Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐਸ.ਸੀ.ਕਮਿਸਨ ਵਲੋਂ ਭੇਜੇ ਨੋਟਿਸ ਨੂੰ ਪ੍ਰਤਾਪ ਸਿੰਘ ਬਾਜਵਾ ਦੇ ਘਰੇਲੂ ਮੁਲਾਜ਼ਮਾਂ ਨੇ ਲੈਣ ਤੋਂ ਕੀਤਾ ਇਨਕਾਰ: ਜਸਵੀਰ ਸਿੰਘ ਗੜ੍ਹੀ

90 ਦਿਨਾਂ ਵਿੱਚ ਦੂਜੀ ਵਾਰ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਲੈਣਾ ਪਿਆ ਐਸ.ਸੀ.ਕਮਿਸਨ ਨੂੰ ਨੋਟਿਸ

Jasvir Singh Garhi, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 10 Feb 2026

Last updated on: Feb 10, 2026, 16:56 IST

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਭੇਜੇ ਗਏ ਨੋਟਿਸ ਨੂੰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਚੰਡੀਗੜ੍ਹ ਸਥਿਤ ਸੈਕਟਰ 8 ਅਤੇ ਸੈਕਟਰ 39 ਦੇ ਨਿਵਾਸ ਅਸਥਾਨ ਦੇ ਘਰੇਲੂ ਮੁਲਾਜ਼ਮਾਂ ਵੱਲੋਂ ਲੈਣ ਤੋਂ ਇਨਕਾਰ ਕਰ ਦਿੱਤਾ ਗਿਆ।  ਇਹ ਜਾਣਕਾਰੀ ਅੱਜ ਇੱਥੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਵੱਲੋਂ ਦਿੱਤੀ ਗਈ।

ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵਿਰੁੱਧ ਕੀਤੀ ਗਈ ਜਾਤੀ ਸੂਚਿਕ ਟਿੱਪਣੀ ਬਾਬਤ ਐਸ.ਸੀ. ਕਮਿਸ਼ਨ ਵੱਲੋਂ ਲਏ ਗਏ ਸੂ ਮੋਟੋ ਨੋਟਿਸ ਦੀ ਤਾਮੀਲ ਕਰਵਾਉਣ ਲਈ ਕਮਿਸ਼ਨ ਦਾ ਮੁਲਾਜ਼ਮ ਦੋ ਵਾਰ ਵਿਰੋਧੀ ਧਿਰ ਦੇ ਆਗੂ ਦੇ ਘਰ ਜਾ ਚੁੱਕਾ ਹੈ।ਸ. ਗੜ੍ਹੀ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਪਹਿਲਾਂ ਤਰਨ ਤਾਰਨ ਇਲੈਕਸ਼ਨ ਦੌਰਾਨ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਹੁਣ ਫਿਰ 90 ਦਿਨਾਂ ਦੇ ਵਿੱਚ ਵਿੱਚ ਇੱਕ ਹੋਰ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਆਪਣੇ ਇਸ ਬਿਆਨ ਰਾਹੀਂ ਜਿੱਥੇ ਆਪਣੀ ਜਗੀਰੂ ਸੋਚ ਦਾ ਪ੍ਰਗਟਾਵਾ ਕੀਤਾ ਹੈ ਉੱਥੇ ਨਾਲ ਹੀ ਕਾਂਗਰਸ ਪਾਰਟੀ ਦੇ ਦਲਿਤ ਵਿਰੋਧੀ ਡੀ.ਐਨ.ਏ. ਦਾ ਚਿਹਰਾ ਮੋਹਰਾ ਵੀ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਦਲਿਤ ਵਿਰੋਧੀ ਮਾਨਸਿਕਤਾ ਦਾ ਆਪਣੇ ਬਿਆਨਾਂ ਰਾਹੀਂ ਪ੍ਰਗਟਾਵਾ ਕਰ ਚੁੱਕੇ ਹਨ ਤੇ ਕਮਿਸ਼ਨ ਜਲਦ ਉਨ੍ਹਾਂ ਖਿਲਾਫ ਵੀ ਕਾਰਵਾਈ ਕਰਨ ਜਾ ਰਿਹਾ ਹੈ।

ਸ. ਗੜ੍ਹੀ ਨੇ ਕਿਹਾ ਕਿ ਹਰਭਜਨ ਸਿੰਘ ਈ.ਟੀ.ਓ. ਨੇ ਆਪਣੇ ਜੀਵਨ ਵਿੱਚ ਦੁਸ਼ਵਾਰੀਆਂ ਦੇ ਬਾਵਜੂਦ ਐਮ.ਏ., ਬੀ.ਐੱਡ. ਕਰਨ ਤੋਂ ਬਾਅਦ ਬੱਚਿਆਂ ਨੂੰ ਸਿੱਖਿਆ ਦੇਣ ਦਾ ਕਾਰਜ ਕੀਤਾ ਅਤੇ ਫਿਰ ਪੰਜਾਬ ਦੀ ਬਹੁਤ ਹੀ ਮਾਣਮੱਤੀ ਤੇ ਵੱਕਾਰੀ ਪੀ.ਸੀ.ਐਸ. ਦੀ ਪ੍ਰੀਖਿਆ ਪਾਸ ਕਰਕੇ ਈ.ਟੀ.ਓ. ਬਣ ਕੇ ਸੇਵਾਵਾਂ ਨਿਭਾਈਆਂ। ਜਿਸ ਤੇ ਦਲਿਤ ਵਰਗ ਅਤੇ ਸਮੁੱਚੇ ਪੰਜਾਬ ਨੂੰ ਬਹੁਤ ਮਾਣ ਹੈ।

ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦਲਿਤਾਂ ਨੂੰ ਸਿਰਫ ਜ਼ਲਾਲਤ ਹੀ ਦਿੱਤੀ ਹੈ ਜਿਸ ਦੇ ਅਨੇਕਾਂ ਸਬੂਤ ਹਨ। ਉਨ੍ਹਾਂ ਕਿਹਾ ਕਿ ਭਾਰਤ ਨੂੰ ਦੁਨੀਆ ਦਾ ਮਹਾਨ ਸੰਵਿਧਾਨ ਦੇਣ ਬਾਰੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦਾ ਰਾਹ ਰੋਕਣ ਲਈ ਕਾਂਗਰਸ ਪਾਰਟੀ ਨੇ ਅਨੇਕਾਂ ਕੋਸ਼ਿਸ਼ਾਂ ਕੀਤੀਆਂ।

ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਸੰਵਿਧਾਨ ਸਭਾ ਵਿੱਚ ਐਂਟਰੀ ਰੋਕਣ ਲਈ ਕਾਂਗਰਸ ਪਾਰਟੀ ਨੇ ਅਨੇਕਾਂ ਕੋਸ਼ਿਸ਼ਾਂ ਕੀਤੀਆਂ। ਇਸ ਤੋਂ ਬਾਅਦ ਜਿਸ ਇਲਾਕੇ ਤੋਂ ਬਾਬਾ ਸਾਹਿਬ ਚੋਣ ਜਿੱਤ ਕੇ ਆਏ ਉਸ ਇਲਾਕੇ ਨੂੰ 58 ਫੀਸਦੀ ਗੈਰ ਮੁਸਲਿਮ ਆਬਾਦੀ ਹੋਣ ਦੇ ਬਾਵਜੂਦ ਨੂੰ ਦੇ ਦਿੱਤਾ ਗਿਆ ਜਦਕਿ ਵੰਡ ਦੌਰਾਨ ਨਿਯਮ ਸੀ ਕਿ ਜਿਸ ਇਲਾਕੇ ਦੀ 50 ਫੀਸਦ ਤੋਂ ਵੱਧ ਆਬਾਦੀ ਗੈਰ ਮੁਸਲਿਮ ਹੋਵੇਗੀ ਉਹ ਇਲਾਕਾ ਹਿੰਦੁਸਤਾਨ ਨੂੰ ਦੇ ਦਿੱਤਾ ਜਾਵੇਗਾ।  

ਇਸ ਤੋਂ ਇਲਾਵਾ ਦਲਿਤਾਂ ਨੂੰ ਸਾਈਮਨ ਕਮਿਸ਼ਨ ਵੱਲੋਂ ਦਿੱਤੇ ਜਾ ਰਹੇ ਅਧਿਕਾਰਾਂ ਨੂੰ ਖਤਮ ਕਰਵਾਉਣ ਲਈ ਕਾਂਗਰਸ ਪਾਰਟੀ ਨੇ ਹਰ ਹਰਬਾ ਵਰਤਿਆ ਅਤੇ ਅਖੀਰ ਵਿੱਚ ਸਾਈਮਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਹੋਣ ਤੋਂ ਰੋਕਣ ਲਈ ਮਹਾਤਮਾ ਗਾਂਧੀ ਨੇ ਪੂਣੇ ਜੇਲ੍ਹ ਵਿੱਚ ਮਰਨ ਵਰਤ ਰੱਖ ਲਿਆ। ਜਿਸ ਕਾਰਨ ਬਾਬਾ ਸਾਹਿਬ ਨੂੰ ਦਲਿਤਾਂ ਨੂੰ ਮਿਲ ਰਹੇ ਦੋਹਰੇ ਵੋਟ ਅਧਿਕਾਰ ਨੂੰ ਛੱਡਣਾ ਪਿਆ।

ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਕਾਂਗਰਸ ਪਾਰਟੀ ਦੇ ਆਗੂ ਇਹ ਪ੍ਰਚਾਰ ਕਰਦੇ ਫਿਰਦੇ ਹਨ ਕਿ ਦਲਿਤਾਂ ਨੂੰ ਕਾਂਗਰਸ ਪਾਰਟੀ ਨੇ ਬਹੁਤ ਕੁੱਝ ਦਿੱਤਾ ਹੈ। ਜਦਕਿ ਸੱਚਾਈ ਇਹ ਹੈ ਕਿ ਭਾਰਤ ਦੇ ਦਲਿਤਾਂ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਅਤੇ ਭਾਰਤੀ ਸੰਵਿਧਾਨ ਨੇ ਅਧਿਕਾਰ ਦਿੱਤੇ ਹਨ।

ਉਨ੍ਹਾਂ ਅਖੀਰ ਵਿੱਚ ਕਿਹਾ ਕਿ ਜੇਕਰ ਪ੍ਰਤਾਪ ਸਿੰਘ ਬਾਜਵਾ ਦੀ ਭਾਰਤੀ ਸੰਵਿਧਾਨ ਵਿੱਚ ਆਸਥਾ ਹੈ ਤਾਂ ਉਹ ਐਸ.ਸੀ.ਕਮਿਸ਼ਨ ਵੱਲੋਂ ਦਿੱਤੇ ਗਏ ਇਸ ਨੋਟਿਸ ਸਬੰਧੀ 11 ਫਰਵਰੀ 2026 ਨੂੰ ਬਾਦ ਦੁਪਹਿਰ 3 ਵਜੇ ਆਪਣਾ ਸਪੱਸ਼ਟੀਕਰਨ ਐਸ.ਸੀ. ਕਮਿਸ਼ਨ ਦੇ ਦਫਤਰ ਵਿਖੇ ਆ ਕੇ ਦੇ ਦੇਣ।

 

Tags: Jasvir Singh Garhi , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD