Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਗੁਲਾਬ ਚੰਦ ਕਟਾਰੀਆ ਨੇ ਸਰਹੱਦੀ ਜ਼ਿਲ੍ਹਿਆਂ 'ਚ ਨਸ਼ਿਆਂ ਵਿਰੁੱਧ ਚਾਰ ਰੋਜ਼ਾ ਪੈਦਲ ਯਾਤਰਾ ਦਾ ਤਰਨ ਤਾਰਨ ਤੋਂ ਕੀਤਾ ਆਗਾਜ਼

ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਥਾ ਟੇਕ ਕੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਗੇੜ ਦੀ ਕੀਤੀ ਸ਼ੁਰੂਆਤ

Gulab Chand Kataria, Governor of Punjab, Punjab Governor, Punjab Raj Bhavan, Rahul, DC Tarn Taran, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 09 Feb 2026

Last updated on: Feb 10, 2026, 13:53 IST

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗ਼ੁਲਾਬ ਚੰਦ ਕਟਾਰੀਆ ਨੇ  ਸੂਬੇ ਵਿੱਚ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਤੀਬਰ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਦੂਜੇ ਗੇੜ ਤਹਿਤ ਅੱਜ ਸਰਹੱਦੀ ਜ਼ਿਲ੍ਹਿਆਂ 'ਚ ਨਸ਼ਿਆਂ ਵਿਰੁੱਧ 4-ਰੋਜ਼ਾ ਪੈਦਲ ਯਾਤਰਾ ਦਾ ਤਰਨ ਤਾਰਨ ਤੋਂ ਆਗਾਜ਼ ਕੀਤਾ। ਪੈਦਲ ਯਾਤਰਾ ਤੋਂ ਪਹਿਲਾਂ ਉਨ੍ਹਾਂ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਤੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ। 

ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਤਰਨ ਤਾਰਨ ਤੋਂ ਪੁਲਿਸ ਲਾਈਨ ਤਰਨ ਤਾਰਨ ਤੱਕ ਆਯੋਜਿਤ ਇਸ ਪੈਦਲ ਯਾਤਰਾ ਵਿੱਚ ਸੂਬੇ ਭਰ ਤੋਂ ਹਜ਼ਾਰਾਂ ਵਿਦਿਆਰਥੀ, ਐਨ.ਜੀ.ਓਜ਼ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਸ਼ਾਮਿਲ ਹੋਈਆਂ। ਦੇਸ਼ ਭਗਤੀ ਦੇ ਗੀਤਾਂ ਅਤੇ ਬੈਂਡ ਦੀਆਂ ਮਧੁਰ ਧੁਨਾਂ ਦੇ ਰੰਗ ਵਿੱਚ ਰੰਗੀ ਹੋਈ ਇਹ ਯਾਤਰਾ ਪੰਜਾਬ ਨੂੰ ਮੁੜ ਤੋਂ ਰੰਗਲਾ ਅਤੇ ਨਸ਼ਾ ਮੁਕਤ ਬਣਾਉਣ ਦਾ ਬਿਹਤਰੀਨ ਸੁਨੇਹਾ ਦੇ ਗਈ।

ਇਸ ਮੌਕੇ ਰਾਜਪਾਲ ਗ਼ੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਜਾਗਰੂਕਤਾ ਮੁਹਿੰਮ ਦੇ ਇਸ ਦੂਜੇ ਗੇੜ ਵਿੱਚ ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਚਾਰ-ਰੋਜ਼ਾ ਜਾਗਰੂਕਤਾ ਪੈਦਲ ਯਾਤਰਾ ਕੱਢੀ ਜਾ ਰਹੀ ਹੈ, ਜਿਸ ਦਾ ਉਦੇਸ਼ ਨਸ਼ਿਆਂ ਵਿਰੁੱਧ ਜਨਤਕ ਭਾਗੀਦਾਰੀ ਨੂੰ ਲਾਮਬੰਦ ਕਰਨਾ ਹੈ। ਰਾਜਪਾਲ ਨੇ ਕਿਹਾ ਕਿ ਪੰਜਾਬ ਰੈੱਡ ਕਰਾਸ ਸੋਸਾਇਟੀ ਦੇ ਯਤਨਾਂ ਨਾਲ ਪੈਦਲ ਯਾਤਰਾ ਦਾ ਉਦੇਸ਼ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਹੈ। 

ਉਨ੍ਹਾਂ ਦੁਹਰਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨਾ ਅਤੇ ਨਿਰੰਤਰ ਜਨਤਕ ਜਾਗਰੂਕਤਾ ਦੇ ਨਾਲ-ਨਾਲ  ਮੁੜ ਵਸੇਬਾ ਅਤੇ ਰੁਜ਼ਗਾਰ ਪੈਦਾ ਕਰਨਾ ਮੁੱਖ ਤਰਜੀਹ ਹੋਣੀ ਚਾਹੀਦੀ ਹੈ । ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਦੁਰਵਰਤੋਂ ਸਿਰਫ਼ ਇੱਕ ਸਥਾਨਕ ਜਾਂ ਸੂਬੇ ਦਾ ਮੁੱਦਾ ਨਹੀਂ ਹੈ ਸਗੋਂ ਇਕ ਆਲਮੀ ਚੁਣੌਤੀ ਹੈ, ਜਿਸ ਲਈ ਨਿਰੰਤਰ ਅਤੇ ਸਮੂਹਿਕ ਯਤਨਾਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨਿਰੰਤਰ ਅਤੇ ਸੁਹਿਰਦ ਹੋਣੀ ਚਾਹੀਦੀ ਹੈ। ਉਨ੍ਹਾਂ ਸਮਾਜਿਕ, ਧਾਰਮਿਕ, ਰਾਜਨੀਤਿਕ ਅਤੇ ਵਿਦਿਅਕ ਸੰਸਥਾਵਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਹੋਰ ਸੰਗਠਨਾਂ ਨੂੰ ਇਸ ਜਨ-ਅੰਦੋਲਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਸਮਰਥਨ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸਾਂਝੇ ਟੀਚੇ ਵੱਲ ਸਮਾਜ ਦੇ ਸਾਰੇ ਵਰਗਾਂ ਨੂੰ ਇਕਜੁੱਟ ਕਰਨ ਦੀ ਕੋਸ਼ਿਸ਼ ਕਰਦੀ ਹੈ।

ਉਨ੍ਹਾਂ ਕਿਹਾ ਕਿ ਗੁਰੂਆਂ ਦੀ ਇਸ ਧਰਤੀ 'ਤੇ ਨਸ਼ਿਆਂ ਲਈ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਰਾਜਪਾਲ ਦਾ ਅੰਦੋਲਨ ਨਹੀਂ, ਬਲਕਿ ਲੋਕਾਂ ਦਾ ਅੰਦੋਲਨ ਹੈ। ਇਕੱਲਿਆਂ ਸਰਕਾਰਾਂ ਇਹ ਲੜਾਈ ਨਹੀਂ ਲੜ ਸਕਦੀਆਂ। ਸਰਕਾਰਾਂ ਆਪਣੇ ਪੱਧਰ ਤੇ ਲੜਾਈ ਲੜ ਰਹੀਆਂ ਹਨ, ਪਰ ਇਸ ਨੂੰ ਜੜ੍ਹੋਂ ਖ਼ਤਮ ਕਰਨ ਲਈ ਲੋਕਾਂ ਨੂੰ ਲੜਾਈ ਲੜਨੀ ਪਵੇਗੀ। ਸਾਨੂੰ ਸਭ ਨੂੰ ਇਕੱਠੇ ਹੋ ਕੇ ਲੜਨਾ ਚਾਹੀਦਾ ਹੈ, ਤਾਂ ਹੀ ਨਸ਼ਾ ਖਤਮ ਹੋਵੇਗਾ। 

ਉਨ੍ਹਾਂ ਕਿਹਾ ਕਿ ਨਸ਼ਾ ਕਰਨ ਵਾਲਿਆਂ ਨੂੰ ਨਫ਼ਰਤ ਨੇ ਕਰੋ, ਬਲਕਿ ਉਨ੍ਹਾਂ ਦੀ ਪਿਆਰ ਨਾਲ ਮਦਦ ਕਰਕੇ ਨਸ਼ੇ ਤੋਂ ਦੂਰ ਕਰੋ। ਉਨ੍ਹਾਂ ਕਿਹਾ ਕਿ ਨੌਜਵਾਨਾਂ  ਨੂੰ ਕਿੱਤਾਮੁਖੀ ਸਿਖਲਾਈ ਦੇ ਕੇ ਰੋਜ਼ਗਾਰ ਮੁਹੱਈਆ ਕਰਵਾਉਣ ਨਾਲ ਹੀ ਨਸ਼ਾ ਖ਼ਤਮ ਹੋਵੇਗਾ। ਇਸ ਮੌਕੇ ਰਾਜਪਾਲ ਪੰਜਾਬ ਦੇ ਪ੍ਰਿੰਸੀਪਲ ਸਕੱਤਰ ਵਿਵੇਕ ਪ੍ਰਤਾਪ ਸਿੰਘ, ਰੈੱਡ ਕਰਾਸ ਸੁਸਾਇਟੀ ਪੰਜਾਬ ਦੇ ਸਕੱਤਰ ਸ੍ਰੀ ਸ਼ਿਵਦੁਲਾਰ ਸਿੰਘ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ, ਐਸ.ਐਸ.ਪੀ ਸ੍ਰੀ ਸੁਰੇਂਦਰ ਲਾਂਬਾ ਤੋਂ ਇਲਾਵਾ ਵੱਖ-ਵੱਖ ਯੂਨੀਵਰਸਿਟੀਆਂ ਦੇ ਉੱਪ ਕੁਲਪਤੀ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਹਾਜ਼ਰ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Rahul , DC Tarn Taran , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD