Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰਣਬੀਰ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੰਮ੍ਰਿਤਸਰ ਨੂੰ ਤੀਜੀ ਬੱਸ ਰਵਾਨਾ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Mukh Mantri Teerth Yatra, Mukh Mantri Tirth Yatra Scheme

Web Admin

Web Admin

5 Dariya News

ਫ਼ਿਰੋਜ਼ਪੁਰ , 09 Feb 2026

Last updated on: Feb 10, 2026, 13:32 IST

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਤੀਜੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਆਸ ਪਾਸ ਦੇ ਇਲਾਕਿਆਂ ਦੇ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਮਹੱਤਵਪੂਰਨ ਅਤੇ ਲੋਕ ਪੱਖੀ ਯੋਜਨਾ ਹੈ, ਜਿਸ ਦਾ ਉਦੇਸ਼ ਸਰਧਾਲੂਆਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। 

ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਵੱਡੀ ਗਿਣਤੀ ਵਿੱਚ ਲੋਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਕੇ ਆਤਮਕ ਸ਼ਾਂਤੀ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਯੋਜਨਾ ਨਾਲ ਖਾਸ ਕਰਕੇ ਵੱਡੀ ਉਮਰ ਦੇ ਨਾਗਰਿਕਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਵੱਡੀ ਰਾਹਤ ਮਿਲੀ ਹੈ। 

ਉਨ੍ਹਾਂ ਕਿਹਾ ਕਿ ਇਸ ਬੱਸ ਰਾਹੀਂ ਸ਼ਰਧਾਲੂ, ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ, ਭਗਵਾਨ ਵਾਲਮੀਕਿ ਤੀਰਥ ਅਸਥਾਨਾਂ ਦੇ ਦਰਸ਼ਨ ਕਰਨਗੇ। ਇਸ ਤੋਂ ਇਲਾਵਾ ਹੋਰ ਸਥਾਨ ਜਿਵੇਂ ਕਿ ਪਾਰਟੀਸ਼ਨ ਮਿਊਜ਼ਿਅਮ, ਜਲਿਆਂਵਾਲਾ ਬਾਗ਼ ਅਤੇ ਵਾਹਗਾ ਬਾਰਡਰ ਵਿਖੇ ਰੀਟਰੀਟ ਸੈਰੇਮਨੀ ਵੀ ਵਿਖਾਈ ਜਾਵੇਗੀ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਜਰੂਰੀ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਨੂੰ ਵੀ ਯਾਤਰਾ ਦੌਰਾਨ ਕੋਈ ਦਿੱਕਤ ਨਾ ਆਵੇ। ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ, ਸਮਾਜਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਲਗਾਤਾਰ ਲੋਕ-ਭਲਾਈ ਸਕੀਮਾਂ ਲਾਗੂ ਕਰ ਰਹੀ ਹੈ।

ਇਸ ਮੌਕੇ ਯਾਤਰੀਆਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਧੰਨਵਾਦ ਕੀਤਾ। ਸ. ਰਣਬੀਰ ਸਿੰਘ ਭੁੱਲਰ ਨੇ ਸਰਧਾਲੂਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦੀ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Mukh Mantri Teerth Yatra , Mukh Mantri Tirth Yatra Scheme

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD