Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਕਾਰ ਜਨਸਹੂਲਤਾਂ ਦੇ ਮਜਬੂਤੀਕਰਨ ਲਈ ਵਚਨਬੱਧ- ਰਣਬੀਰ ਗੰਗਵਾ

ਕੈਬਨਿਟ ਮੰਤਰੀ ਨੇ 28.11 ਕਰੋੜ ਰੁਪਏ ਦੀ ਬਰਸਾਤੀ ਜਲ ਨਿਕਾਸੀ ਪਰਿਯੋਜਨਾ ਦਾ ਕੀਤਾ ਉਦਘਾਟਨ

Web Admin

Web Admin

5 Dariya News

ਹਿਸਾਰ , 09 Feb 2026

Last updated on: Feb 10, 2026, 16:01 IST

ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨਿਅਰਿੰਗ ਵਿਭਾਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਸੋਮਵਾਰ ਨੂੰ ਹਿਸਾਰ ਦੇ  ਆਜਾਦ ਨਗਰ ਖੇਤਰ ਵਿੱਚ ਲਗਭਗ 28.11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਰਸਾਤੀ ਜਲ ਨਿਕਾਸੀ ਪਰਿਯੋਜਨਾ ਦਾ ਉਦਘਾਟਨ ਕੀਤਾ। ਪਰਿਯੋਜਨਾ ਦੇ ਪੂਰਾ ਹੋਣ ਨਾਲ ਖੇਤਰ ਵਿੱਚ ਲੰਮੇ ਸਮੇ ਤੋਂ ਚਲੀ ਆ ਰਹੀ ਜਲਭਰਾਵ ਦੀ ਗੰਭੀਰ ਸਮੱਸਿਆ ਦਾ ਸਥਾਈ ਹੱਲ ਯਕੀਨੀ ਹੋਵੇਗਾ।

ਕੈਬਨਿਟ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਦੱਸਿਆ ਕਿ ਪਰਿਯੋਜਨਾ ਰਾਹੀਂ ਆਜਾਦ ਨਗਰ ਖੇਤਰ ਦੇ ਲਗਭਗ 500 ਏਕੜ ਖੇਤਰ ਨੂੰ ਕਵਰ ਕੀਤਾ ਜਾਵੇਗਾ। ਬਰਸਾਤ ਦੇ ਮੌਸਮ ਵਿੱਚ ਹੋਣ ਵਾਲੇ ਜਲਭਰਾਵ ਤੋਂ ਬਚਣ ਦੇ ਉਦੇਸ਼ ਨਾਲ ਇਸ ਯੋਜਨਾ ਨੂੰ ਤਿਆਰ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪਰਿਯੋਜਨਾ ਤਹਿਤ ਵੱਖ ਵੱਖ ਸਾਇਜ ਦੇ ਲਗਭਗ 14 ਕਿਲ੍ਹੋਮੀਟਰ ਲੰਮੀ ਆਰਸੀਸੀ ਪਾਇਪ ਲਾਇਨ ਬਿਛਾਈ ਜਾਵੇਗੀ। 

ਇਸ ਦੇ ਨਾਲ ਬਰਸਾਤੀ ਪਾਣੀ ਦੀ ਨਿਕਾਸੀ ਲਈ 8 ਪੰਪ ਸਥਾਪਿਤ ਕੀਤੇ ਜਾਣਗੇ, ਜਿਨ੍ਹਾਂ ਵਿੱਚ ਹਰੇਕ ਪੰਪ ਦੀ ਸਮਰਥਾ 18 ਹਜ਼ਾਰ 500 ਲੀਟਰ ਪ੍ਰਤੀ ਮਿਨਟ ਹੋਵੇਗੀ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਾਣੀ ਦੇ ਸੰਗ੍ਰਹਿਣ ਲਈ ਇੱਕ ਟੈਂਕ ਦੇ ਨਿਰਮਾਣ ਦੇ ਨਾਲ ਨਾਲ ਪੰਪਾਂ ਦੇ ਸੰਚਾਲਨ ਲਈ ਪੰਪ ਹਾਉਸ ਵੀ ਬਣਾਇਆ ਜਾਵੇਗਾ। 

ਪੰਪਾਂ ਰਾਹੀਂ ਕੱਡੀਆ ਗਿਆ ਬਰਸਾਤੀ ਪਾਣੀ 800 ਮਿਲੀ ਮੀਟਰ ਸਾਇਜ ਦੀ ਡੀਆਈ ਪਾਇਪ ਲਾਇਨ ਦੀ ਦੋ ਲਾਇਨਾਂ ਜਰਇਏ ਹਿਸਾਰ ਮਲਟੀਪਰਪਜ ਡ੍ਰੇਨ ਵਿੱਚ ਪਾਇਆ ਜਾਵੇਗਾ ਜਿਨਾਂ੍ਹ ਦੀ ਕੁੱਲ੍ਹ ਲੰਬਾਈ ਲਗਭਗ 5200 ਮੀਟਰ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਦੇ ਇਲਾਵਾ ਲਘੁ ਸਕੱਤਰੇਤ ਸਥਿਤ ਬਰਸਾਤੀ ਪਾਣੀ ਦੇ ਡਿਸਪੋਜਲ ਪਵਾਂਇਟ 'ਤੇ ਪੰਪਾਂ ਦੀ ਸਮਰਥਾ 16 ਕਯੂਸੇਕ ਤੋਂ ਵਧਾ ਕੇ 60 ਕਯੂਸੇਕ ਕੀਤੀ ਜਾਵਗੀ, ਜਿਸ ਨਾਲ ਪਟੇਲ ਨਗਰ, ਜਵਾਹਰ ਨਗਰ ਅਤੇ ਗ੍ਰੀਨ ਪਾਰਕ ਖੇਤਰ ਵਿੱਚ ਵੀ ਜਲਭਰਾਵ ਦੀ ਸਮੱਸਿਆ ਤੋਂ ਰਾਹਤ ਮਿਲੇਗੀ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹਰਿਆਣਾ ਸਰਕਾਰ ਸੂਬੇ ਨੂੰ ਆਧੁਨਿਕ ਬੁਨਿਆਦੀ ਢਾਂਚੇ ਨਾਲ  ਜੋੜਨ ਲਈ ਲਗਾਤਾਰ ਕੰਮ ਕਰ ਰਹੀ ਹੈ। ਸੂਬਾ ਸਰਕਾਰ ਜਨਸਹੂਲਤਾਂ ਦੇ ਮਜਬੂਤੀਕਰਨ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਨੀਤੀਆਂ ਦਾ ਸਿੱਧਾ ਲਾਭ ਆਮ ਨਾਗਰਿਕਾਂ ਤੱਕ ਪਹੁੰਚ ਰਿਹਾ ਹੈ ਅਤੇ ਸੂਬਾ ਵਿਕਾਸ ਦੇ ਰਸਤੇ 'ਤੇ ਤੇਜੀ ਨਾਲ ਵੱਧ ਰਹੀ ਹੈ।

ਉਨ੍ਹਾਂ ਨੇ ਦੱਸਿਆ ਕਿ ਪਰਿਯੋਜਨਾ ਦੇ ਪੂਰਾ ਹੋਣ ਤੋਂ ਬਾਅਦ ਆਜਾਦ ਨਗਰ ਸਮੇਤ ਨੇੜੇ ਦੇ ਖੇਤਰਾਂ ਦੇ ਨਿਵਾਸਿਆਂ ਨੂੰ ਜਲਭਰਾਵ ਦੀ ਸਮੱਸਿਆ ਤੋਂ ਮੁਕਤੀ ਮਿਲੇਗੀ ਅਤੇ ਖੇਤਰ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ।

ਸਮਸਿਆਵਾਂ ਦੇ ਹੱਲ ਲਈ ਸਰਕਾਰ ਕਰ ਰਹੀ ਆਮਜਨਤਾ ਨਾਲ ਸੰਵਾਦ

ਪ੍ਰੋਗਰਾਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਸੂਬਾ ਸਰਕਾਰ ਆਮ ਜਨਤਾ ਨਾਲ ਸਿੱਧੇ ਸੰਵਾਦ ਕਰ ਉਨ੍ਹਾਂ ਦੀ ਸਮਸਿਆਵਾਂ ਦਾ ਹੱਲ ਕਰਨ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਆਜਾਦ ਨਗਰ ਖੇਤਰਵਾਸੀਆਂ ਨਾਲ ਗਲਬਾਤ ਕਰ ਉਨ੍ਹਾਂ ਦੀ ਸਮਸਿਆਵਾਂ ਨੂੰ ਸੁਣਿਆ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੱਲ ਦੀ ਦਿਸ਼ਾ ਵਿੱਚ ਜਰੂਰੀ ਕਦਮ ਚੁੱਕਣ ਦੇ ਨਿਰਦੇਸ਼ ਵੀ ਦਿੱਤੇ। 

ਉਨ੍ਹਾਂ ਨੇ ਕਿਹਾ ਕਿ ਵਿਕਾਸ ਕੰਮਾਂ ਦੇ ਨਾਲ-ਨਾਲ ਜਨਸਮਸਿਆਵਾਂ ਦਾ ਸਮੇਂਬੱਧ ਨਿਸਤਾਰਣ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਕਿਸੇ ਵੀ ਪੱਧਰ 'ਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

 

Tags: Ranbir Gangwa , Ranbir Singh Gangwa , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD