਿਲੀ ਵਾਰ ਇਨ੍ਹਾਂ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਜਾ ਰਹੇ ਹਨ।

ਸਮਾਗਮ ਦੇ ਅੰਤ ’ਚ ਵਿਧਾਇਕ ਕੋਹਲੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਅਤੇ ਸੁਵਿਧਾਵਾਂ ਦਾ ਪੂਰਾ ਧਿਆਨ ਰੱਖਣ ਲਈ ਹਦਾਇਤਾਂ ਦਿੱਤੀਆਂ। ਇਸ ਮੌਕੇ ਐੱਸ ਡੀ ਐਮ ਹਰਜੋਤ ਕੌਰ, ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ, ਡੀ ਪੀ ਓ ਪਰਦੀਪ ਗਿੱਲ,  ਤੀਰਥ ਯਾਤਰਾ ਕੋਆਰਡੀਨੇਟਰ ਰਮਨਪ੍ਰੀਤ ਕੌਰ ਬਾਲੀ, ਵਾਰਡ ਨੰਬਰ 59 ਦੀ ਇੰਚਾਰਜ ਵੀਰਪਾਲ ਕੌਰ ਚਾਹਲ ਸੁਪਰਡੈਂਟ ਨਗਰ ਨਿਗਮ ਦਰਪਣ ਕੁਮਾਰ ਮੌਜੂਦ ਸਨ।

 

Tags: Ajit Pal Singh Kohli , Patiala , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD