Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

'ਗੈਂਗਸਟਰਾਂ ‘ਤੇ ਵਾਰ': 'ਆਪਰੇਸ਼ਨ ਪ੍ਰਹਾਰ-2' ਦੇ ਦੂਜੇ ਦਿਨ 1600 ਤੋਂ ਵੱਧ ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

1,2000 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਲੋੜੀਂਦੇ ਅਪਰਾਧੀਆਂ ਨਾਲ ਜੁੜੇ 2706 ਟਿਕਾਣਿਆਂ ’ਤੇ ਕੀਤੀ ਛਾਪੇਮਾਰੀ

Crime News Punjab, Punjab Police, Police, Crime News, Gangstran Te Vaar

Web Admin

Web Admin

5 Dariya News

ਚੰਡੀਗੜ੍ਹ , 10 Feb 2026

Last updated on: Feb 11, 2026, 12:27 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੌਰਾਨ, ਪੰਜਾਬ ਪੁਲਿਸ ਦੀਆਂ ਟੀਮਾਂ ਨੇ ਅੱਜ 'ਆਪ੍ਰੇਸ਼ਨ ਪ੍ਰਹਾਰ-2' ਦੇ ਦੂਜੇ ਦਿਨ ਲੋੜੀਂਦੇ ਅਪਰਾਧੀਆਂ ਨਾਲ ਸਬੰਧਤ 2706 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਵਿੱਚ ਹੋਰ ਤੇਜ਼ੀ ਲਿਆਉਂਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਲੋੜੀਂਦੇ ਅਪਰਾਧੀਆਂ ਨੂੰ ਕਾਬੂ ਕਰਨ ’ਤੇ ਕੇਂਦ੍ਰਿਤ 72 ਘੰਟੇ ਦਾ ‘ਆਪ੍ਰੇਸ਼ਨ ਪ੍ਰਹਾਰ-2’ ਸ਼ੁਰੂ ਕੀਤਾ ਸੀ। 

ਇਸ ਆਪ੍ਰੇਸ਼ਨ ਦੀ ਅਗਵਾਈ ਕਰਨ ਲਈ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀਆਂ ਨੇ ਵੱਖ-ਵੱਖ ਪੁਲਿਸ ਜ਼ਿਲਿ੍ਹਆਂ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਪ੍ਰੇਸ਼ਨ ‘ਪ੍ਰਹਾਰ-2’ ਤਹਿਤ ਲਗਭਗ 12,000 ਪੁਲਿਸ ਕਰਮੀਆਂ ਵਾਲੀਆਂ 2,000 ਤੋਂ ਵੱਧ ਪੁਲਿਸ ਟੀਮਾਂ ਨੇ ਪੰਜਾਬ ਭਰ ਵਿੱਚ ਲੋੜੀਂਦੇ ਅਪਰਾਧੀਆਂ ਨਾਲ ਜੁੜੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ।

ਆਪ੍ਰੇਸ਼ਨ ਪ੍ਰਹਾਰ-2 ਦੇ ਦੂਜੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਨੇ ਕਿਹਾ ਕਿ ਕਾਰਵਾਈ ਦੌਰਾਨ 2596 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ, ਜਿਨ੍ਹਾਂ ਵਿੱਚੋਂ 1,634 ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ 53 ਭਗੌੜੇ ਅਪਰਾਧੀ ਅਤੇ 534 ਰੋਕਥਾਮ ਹਿਰਾਸਤ ਵਿੱਚ ਲਏ ਵਿਅਕਤੀ ਸ਼ਾਮਲ ਹਨ। 

ਇਸ ਤੋਂ ਇਲਾਵਾ 1,015 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਲੋਕ ਗੁਪਤ ਰੂਪ ਵਿੱਚ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ 346ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 215 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.7 ਕਿਲੋਗ੍ਰਾਮ ਹੈਰੋਇਨ, 863 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,040 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 346 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 48,866 ਹੋ ਗਈ ਹੈ। 

'ਡੀ-ਅਡਿਕਸ਼ਨ'  ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 27 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਲਈ ਰਾਜ਼ੀ ਕੀਤਾ ਹੈ।

 

Tags: Crime News Punjab , Punjab Police , Police , Crime News , Gangstran Te Vaar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD