Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸ਼ਿਆਮ ਸਿੰਘ ਰਾਣਾ ਨੇ ਰਾਦੌਰ ਵਿਧਾਨਸਭਾ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਲੋਕਾਂ ਦੀ ਸਮਸਿਆਵਾਂ ਸੁਣੀਆਂ

Web Admin

Web Admin

5 Dariya News

ਰਾਦੌਰ , 09 Feb 2026

Last updated on: Feb 10, 2026, 16:03 IST

ਹਰਿਆਣਾ ਦੇ ਖੇਤਬਾੜੀ ਅਤੇ ਪਸ਼ੂਪਾਲਣ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕੇਂਦਰੀ ਬਜਟ ਅਤੇ ਵਿਕਸਿਤ ਭਾਰਤ ਜੀ ਰਾਮ ਜੀ ਮੁਹਿੰਮ ਅਤੇ ਕਿਸਾਨ ਚੌਪਾਲ ਪ੍ਰੋਗਰਾਮ ਤਹਿਤ ਵਿਧਾਨਸਭਾ ਖੇਤਰ ਰਾਦੌਰ ਦੇ ਪਿੰਡ ਗੁਮਥਲਾ, ਸੰਧਾਲਾ, ਨਹਿਰਪੁਰ, ਕਮਾਲਪੁਰ, ਬੀਚ ਦਾ ਮਾਜਰਾ, ਕਰੇੜਾ-2, ਕਾਂਸੀਪੁਰ, ਫਰਕਪੁਰ, ਇਸ਼ੋਪੁਰ, ਮੰਡੌਲੀ ਅਤੇ ਦਾਮਲਾ ਸਮੇਤ ਕਈ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਹਾਲ ਹੀ ਵਿੱਚ ਦੇਸ਼ ਦੀ ਵਿੱਤ ਮੰਤਰੀ ਵੱਲੋਂ ਪੇਸ਼ ਕੇਂਦਰੀ ਬਜਟ 'ਤੇ ਚਰਚਾ ਕੀਤੀ ਅਤੇ ਲੋਕਾਂ ਦੀ ਸਮਸਿਆਵਾਂ ਵੀ ਸੁਣੀਆਂ।

ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਪੇਸ਼ ਕੇਂਦਰੀ ਬਜਟ ਵਿੱਚ ਵਿਸ਼ੇਸ਼ ਰੂਪ ਨਾਲ ਖੇਤੀਬਾੜੀ ਪ੍ਰਣਾਲੀ ਨੁੰ ਮਜਬੂਤ ਅਤੇ ਬਿਹਤਰ ਬਨਾਉਣ ਲਈ ਲੱਖਾਂ ਕਰੋੜ ਰੁਪਏ ਦਾ ਪ੍ਰਾਵਧਾਨ ਕੀਤਾ ਗਿਆ ਹੈ। ਇਸ ਬਜਟ ਵਿੱਚ ਹਰ ਵਰਗ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਗਿਆ ਹੈ, ਜਿਸ ਨਾਲ ਦੇਸ਼ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ। 

ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਲਈ ਨਿਰਧਾਰਿਤ ਰਕਮ ਨਾਲ ਕਿਸਾਨਾਂ ਨੂੰ ਫਸਲੀ ਦੇ ਬਿਹਤਰ ਭਾ, ਖੇਤੀਬਾੜੀ ਯੰਤਰਾਂ 'ਤੇ ਸਬਸਿਡੀ ਅਤੇ ਕਿਸਾਨਾਂ ਦੇ ਹਿੱਤ ਵਿੱਚ ਨਵੀਂ ਯੋਜਨਾਵਾਂ ਲਾਗੂ ਕੀਤੀਆਂ ਜਾਣਗੀਆਂ। ਕੇਂਦਰ ਅਤੇ ਸੂਬਾ ਸਰਕਾਰ ਦਾ ਟੀਚਾ ਕੁਦਰਤੀ ਖੇਤੀ ਨੁੰ ਪ੍ਰੋਤਸਾਹਨ ਦੇਣਾ ਹੈ।

ਖੇਤੀਬਾੜੀ ਮੰਤਰੀ ਨੇ ਪ੍ਰੋਗਰਾਮ ਵਿੱਚ ਦਸਿਆ ਕਿ ਮਨਰੇਗਾ ਯੋਜਨਾ ਨੂੰ ਵਿਕਸਿਤ ਭਾਰਤ ਮੁਹਿੰਮ ਨਾਲ ਜੋੜਿਆ ਗਿਆ ਹੈ ਅਤੇ ਇਸ ਦਾ ਵਿਸਤਾਰ ਵਿਕਸਿਤ ਭਾਰਤ ਜੀ ਰਾਮ ਜੀ ਯੋਜਨਾ ਵਜੋ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਮਨਰੇਗਾ ਦੇ ਤਹਿਤ 100 ਦਿਨ ਦਾ ਰੁਜਗਾਰ ਦਿੱਤਾ ਜਾਂਦਾ ਸੀ, ਜਿਸ ਨੂੰ ਹੁਣ ਵਧਾ ਕੇ 125 ਦਿਨ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਭਾਰਤ ਇੱਕ ਲੋਕਤਾਂਤਰਿਕ ਦੇਸ਼ ਹੈ ਅਤੇ ਉਸ ਦੀ ਵਿਦੇਸ਼ ਨੀਤੀ ਮਜਬੂਤ ਹੱਥਾਂ ਵਿੱਚ ਹੈ, ਜਿੱਥੇ ਦੇਸ਼ ਦੀ ਕਾਰਜਪ੍ਰਣਾਲੀ ਸੰਵਿਧਾਨ ਅਨੁਸਾਰ ਚਲਦੀ ਹੈ। ਇਸ ਤੋਂ ਵਿਪਰੀਤ ਪਾਕੀਸਤਾਨ ਵਿੱਚ ਸੇਨਾ ਦਾ ਪ੍ਰਭਾਵ ਵੱਧ ਹੈ, ਜਿਸ ਨਾਲ ਉੱਥੇ ਦੀ ਵਿਵਸਥਾ ਪ੍ਰਭਾਵਿਤ ਹੁੰਦੀ ਹੈ। 

ਇਹੀ ਕਾਰਨ ਹੈ ਕਿ ਅਮੇਰਿਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਾਕੀਸਤਾਨ ਦੀ ਅਪੇਕਸ਼ਾ ਭਾਰਤ ਦੀ ਵਿਦੇਸ਼ ਨੀਤੀ ਨੂੰ ਵੱਧ ਮਹਤੱਵ ਦਿੱਤਾ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਕਾਰਜਸ਼ੈਲੀ ਅਤੇ ਦੂਰਦਰਸ਼ਿਤਾ ਨੂੰ ਦੇਖਦੇ ਹੋਏ ਭਾਰਤ ਦੇ ਨਾਲ ਦੋਸਤੀ ਦਾ ਹੱਥ ਵਧਾਇਆ ਹੈ। ਉਨ੍ਹਾਂ ਨੇ ਕਿਹਾ ਕਿ ਸਾਲ 2047 ਤੱਕ ਦੇਸ਼ ਨੂੰ ਵਿਕਸਿਤ ਰਾਸ਼ਟਰ ਬਨਾਉਣ ਵਿੱਚ ਸਾਰਿਆਂ ਦੀ ਸਹਿਾਭਾਗਤਾ ਜਰੂਰੀ ਹੈ।

ਸ੍ਰੀ ਰਾਣਾ ਨੇ ਕਿਹਾ ਕਿ ਭਾਜਪਾ ਇੱਕ ਸੰਗਠਤ ਪਾਰਟੀ ਹੈ ਅਤੇ ਸੰਗਠਤ ਪਾਰਟੀ ਹੀ ਵਿਕਾਸ ਦੇ ਰਾਹ 'ਤੇ ਅੱਗੇ ਵੱਧਦੇ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀ ਰਾਸ਼ਟਰੀ ਅਗਵਾਈ ਨੌਜੁਆਨਾਂ ਨੂੰ ਅੱਗੇ ਵੱਧਣ ਦੀ ਪ੍ਰੇਰਣਾ ਦਿੰਦਾ ਹੈ ਅਤੇ ਸੰਗਠਨ ਨੂੰ ਨਵੀਂ ਊਰਜਾ ਪ੍ਰਦਾਨ ਕਰਦਾ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਦੇਸ਼ ਸੁਰੱਖਿਅਤ ਹੱਥਾਂ ਵਿੱਚ ਹੈ।

ਉਨ੍ਹਾਂ ਨੇ ਦਸਿਆ ਕਿ ਰਾਦੌਰ ਵਿਧਾਨਸਭਾ ਖੇਤਰ ਵਿੱਚ ਸੱਭ ਤੋਂ ਵੱਧ ਅੰਬੇਦਕਰ ਭਵਨਾਂ ਦਾ ਨਿਰਮਾਣ ਕਰਾਇਆ ਅਿਗਾ ਹੈ ਅਤੇ ਖੇਡਾਂ ਦੇ ਰਸਤਿਆਂ ਨੂੰ ਪੱਕਾ ਕਰਨ ਦਾ ਕੰਮ ਵੀ ਇੱਥੇ ਸ਼ੁਰੂ ਹੋਇਆ ਸੀ। ਸਰਕਾਰ ਪਸ਼ੂਪਾਲਣ ਨੂੰ ਪ੍ਰੋਤਸਾਹਨ ਦੇਣ ਲਈ ਦੇਸੀ ਗਾਂ ਦੀ ਖਰੀਦ 'ਤੇ ਸਬਸਿਡੀ ਵੀ ਉਪਲਬਧ ਕਰਾ ਰਹੀ ਹੈ। 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇ ਸੂਬੇ ਦੇ ਹਰ ਖੇਤਰ ਵਿੱਚ ਵਿਕਾਸ ਕੰਮ ਤੇਜੀ ਨਾਲ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਗ੍ਰਾਮੀਣਾਂ ਦੀ ਸਮਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦੀ ਹੱਲ ਦਾ ਭਰੋਸਾ ਦਿੱਤਾ।

 

Tags: Shyam Singh Rana , Haryana , Bharatiya Janata Party , BJP , BJP Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD