Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣਾ ਸਭ ਦੀ ਸਾਂਝੀ ਜ਼ਿੰਮੇਵਾਰੀ – ਗੁਲਾਬ ਚੰਦ ਕਟਾਰੀਆ

ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਫਿਰੋਜ਼ਪੁਰ ’ਚ ਕੱਢੀ ਗਈ ਨਸ਼ਿਆਂ ਵਿਰੁੱਧ ਵਿਸ਼ਾਲ ਪੈਦਲ ਯਾਤਰਾ

Gulab Chand Kataria, Governor of Punjab, Punjab Governor, Punjab Raj Bhavan, Deepshikha Sharma, DC Ferozepur, Deputy Commissioner Ferozepur, Ferozepur

Web Admin

Web Admin

5 Dariya News

ਫ਼ਿਰੋਜ਼ਪੁਰ , 10 Feb 2026

Last updated on: Feb 10, 2026, 17:56 IST

ਪੰਜਾਬ ਨੂੰ ਨਸ਼ਾ ਮੁਕਤ ਅਤੇ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਨਾਲ ਮਾਨਯੋਗ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆ ਦੀ ਅਗਵਾਈ ਹੇਠ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਵਿਸ਼ਾਲ ਪੈਦਲ ਯਾਤਰਾ ਸਾਰਗੜ੍ਹੀ ਗੁਰਦੁਆਰਾ ਸਾਹਿਬ ਤੋਂ ਸਕੂਲ ਆਫ਼ ਐਮੀਨੈਂਸ ਫ਼ਿਰੋਜ਼ਪੁਰ ਸ਼ਹਿਰ ਤੱਕ ਕੱਢੀ ਗਈ। ਇਸ ਪੈਦਲ ਯਾਤਰਾ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਮੇਤ, ਸੂਬੇ ਦੀਆਂ ਕਈ ਯੂਨਵਰਸਿਟੀਆਂ ਦੇ ਉਪਕੁਲਪਤੀ, ਸਕੂਲਾਂ ਅਤੇ ਕਾਲਜਾਂ ਦੇ ਮੁਖੀ, ਕਈ ਰਾਜਸੀ ਪਾਰਟੀਆਂ ਦੇ ਆਗੂ ਵੀ ਸ਼ਾਮਿਲ ਹੋਏ।

ਇਸ ਤੋਂ ਯਾਤਰਾ ਵਿੱਚ ਸੂਬੇ ਭਰ ਤੋਂ ਹਜ਼ਾਰਾਂ ਵਿਦਿਆਰਥੀਆਂ, ਐਨ.ਜੀ.ਓਜ਼, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਦਿਆਂ ਨਸ਼ਾ ਮੁਕਤ ਪੰਜਾਬ ਬਣਾਉਣ ਦਾ ਸੰਕਲਪ ਲਿਆ। ਇਸ ਮੌਕੇ ਰਾਜਪਾਲ ਜੀ ਵੱਲੋਂ ਸਭ ਤੋਂ ਪਹਿਲਾਂ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕ ਕੇ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਗੇੜ ਦੀ ਸ਼ੁਰੂਆਤ ਕੀਤੀ ਗਈ।

ਰਾਜਪਾਲ ਪੰਜਾਬ ਨੇ ਖ਼ੁਦ ਇਸ ਪੈਦਲ ਯਾਤਰਾ ਦੀ ਅਗਵਾਈ ਕਰਦਿਆਂ ਨਸ਼ਿਆਂ ਵਿਰੁੱਧ ਸੂਬੇ ਪੱਧਰ ’ਤੇ ਸਭ ਵਰਗਾਂ ਨੂੰ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਸਿਰਫ਼ ਵਿਅਕਤੀ ਦਾ ਹੀ ਨਹੀਂ ਸਗੋਂ ਪੂਰੇ ਸਮਾਜ ਦਾ ਭਾਰੀ ਨੁਕਸਾਨ ਹੁੰਦਾ ਹੈ, ਇਸ ਲਈ ਇਸ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਸਾਂਝੀ ਕੋਸ਼ਿਸ਼ ਲਾਜ਼ਮੀ ਹੈ।

ਯਾਤਰਾ ਉਪਰੰਤ ਸਕੂਲ ਆਫ਼ ਐਮੀਨੈਂਸ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਸਭ ਤੋਂ ਪਹਿਲਾਂ ਸਿੱਖਿਆ ਸੰਸਥਾਵਾਂ ਨੂੰ ਨਸ਼ਾ ਮੁਕਤ ਬਣਾਉਣ ਦੀ ਲੋੜ ਹੈ ਕਿਉਂਕਿ ਨੌਜਵਾਨੀ ਦੇ ਸਹੀ ਰਾਹ ’ਤੇ ਪੈਣ ਨਾਲ ਹੀ ਸੂਬੇ ਦਾ ਭਵਿੱਖ ਸੁਰੱਖਿਅਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਫੇਜ਼ ਵਾਈਜ਼ ਮੁਹਿੰਮ ਚਲਾਈ ਜਾ ਰਹੀ ਹੈ ਪਰ ਇਸ ਨੂੰ ਸਫਲ ਬਣਾਉਣ ਲਈ ਸਿੱਖਿਆ ਸੰਸਥਾਵਾਂ, ਧਾਰਮਿਕ ਸੰਸਥਾਵਾਂ, ਸਮਾਜਿਕ ਸੰਸਥਾਵਾਂ, ਰਾਜਨੀਤਿਕ ਪਾਰਟੀਆਂ, ਪੰਚਾਇਤਾਂ ਅਤੇ ਆਮ ਲੋਕਾਂ ਨੂੰ ਇਕੱਠੇ ਹੋ ਕੇ ਇਹ ਲੜਾਈ ਲੜਨੀ ਪਵੇਗੀ।

ਮਾਨਯੋਗ ਰਾਜਪਾਲ ਨੇ ਖ਼ਾਸ ਤੌਰ ’ਤੇ ਔਰਤਾਂ ਨੂੰ ਅੱਗੇ ਆ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਾਂ, ਭੈਣ ਅਤੇ ਧੀ ਦੇ ਰੂਪ ਵਿੱਚ ਔਰਤਾਂ ਸਮਾਜ ਨੂੰ ਸਹੀ ਦਿਸ਼ਾ ਦੇ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂਆਂ ਦੇ ਬਲੀਦਾਨਾਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਸਾਡੇ ਬਜ਼ੁਰਗਾਂ ਨੇ ਸਾਡੀ ਸੰਸਕ੍ਰਿਤੀ ਅਤੇ ਸ਼ਾਨ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ, ਤਾਂ ਕਿ ਅਸੀਂ ਇਕ ਛੋਟੀ ਜਿਹੀ ਨਸ਼ਿਆਂ ਦੀ ਅਲਾਮਤ ਨੂੰ ਖਤਮ ਨਹੀਂ ਕਰ ਸਕਦੇ? 

ਇਹ ਸਾਡਾ ਧਾਰਮਿਕ ਅਤੇ ਨੈਤਿਕ ਫ਼ਰਜ਼ ਬਣਦਾ ਹੈ ਕਿ ਅਸੀਂ ਇਸ ਬਿਮਾਰੀ ਨੂੰ ਜੜੋਂ ਮਿਟਾਈਏ। ਉਨ੍ਹਾਂ ਕਿਹਾ ਕਿ ਸਾਡਾ ਗੁਆਂਢੀ ਦੁਸ਼ਮਣ ਦੇਸ਼ ਡਰੋਨਾਂ ਰਾਹੀਂ ਨਸ਼ਿਆਂ ਦੀ ਸਪਲਾਈ ਕਰਕੇ ਸਾਡੀ ਨੌਜਵਾਨ ਪੀੜ੍ਹੀ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਸਰਕਾਰ ਵੱਲੋਂ ਐਂਟੀ-ਡਰੋਨ ਸਿਸਟਮ ਸਮੇਤ ਕਈ ਕੜੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਇਸ ਸਾਜ਼ਿਸ਼ ਨੂੰ ਨਾਕਾਮ ਬਣਾਇਆ ਜਾ ਸਕੇ। 

ਅੰਤ ਵਿੱਚ ਮਾਨਯੋਗ ਰਾਜਪਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਸਾਂਝੇ ਤੌਰ ’ਤੇ ਹੀ ਜਿੱਤੀ ਜਾ ਸਕਦੀ ਹੈ ਅਤੇ ਸਮੂਹ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਇਸ ਮਿਸ਼ਨ ਵਿੱਚ ਜਲਦੀ ਸਫਲਤਾ ਮਿਲੇਗੀ। ਸਮਾਗਮ ਦੇ ਅੰਤ ਵਿੱਚ ਰਾਜਪਾਲ ਜੀ ਵੱਲੋਂ ਲੋੜਵੰਦਾਂ ਨੂੰ ਕੰਬਲਾਂ ਦੀ ਵੰਡ ਕੀਤੀ ਗਈ।

ਇਸ ਮੌਕੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਵੀਪੀ ਸਿੰਘ,  ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡਾਇਰੈਕਟਰ ਜਨਗਣਨਾ ਸੰਚਾਲਨ ਲਲਿਤ ਜੈਨ, ਰੈੱਡ ਕਰਾਸ ਦੇ ਸਕੱਤਰ ਸ਼ਿਵ ਦੁਲਾਰ ਸਿੰਘ ਢਿੱਲੋਂ, ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ, ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਫ਼ਿਰੋਜ਼ਪੁਰ ਮੈਡਮ ਲਿੰਧੀਆ ਆਈ.ਏ.ਐਸ. (ਸਿਖਲਾਈ ਅਧੀਨ) , ਸਹਾਇਕ ਕਮਿਸ਼ਨਰ ਸ਼੍ਰੀ ਰਾਜਬੀਰ ਸਿੰਘ ਸਮੇਤ ਵੱਡੀ ਸਮੂਹ ਵਿਭਾਗਾਂ ਦੇ ਅਧਿਕਾਰੀ /ਕਰਮਚਾਰੀ, ਵੱਖ-ਵੱਖ ਐਨ.ਜੀ.ਓਜ਼, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਸਿੱਖਿਆ ਸੰਸਥਾਵਾਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀ ਆਦਿ ਹਾਜ਼ਰ ਸਨ।

 

Tags: Gulab Chand Kataria , Governor of Punjab , Punjab Governor , Punjab Raj Bhavan , Deepshikha Sharma , DC Ferozepur , Deputy Commissioner Ferozepur , Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD