Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਰੁਪਿੰਦਰ ਸਿੰਘ ਹੈਪੀ ਨੇ ਕਰੀਬ 62 ਕਰੋੜ 80 ਲੱਖ ਦੀ ਲਾਗਤ ਨਾਲ ਬਣਨ ਵਾਲੀਆਂ ਪੰਜ ਸੜਕਾਂ ਦੇ ਨੀਂਹ ਪੱਥਰ ਰੱਖੇ

ਬੱਸੀ ਪਠਾਣਾ ਦੇ ਸੜਕੀ ਨੈਟਵਰਕ ਨੂੰ ਯੋਜਨਾਬਧ ਤਰੀਕੇ ਨਾਲ ਅਮਲ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਤਹਿਗੜ ਸਾਹਿਬ, ਬੱਸੀ , 09 Feb 2026

Last updated on: Feb 10, 2026, 13:46 IST

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਵਿਧਾਨ ਸਭਾ ਹਲਕਾ ਬੱਸੀ ਪਠਾਣਾ ਅਧੀਨ ਆਉਂਦੀਆਂ ਪੰਜ ਸੜਕਾਂ ਦੀ ਅਪਗ੍ਰੇਡੇਸ਼ਨ ਕਰਨ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਦਿਆਂ ਰਸਮੀ ਸ਼ੁਰੂਆਤ ਕਰਵਾਈ। ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲੋਕਾਂ ਨੂੰ ਸਰਵੋਤਮ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

ਵਿਧਾਇਕ ਰੁਪਿੰਦਰ ਹੈਪੀ ਨੇ ਕਰੀਬ 60 ਕਰੋੜ 80 ਲੱਖ ਰੁਪਏ ਦੀ ਲਾਗਤ ਨਾਲ਼ ਬਣੀਆਂ ਸੜਕਾਂ ਨੂੰ ਅਪਗ੍ਰੇਡ ਕਰਵਾਉਣ ਵੇਲੇ ਦੱਸਿਆ ਕਿ ਖੰਨਾ ਖਮਾਣੋ ਅਲੌਗ ਮਾਈਨਰ ਅਪਟੂ ਮੋਰਿਡਾ ਬੇਲਾ ਰੋਡ 19.10 ਕਿਲੋਮੀਟਰ ਦੀ ਸੜਕ ਤੇ ਕਰੀਬ 26 ਕਰੋੜ 25 ਲੱਖ ਰੁਪਏ, ਨਿਊ ਲਿੰਕ ਸੜਕ ਬਦੇਸ਼ਾ ਰੱਤੋ ਅਲੌਗ ਮਾਈਨਰ ਅਪਟੂ ਧਨੌਲਾ ਅਮਰਗੜ੍ਹ ਰੋਡ 8.72 ਕਿਲੋਮੀਟਰ ਸੜਕ ਤੇ ਕਰੀਬ 9ਕਰੋੜ 57ਲੱਖ ਰੁਪਏ, ਬੱਸੀ ਤੋਂ ਸੰਘੋਲ ਰੋਡ 7.22 ਕਿਲੋਮੀਟਰ ਤੇ ਕਰੀਬ 9ਕਰੋੜ 79 ਲੱਖ ਰੁਪਏ, ਖਮਾਣੋਂ ਤੋਂ ਭਾਦਲਾ ਵਾਇਆ ਭੜੀ, ਸਾਹਿਬਪੁਰਾ ਅਤੇ ਇਸਮਾਇਲਪੁਰ ਰੋਡ 17.30 ਕਿਲੋਮੀਟਰ ਤੇ ਕਰੀਬ 11 ਕਰੋੜ ਅਤੇ ਬੱਸੀ ਤੋਂ ਡਡਹੇੜ੍ਹੀ ਵਾਇਆ ਜੜਖੇਲਾ ਖੇੜੀ ਫਿਰੋਜ਼ਪੁਰ, ਬਾਗਸਿਕੰਦਰ ਰੋਡ 9.35 ਕਿਲੋਮੀਟਰ ਸੜਕ ਦਾ ਕੰਮ ਕਰੀਬ 6 ਕਰੋੜ 14 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਵੇਗਾ। 

ਇਨ੍ਹਾਂ ਸੜਕਾਂ ਦੇ ਬਨਣ ਨਾਲ ਹਲਕੇ ਦੇ ਪਿੰਡਾਂ ਨੂੰ ਜਾਣ ਵਾਲੇ ਲੋਕਾਂ ਨੂੰ ਜਿੱਥੇ ਵੱਡੀ ਨਿਜ਼ਾਤ ਮਿਲੇਗੀ, ਉਥੇ ਖਰਾਬ ਸੜਕਾਂ ਕਾਰਣ ਅਚਨਚੇਤ ਹੋਣ ਵਾਲੇ ਸੜਕੀ ਹਾਦਸਿਆ ਨੂੰ ਠੱਲ ਪਵੇਗੀ। ਉਨ੍ਹਾ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਪੰਜ ਸਾਲ ਦਾ ਰੱਖ ਰਖਾਓ ਵੀ ਠੇਕੇਦਾਰ ਨੂੰ ਸੌਂਪਿਆ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ। ਵਿਧਾਇਕ ਹੈਪੀ ਨੇ ਕਿਹਾ ਕਿ ਇਹ ਪੰਜ ਸੜਕਾਂ ਹੀ ਪਿਛਲੇ ਲੰਬੇ ਸਮੇਂ ਤੋਂ ਮੁਰੰਮਤ ਨੂੰ ਤਰਸ ਰਹੀਆਂ ਸਨ ਅਤੇ ਇੱਥੋਂ ਲੰਘਣ ਵਾਲਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਮ੍ਹਣਾ ਕਰਨਾ ਪੈ ਰਿਹਾ ਸੀ। 

ਉਨ੍ਹਾਂ ਨੇ ਕਿਹਾ ਕਿ ਹਲਕਾ ਬੱਸੀ ਪਠਾਣਾ ਦੇ ਸੜਕੀ ਨੈਟਵਰਕ ਨੂੰ ਨੰਬਰ ਇੱਕ ਬਣਾਉਣ ਲਈ ਉਹ ਯੋਜਨਾਬਧ ਤਰੀਕੇ ਨਾਲ ਵਿਕਾਸ ਕਾਰਜਾਂ ਨੂੰ ਅਮਲ ਵਿੱਚ ਲਿਆ ਰਹੇ ਹਨ ਅਤੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚੋਂ ਲੰਘਦੀਆਂ ਸੜਕਾਂ ਨੂੰ ਵੱਖ ਵੱਖ ਸਕੀਮਾਂ ਤਹਿਤ ਬਿਲਕੁਲ ਦਰੁਸਤ ਕਰਵਾਇਆ ਜਾ ਰਿਹਾ ਹੈ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD