Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਰਨੈਲ ਸ਼ਾਮ ਸਿੰਘ ਅਟਾਰੀ ਨੂੰ ਸ਼ਰਧਾਂਜਲੀ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Jasbir Singh Sandhu, Dalwinderjit Singh, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 10 Feb 2026

Last updated on: Feb 11, 2026, 13:12 IST

ਪੰਜਾਬ ਸਰਕਾਰ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 180ਵਾਂ ਸ਼ਹੀਦੀ ਦਿਹਾੜਾ ਅੱਜ ਇੰਡੀਆ ਗੇਟ ਅਤੇ ਅਟਾਰੀ ਸਮਾਧ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਰਾਜ ਪੱਧਰੀ ਸ਼ਹੀਦੀ ਸਮਾਗਮ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਮੁੱਖ ਮਹਿਮਾਨ ਅਤੇ ਸ: ਜਸਵਿੰਦਰ ਸਿੰਘ ਰਮਦਾਸ ਹਲਕਾ ਵਿਧਾਇਕ ਅਟਾਰੀ ਤੇ ਡਾ. ਜਸਬੀਰ ਸਿੰਘ ਸੰਧੂ ਵਿਧਾਇਕ ਅੰਮ੍ਰਿਤਸਰ ਪੱਛਮੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਮੌਕੇ ਇੰਡੀਆ ਗੇਟ ਵਿਖੇ ਬਣਾਏ ਗਏ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਸਮਾਰਕ ’ਤੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ., ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬ੍ਰਿਗੇਡੀਅਰ ਐੱਸ.ਐੱਸ. ਜਾਮਵਾਲ, ਕਮਾਂਡਰ 54 ਇੰਨਫੈਂਟਰੀ ਬ੍ਰਿਗੇਡ, ਕਰਨਲ ਸੁਮਿਤ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ, ਐੱਸ.ਡੀ.ਐੱਮ. ਸ. ਮਨਕੰਵਲ ਸਿੰਘ ਚਾਹਲ, ਕਰਨਲ ਹਰਿੰਦਰ ਸਿੰਘ, ਕਰਨਲ ਕੁਲਦੀਪ ਸਿੰਘ ਨੇ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਬੁੱਤ ’ਤੇ ਸ਼ਰਧਾਂਜਲੀਆਂ ਭੇਟ ਕੀਤੀਆਂ। 

ਇਸ ਮੌਕੇ ਪੰਜਾਬ ਪੁਲਿਸ ਦੇ ਜਵਾਨਾਂ ਵਲੋਂ ਮਹਾਨ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਹਥਿਆਰ ਉਲਟੇ ਕਰਕੇ ਸਾਲਾਮੀ ਵੀ ਦਿੱਤੀ ਗਈ। ਇਸ ਉਪਰੰਤ ਅਟਾਰੀ ਵਿਖੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਸਮਾਧ ਵਿਖੇ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਧਾਰਮਿਕ ਦੀਵਾਨ ਸਜਾਏ ਗਏ। 

ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਬੈਂਕਾ ਵੱਲੋਂ  ਗੁਰੂ ਜਸ ਗਾਇਨ ਕੀਤਾ ਗਿਆ ਅਤੇ ਭਾਈ ਗੁਰਪ੍ਰੀਤ ਸਿੰਘ ਭੰਗੂ ਦੇ ਢਾਡੀ ਜਥੇ ਵੱਲੋਂ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦੇ ਜੀਵਨ ਅਤੇ ਉਨ੍ਹਾਂ ਦੀ ਸ਼ਹਾਦਤ ਦਾ ਬਿਰਤਾਂਤ ਸੰਗਤਾਂ ਨਾਲ ਸਾਂਝਾ ਕੀਤਾ। ਵੱਡੀ ਗਿਣਤੀ ’ਚ ਲੋਕਾਂ ਨੇ ਅਟਾਰੀ ਵਿਖੇ ਪਹੁੰਚ ਕੇ ਮਹਾਨ ਜਰਨੈਲ ਸ਼ਾਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਸਰਦਾਰ ਸ਼ਾਮ ਸਿੰਘ ਅਟਾਰੀ ਵਾਲਾ ਜੀ ਦੀ ਸਮਾਧ ਉੱਪਰ ਨਤਮਸਤਕ ਹੋ ਕੇ ਉਨ੍ਹਾਂ ਨੂੰ ਆਪਣੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਮਿਊਜ਼ੀਅਮ ਦਾ ਦੌਰਾ ਵੀ ਕੀਤਾ। 

ਉਪਰੰਤ ਧਾਰਮਿਕ ਦੀਵਾਨ ਵਿੱਚ ਨੂੰ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਸਿੱਖ ਕੌਮ ਦੇ ਮਹਾਨ ਜਰਨੈਲ ਹੋਏ ਹਨ ਅਤੇ ਐਂਗਲੋ-ਸਿੱਖ ਯੁੱਧ ਦੌਰਾਨ ਸਭਰਾਉਂ ਦੀ ਜੰਗ ਵਿੱਚ ਆਖ਼ਰੀ ਦਮ ਤੱਕ ਜੂਝਣ ਲਈ ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।  ਉਨ੍ਹਾਂ ਕਿਹਾ ਕਿ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਬਹਾਦਰੀ ਤੇ ਸ਼ਹਾਦਤ ਦੀ ਪ੍ਰਸੰਸਾ ਅੰਗਰੇਜ਼ਾਂ ਨੇ ਵੀ ਕੀਤੀ ਹੈ। 

ਉਨ੍ਹਾਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੁੰਦੇ ਹਨ ਅਤੇ ਆਪਣੇ ਸ਼ਹੀਦਾਂ ਨੂੰ ਯਾਦ ਰੱਖਣਾ ਸਾਡਾ ਇਖਲਾਕੀ ਫ਼ਰਜ਼ ਹੈ। ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਅਟਾਰੀ ਪਿੰਡ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਤਾਂ ਜੋ ਰੀਟਰੀਟ ਦੇਖਣ ਆਉਣ ਵਾਲੇ ਯਾਤਰੂ ਅਟਾਰੀਵਾਲਾ ਦੀ ਸਮਾਧ ਤੇ ਆਉਣ ਅਤੇ ਆਪਣੇ ਬੱਚਿਆਂ ਨੂੰ ਉਨਾਂ ਦੀ ਸ਼ਹਾਦਤ ਬਾਰੇ ਦੱਸਣ। 

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਤਰ੍ਹਾਂ ਦੇ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਆਪਣੇ ਬੱਚਿਆਂ ਨੂੰ ਵੀ ਇਤਿਹਾਸ ਤੋਂ ਜਾਣੂੰ ਕਰਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੀ ਸ਼ਹਾਦਤ ਨੂੰ ਸਿਜਦਾ ਕਰਦੀ ਹੈ ਜਿਨ੍ਹਾਂ ਨੇ ਆਪਣੀ ਜਾਨ ਨੂੰ ਦੇਸ਼-ਕੌਮ ਲਈ ਕੁਰਬਾਨ ਕਰ ਦਿੱਤਾ। 

ਇਸ ਮੌਕੇ ਸਰਦਾਰ ਸ਼ਾਮ ਸਿੰਘ ਅਟਾਰੀ ਦੇ ਪਰਿਵਾਰ ਦੇ ਮੈਂਬਰਾਂ ਅਤੇ ਟਰੱਸਟ ਦੇ ਅਹੁਦੇਦਾਰ ਕਰਨਲ ਹਰਿੰਦਰ ਸਿੰਘ ਅਟਾਰੀ, ਮਲਵਿੰਦਰ ਅਟਾਰੀ, ਬੀਰ ਇੰਦਰ ਸਿੰਘ, ਜਨਰਲ ਸਕੱਤਰ ਸ੍ਰੀ ਹਰਪੀ੍ਰਤ ਸਿੰਘ ਸਿੱਧੂ, ਬੀਬਾ ਅਮਿਤੇਸ਼ਵਰ ਕੌਰ, ਬੀਬਾ ਜਸਪ੍ਰੀਤ ਕੌਰ, ਬੀਬਾ ਸੰਦੀਪ ਕੌਰ, ਸ੍ਰੀ ਦਿਨੇਸ਼ ਸਿੰਘ ਸਿੱਧੂ, ਇੰਦਰ ਜਸਬੀਰ ਸਿੰਘ ਸੰਧੂ ਲੋਪੋਕੇ, ਅਨੰਤਬੀਰ ਸਿੰਘ, ਚਰਨਜੀਤ ਸਿੰਘ, ਰਮਨਦੀਪ ਕੌਰ, ਰਵੀ ਇੰਦਰ ਸਿੰਘ, ਕਰਨਲ ਗੁਰਬੰਤ ਸਿੰਘ, ਸ੍ਰੀਮਤੀ ਹਰਮਨ ਸਿੰਘ, ਜਸਕਿਰਨ ਕੌਰ, ਰਮਨਦੀਪ ਕੌਰ, ਸਰਪੰਚ ਅਟਾਰੀ ਹਰਪ੍ਰੀਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। 

ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਉੱਘੀ ਲੇਖਿਕਾ ਡਾ. ਕੁਲਵਿੰਦਰ ਕੌਰ ਮਿਨਹਾਸ ਦੀ ਕਿਤਾਬ `ਸਿੱਖ ਰਾਜ ਦੇ ਆਖ਼ਰੀ ਥੰਮ-ਸਰਦਾਰ ਸ਼ਾਮ ਸਿੰਘ ਅਟਾਰੀਵਾਲਾ` ਨੂੰ ਰਿਲੀਜ਼ ਵੀ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਦੀ ਧਰਮਪਤਨੀ ਸ੍ਰੀਮਤੀ ਸੁਰਿੰਦਰ ਕੌਰ, ਭਾਰਤੀ ਹਵਾਈ ਸੈਨਾ ਦੇ ਸਾਬਕਾ ਅਧਿਕਾਰੀ ਨਿਰਮਲ ਸਿੰਘ ਬੇਦੀ, ਕਰਨਲ ਕੁਲਦੀਪ ਸਿੰਘ, ਧੰਨ-ਧੰਨ ਬਾਬਾ ਦੀਪ ਸਿੰਘ ਜੀ ਹਰਿਆਲੀ ਮਿਸ਼ਨ ਦੇ ਪ੍ਰਧਾਨ ਕੰਵਲਜੀਤ ਸਿੰਘ, ਰਛਪਾਲ ਸਿੰਘ, ਸੂਬੇਦਾਰ ਮੇਜਰ ਮਨਜੀਤ ਸਿੰਘ, ਨਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਵੀ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Jasbir Singh Sandhu , Dalwinderjit Singh , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD